Skip to main content

Gee 98News

ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਪੈਰੋਲ ਦੇਣ ਤੋਂ ਕੀਤੀ ਨਾਂਹ

ਚੰਡੀਗੜ੍ਹ,10 ਮਈ, Gee98 news service
-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ “ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਤੋਂ ਨਾਂਹ ਕਰਦੇ ਹੋਏ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ‌ ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ ਪ੍ਰੰਤੂ ਹਾਈਕੋਰਟ ਨੇ ਉਹਨਾਂ ਨੂੰ ਪੈਰਾਲ ਦੇਣ ਤੋਂ ਨਾਂਹ ਕਰ ਦਿੱਤੀ। ‌ ਹਾਈਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ ਜੇਲ੍ਹ ਦੇ ਸੁਪਰਡ ਸੰਭਾਲਣਗੇ। ਹਾਈਕੋਰਟ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਚੋਣ ਲੜ ਰਹੇ ਹਨ ਜਿਨਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ।

error: Content is protected !!