Skip to main content

Gee 98News

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ,16 ਮਈ, Gee98 news service
-ਪੰਜਾਬ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਭਰ ਦੇ ਸਾਰੇ ਸਰਕਾਰੀ , ਗੈਰ ਸਰਕਾਰੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤਕ ਗਰਮੀ ਦੀਆਂ ਛੁੱਟੀਆਂ ਰਹਿਣਗੀਆਂ। ਧਿਆਨ ਰਹੇ ਕਿ ਪੰਜਾਬ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ‘ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਅਜਿਹੇ ‘ਚ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਆਦਾਤਰ ਸੂਬਿਆਂ ‘ਚ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ ਜਾਂ ਸਮੇਂ ‘ਚ ਬਦਲਾਅ ਕੀਤਾ ਗਿਆ ਹੈ।

error: Content is protected !!