Skip to main content

Gee 98News

ਸਰਪੰਚ ਰੋਸ ਵਜੋਂ ਪਾਣੀ ਵਾਲੀ ਟੈਂਕੀ ‘ਤੇ ਚੜ ਗਿਆ…ਪ੍ਰਸ਼ਾਸਨ ਨੇ ਨਹੀਂ ਸੁਣੀ ਗੱਲ…!

ਚੰਡੀਗੜ੍ਹ, 13 ਮਈ, Gee98 news service
-ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੰਚਾਇਤ ਦੀ ਗੱਲ ਨਾ ਸੁਣਨ ਦੇ ਰੋਸ ਵਜੋਂ ਪਿੰਡ ਰਾਮਗੜ੍ਹ ਦਾ ਸਰਪੰਚ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਦਾ ਸਰਪੰਚ ਅਜਮੇਰ ਸਿੰਘ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਤੀਰੇ ਦੇ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਪਿੰਡ ‘ਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ ਗਿਆ। ਇਸ ਮਾਮਲੇ ਸੰਬੰਧੀ ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਛੱਪੜ ‘ਤੇ ਨਜਾਇਜ਼ ਕਬਜ਼ਿਆਂ ਸਬੰਧੀ ਹਾਈਕੋਰਟ ਤੇ ਆਰਡਰਾਂ ਦੀ ਕਾਪੀ ਲੱਗਭੱਗ 6 ਮਹੀਨੇ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਨਜਾਇਜ਼ ਕਬਜ਼ਿਆਂ ਨੂੰ ਅੱਖੋਂ ਪਰੋਖੇ ਕਰ ਰਿਹਾ ਅਤੇ ਨਜਾਇਜ਼ ਕਬਜ਼ੇ ਲਗਾਤਾਰ ਹੋ ਰਹੇ ਹਨ‌ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀ ਬਣਦੀ ਕਾਰਵਾਈ ਨਹੀਂ ਕਰ ਰਹੇ, ਜਿਸ ਕਰਕੇ ਰੋਸ ਵਜੋਂ ਉਸ ਨੂੰ ਪਾਣੀ ਵਾਲੀ ਟੈਂਕੀ ਤੇ ਚੜਨ ਵਰਗਾ ਇਹ ਕਦਮ ਚੁੱਕਣਾ ਪਿਆ। ‌

error: Content is protected !!