Skip to main content

Gee 98News

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਕਿਉਂ ਲਾਇਆ ਹੱਥ…ਮਹਿਲਾ ਕਮਿਸ਼ਨ ਨੇ ਲਿਆ ਚੰਨੀ ਦੀ ਹਰਕਤ ਦਾ ਨੋਟਿਸ

ਚੰਡੀਗੜ੍ਹ,13 ਮਈ, Gee98 news service
-ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਨਵੇਂ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ। ਪਿਛਲੇ ਦਿਨੀਂ ਅਕਾਲੀ ਮਹਿਲਾ ਆਗੂ ਬੀਬੀ ਜਗੀਰ ਕੌਰ ਨਾਲ ਇੱਕ ਰਸਮੀ ਮੁਲਾਕਾਤ ਦੌਰਾਨ ਬੀਬੀ ਜੰਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੇ ਮਾਮਲੇ ਦੀ ਵਾਇਰਲ ਹੋਈ ਵੀਡੀਓ ਦਾ ਨੋਟਿਸ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਹੈ। ਇਸ ਮਾਮਲੇ ਉਤੇ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਚਰਨਜੀਤ ਚੰਨੀ ਨਾਲ ਜੁੜੀ ਵੀਡੀਓ ਦਾ ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ ਅਤੇ ਮਹਿਲਾ ਕਮਿਸ਼ਨ ਇਸ ਮਾਮਲੇ ਵਿਚ ਕਾਰਵਾਈ ਵੀ ਕਰ ਸਕਦਾ ਹੈ। ਮਹਿਲਾ ਕਮਿਸ਼ਨ ਨੇ DGP ਨੂੰ ਪੱਤਰ ਲਿਖ ਕੇ DGP ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਕੱਲ੍ਹ ਦੁਪਹਿਰ 2 ਵਜੇ ਤੱਕ ਸਟੇਟਸ ਰਿਪੋਰਟ ਸੌਂਪਣ ਲਈ ਵੀ ਕਿਹਾ ਗਿਆ ਹੈ।

error: Content is protected !!