Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਤਿੰਨ ਵੱਡੇ ਆਗੂਆਂ ਦੀ ਸਿਆਸੀ ਇੱਜ਼ਤ ਦੇ ਨਾਲ ਨਾਲ ਕਬੀਲਦਾਰੀ ਵੀ ਖਤਰੇ ‘ਚ…ਪੜ੍ਹੋ ਖਾਸ ਖ਼ਬਰ…!

Nirmal Pandori by Nirmal Pandori
05/13/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਮਈ, Gee98 news service
-ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਤਿੰਨ ਚੋਟੀ ਦੇ ਸਿਆਸੀ ਆਗੂਆਂ ਦਾ ਵਕਾਰ ਇਸ ਕਰਕੇ ਹੀ ਦਾਅ ‘ਤੇ ਨਹੀਂ ਲੱਗਿਆ ਕਿ ਉਹ ਖੁਦ ਚੋਣ ਲੜ ਰਹੇ ਹਨ ਸਗੋਂ ਇਹ ਚੋਣਾਂ ਇਹਨਾਂ ਆਗੂਆਂ ਲਈ ਇਸੇ ਕਰਕੇ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ ਕਿ ਉਹਨਾਂ ਦੀਆਂ ਧਰਮ ਪਤਨੀਆਂ ਚੋਣ ਮੈਦਾਨ ਵਿੱਚ ਹਨ। ਇਸ ਲਈ ਇਹ ਲੋਕ ਸਭਾ ਚੋਣ ਪੰਜਾਬ ਦੇ ਤਿੰਨ ਵੱਡੇ ਆਗੂਆਂ ਲਈ ਭਰੋਸੇਯੋਗਤਾ ਦਾ ਸਵਾਲ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਹੁਸ਼ਿਆਰਪੁਰ ਤੋਂ ਚੋਣ ਲੜ ਰਹੀ ਹੈ। ਬੀਬੀ ਹਰਸਿਮਰਤ ਕੌਰ ਬਾਦਲ ਲਈ ਇਹ ਲੜਾਈ ਇਸ ਕਰਕੇ ਵੀ ਔਖੀ ਹੋ ਗਈ ਹੈ ਕਿਉਂਕਿ ਅਕਾਲੀ ਦਲ ਨੇ ਬੇਬੇ ਸਾਹਿਬ ਦੇ ਸਿਕੰਦਰ ਸਿੰਘ ਮਲੂਕਾ ਦੀ ਨੋ ਪਰਮਪਾਲ ਕੌਰ ਲੋਕਾਂ ਭਾਜਪਾ ਦੀ ਟਿਕਟ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ, ਦੂਜੇ ਪਾਸੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁਡੀਆਂ ਸੱਤਾਧਾਰੀ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ‌ ਬੀਬੀ ਬਾਦਲ 2009 ਤੋਂ ਚੋਣ ਜਿੱਤਦੇ ਆ ਰਹੇ ਹਨ ਪ੍ਰੰਤੂ ਇਹਨਾਂ ਚੋਣਾਂ ‘ਚ ਭਾਜਪਾ ਨਾਲ ਗੱਠਜੋੜ ਸੀ ਅਤੇ ਹੁਣ ਭਾਜਪਾ ਮੁਕਾਬਲੇ ਵਿੱਚ ਹੈ। ਇਸੇ ਤਰ੍ਹਾਂ ਪਟਿਆਲਾ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲੋਂ ਆਪਣੀ ਪਤਨੀ ਪ੍ਰਨੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।‌ ਪਰਨੀਤ ਕੌਰ ਨੇ ਪਹਿਲਾਂ ਕਾਂਗਰਸ ਵੱਲੋਂ ਚੋਣਾਂ ਲੜੀਆਂ ਹਨ ਅਤੇ ਇਹ ਭਾਜਪਾ ਵੱਲੋਂ ਉਹਨਾਂ ਦੀ ਪਹਿਲੀ ਚੋਣ ਹੈ। ਇਹ ਚੋਣ ਕੈਪਟਨ ਲਈ ਭਰੋਸੇਯੋਗਤਾ ਦਾ ਸਵਾਲ ਬਣੀ ਹੋਈ ਹੈ, ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪਟਿਆਲਾ ਸੀਟ ‘ਤੇ ਕੈਪਟਨ ਅਮਰਿੰਦਰ ਸਿੰਘ ਤੋਂ ਹਾਰ ਗਏ ਸਨ। ਪਟਿਆਲਾ ਹਲਕੇ ਤੋਂ ਵੀ ਸੱਤਾਧਾਰੀ ਪਾਰਟੀ ਨੇ ਜਿੱਥੇ ਕੈਬਨਿਟ ਮੰਤਰੀ ਨੂੰ ਮੈਦਾਨ ਵਿੱਚ ਉਤਾਰਿਆ ਉੱਥੇ ਹੀ ਕਾਂਗਰਸ ਪਾਰਟੀ ਨੇ ਡਾ ਧਰਮਵੀਰ ਗਾਂਧੀ ਨੂੰ ਟਿਕਟ ਦੇ ਕੇ ਸਿਆਸੀ ਸਮੀਕਰਨ ਰਹੇ ਨੇ ਵਿਗਾੜ ਦਿੱਤੇ ਹਨ। ‌ਗਾਂਧੀ ਨੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਨੂੰ ਹਰਾਇਆ ਸੀ। ਇਸੇ ਤਰ੍ਹਾਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਨੇ ਖੁਦ ਇਹ ਲੋਕ ਸਭਾ ਚੋਣ ਨਹੀਂ ਲੜੀ ਹੈ। ਉਨ੍ਹਾਂ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਹੁਸ਼ਿਆਰਪੁਰ ਤੋਂ ਇਹ ਚੋਣ ਲੜ ਰਹੀ ਹੈ, ਸੋਮਪ੍ਰਕਾਸ਼ ਲਈ ਵੀ ਆਪਣਾ ਗੜ੍ਹ ਬਚਾਉਣਾ ਵੱਕਾਰ ਦਾ ਸਵਾਲ ਬਣ ਗਿਆ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਨੂੰ 48 ਹਜ਼ਾਰ 530 ਵੋਟਾਂ ਨਾਲ ਹਰਾਇਆ ਸੀ, ਹੁਣ ਡਾਕਟਰ ਰਾਜ ਕੁਮਾਰ ਸੱਤਾਧਾਰੀ ਪਾਰਟੀ ਵੱਲੋਂ ਉਹਨਾਂ ਦੀ ਪਤਨੀ ਦੇ ਸਾਹਮਣੇ ਹਨ। ‌ਧਰਮਪਤਨੀਆਂ ਚੋਣ ਮੈਦਾਨ ਵਿੱਚ ਹੋਣ ਕਰਕੇ ਉਕਤ ਆਗੂਆਂ ਦਾ ਵਕਾਰ ਹੀ ਨਹੀਂ ਬਲਕਿ ਇੱਜ਼ਤ ਵੀ ਦਾਅ ‘ਤੇ ਲੱਗੀ ਹੋਈ ਹੈ।‌ ਵੇਖਣਯੋਗ ਹੋਵੇਗਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਸਿਆਸੀ ਪਟਕਣੀ ਖਾ ਚੁੱਕੇ ਉਕਤ ਦਿਗਜ਼ ਆਗੂ ਲੋਕ ਸਭਾ ਚੋਣਾਂ ਦੇ ਨਾਲ ਨਾਲ ਆਪਣੀ ਘਰੇਲੂ ਕਬੀਲਦਾਰੀ ‘ਚ ਆਪਣੀ ਮੁੱਛ ਖੜੀ ਰੱਖ ਸਕਣਗੇ ਜਾਂ ਨਹੀਂ…!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਇੱਕ ਲੜਾਈ ਤਾਂ ਮਲੂਕੇ ਦੀ ਨੂੰਹ ਵੋਟਾਂ ਤੋਂ ਪਹਿਲਾਂ ਹੀ ਜਿੱਤ ਗਈ…ਆਖ਼ਰ ! ਝੁਕਣਾ ਹੀ ਪਿਆ ਪੰਜਾਬ ਸਰਕਾਰ ਨੂੰ

Next Post

ਬਰਨਾਲਾ ਦੇ ਜੌੜੇ ਪੈਟਰੋਲ ਪੰਪਾਂ ‘ਤੇ ਹੋ ਗਏ ਟਾਕਰੇ…ਕਿਸਾਨ ਤੇ ਵਪਾਰੀ ਆਹਮੋ ਸਾਹਮਣੇ…ਇੱਕ ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਬਰਨਾਲਾ ਦੇ ਜੌੜੇ ਪੈਟਰੋਲ ਪੰਪਾਂ ‘ਤੇ ਹੋ ਗਏ ਟਾਕਰੇ…ਕਿਸਾਨ ਤੇ ਵਪਾਰੀ ਆਹਮੋ ਸਾਹਮਣੇ…ਇੱਕ ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

ਬਰਨਾਲਾ ਦੇ ਜੌੜੇ ਪੈਟਰੋਲ ਪੰਪਾਂ 'ਤੇ ਹੋ ਗਏ ਟਾਕਰੇ…ਕਿਸਾਨ ਤੇ ਵਪਾਰੀ ਆਹਮੋ ਸਾਹਮਣੇ…ਇੱਕ ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend