Gee 98News

ਚੰਡੀਗੜ੍ਹ,18 ਮਈ, Gee98 news service
-ਰੂਸ ਵੱਲੋਂ ਭਾਰਤੀ ਸੈਲਾਨੀਆਂ ਨੂੰ ਜਲਦੀ ਹੀ ਵੀਜ਼ਾ ਫਰੀ ਐਂਟਰੀ ਦੇਣ ਦਾ ਅਮਰ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਸਬੰਧੀ ਦੋਵਾਂ ਦੇਸ਼ਾਂ ਵਰਕਾ ਵਿਚਕਾਰ ਇਹ ਗੱਲਬਾਤ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਸੰਭਾਵਨਾ ਹੈ ਕਿ ਇਸ ਸਾਲ ਦੇ ਅੰਤ ਤੱਕ ਇਸ ਮਾਮਲੇ ਵਿੱਚ ਸਮਝੌਤਾ ਹੋ ਜਾਵੇਗਾ। ਇਸ ਮਾਮਲੇ ਸੰਬੰਧੀ ਭਾਰਤ ਅਤੇ ਰੂਸ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਹੋ ਵੀ ਚੁੱਕੀ ਹੈ।ਨਵੀਂ ਦਿੱਲੀ ਸਥਿਤ ਰੂਸੀ ਦੂਤਘਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਭਾਰਤੀ ਪੱਖ ਸਮੂਹ ’ਚ ਯਾਤਰਾ ਕਰਨ ਵਾਲੇ ਰੂਸੀ ਸੈਲਾਨੀਆਂ ਨੂੰ ਵੀਜ਼ਾ ਫ੍ਰੀ ਦੀ ਸਹੂਲਤ ਦੇਣ ਨੂੰ ਲੈ ਕੇ ਵਿਚਾਰ ਸ਼ੁਰੂ ਕੀਤਾ ਜਾ ਚੁੱਕਾ ਹੈ, ਨਾਲ ਹੀ ਇਸ ਸਬੰਧੀ ਸਾਰੇ ਸੂਬਿਆਂ ਵਿਚਾਲੇ ਤਾਲਮੇਲ ਬਣਾਉਣ ਦਾ ਵੀ ਕੰਮ ਕੀਤਾ ਜਾ ਰਿਹਾ ਹੈ। ਰੂਸ ਨੇ ਹਾਲ ਹੀ ਵਿਚ ਚੀਨ ਤੇ ਈਰਾਨ ਨਾਲ ਵੀ ਇਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ। ਯੂਕਰੇਨ ਜੰਗ ਤੋਂ ਬਾਅਦ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਸ ਵਿਚ ਰੂਸ ਵੱਲੋਂ ਵਿਦੇਸ਼ੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਦੇ ਤਹਿਤ ਇਹ ਕੰਮ ਕੀਤਾ ਜਾ ਰਿਹਾ ਹੈ। ਉਂਝ ਹਾਲ ਹੀ ਦੇ ਸਾਲਾਂ ’ਚ ਦੂਜੇ ਕਈ ਦੇਸ਼ਾਂ ਨੇ ਵੀ ਭਾਰਤੀਆਂ ਲਈ ਵੀਜ਼ਾ ਫ੍ਰੀ ਐਂਟਰੀ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚ ਸ੍ਰੀਲੰਕਾ, ਈਰਾਨ, ਥਾਈਲੈਂਡ ਵਰਗੇ ਦੇਸ਼ ਵੀ ਸ਼ਾਮਲ ਹਨ।

Leave a Reply

Your email address will not be published. Required fields are marked *

error: Content is protected !!