Skip to main content

Gee 98News

ਲੋਕ ਸਭਾ ਚੋਣਾਂ 24…ਫਿਰੋਜ਼ਪੁਰ ਅਤੇ ਖਡੂਰ ਸਾਹਿਬ ‘ਚ ਕੋਈ ਨਹੀਂ ਨਿੱਤਰੀ ਮਾਈ ਭਾਗੋ..ਪੜ੍ਹੋ ਬਾਕੀ ਹਲਕਿਆਂ ਦਾ ਵੇਰਵਾ

ਚੰਡੀਗੜ੍ਹ,18 ਮਈ, Gee98 news service
-ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਦੱਸ ਦੇਈਏ ਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।
ਫੋਟੋ ਕੈਪਸ਼ਨ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਦੀ ਤਸਵੀਰ

error: Content is protected !!