Skip to main content

Gee 98News

ਮਾਲਵਾ ਕਾਲਜ ਆਫ ਨਰਸਿੰਗ ਮਹਿਲ ਕਲਾਂ ਦਾ B. SC ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲ ਕਲਾਂ 17 ਮਈ ( ਜਸਵੰਤ ਸਿੰਘ ਲਾਲੀ ) ਮੈਡੀਕਲ ਖੇਤਰ ਵਿੱਚ ਮਹਿਲ ਕਲਾਂ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਦਾ ਬੀ ਐਸ ਸੀ ਨਰਸਿੰਗ ਚੌਥੇ ਸਮਿਸਟਰ ਦਾ ਨਤੀਜਾ ਸੌ ਫੀਸਦੀ ਰਿਹਾ । ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ, ਫਰੀਦਕੋਟ ਵੱਲੋ ਐਲਾਨੇ ਗਏ ਨਤੀਜੇ ਵਿੱਚ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਦੇ 40 ਵਿਦਿਆਰਥੀਆਂ ਵੱਲੋ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਇਲਾਕੇ ਵਿੱਚ ਰੌਸ਼ਨ ਕੀਤਾ । ਇਸ ਮੌਕੇ ਕਾਲਜ ਦੇ ਪਿ੍ੰਸੀਪਲ ਮੈਡਮ ਸ਼ਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਵਿੱਚੋ ਪਹਿਲਾ ਸਥਾਨ ਬੰਦਨਾ ਦੇਵੀ, ਦੂਸਰਾ ਸਥਾਨ ਬਬਲਦੀਪ ਕੌਰ ਅਤੇ ਤੀਸਰਾ ਸਥਾਨ ਅਜਹਰ ਉਦਦੀਨ ਬਰ ਨੇ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਕਾਲਜ ਦੇ ਐਮ ਡੀ ਸੁਸੀਲ ਕੁਮਾਰ ਬਾਂਸਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਆਪਣੇ ਵੱਲੋ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਅਤੇ ਸਮੂਹ ਸਟਾਫ਼ ਨੂੰ ਵੀ ਵਧਾਈ ਦਿੰਦਿਆਂ ਆਉਣ ਵਾਲੇ ਚੰਗੇ ਨਤੀਜੀਆਂ ਦੀ ਆਸ ਪ੍ਰਗਟ ਕੀਤੀ ।

error: Content is protected !!