Gee 98News

ਚੰਡੀਗੜ੍ਹ,20 ਮਈ, Gee98 news service
-ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਡੇਰੇ ਦੇ ਸ਼ਰਧਾਲੂਆਂ ਲਈ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਉਮੀਦਵਾਰ ਡੇਰਾ ਬਿਆਸ ਵਿਖੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਲਈ ਜਾ ਰਹੇ ਹਨ। ਇਸੇ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਅਹਿਮ ਗੱਲਾਂ ਕਹੀਆਂ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਐਤਵਾਰ ਆਪਣੇ ਸਤਿਸੰਗ ਵਿੱਚ ਕਿਹਾ ਕਿ ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਬਰਾਬਰ ਹਨ ਅਤੇ ਸਾਨੂੰ ਸਾਰਿਆਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬਿਆਸ ਵਿਖੇ ਸਤਿਸੰਗ ਦੌਰਾਨ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਵੀ ਪਾਰਟੀ ਨਾਲ ਕੋਈ ਖਾਸ ਲਗਾਅ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਕਿਸੇ ਪ੍ਰਤੀ ਕੋਈ ਝੁਕਾਅ ਹੈ, ਉਨ੍ਹਾਂ ਲਈ ਡੇਰਾ ਬਿਆਸ ਦੇ ਗੇਟ ‘ਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਾਰੇ ਉਮੀਦਵਾਰ ਬਰਾਬਰ ਹਨ। ਵਰਨਣਯੋਗ ਹੈ ਕਿ ਇਨ੍ਹੀਂ ਦਿਨੀਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਲਈ ਡੇਰਾ ਬਿਆਸ ਜਾ ਰਹੇ ਹਨ ਅਤੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਦੂਜੇ ਪਾਸੇ ਮਾਲਵਾ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਾਲੇ ਡੇਰਾ ਸਿਰਸਾ ਨੇ ਅਜੇ ਆਪੇ ਪੱਤੇ ਨਹੀਂ ਖੋਲੇ ਤੇ ਨਾ ਹੀ ਇਸ ਤਰਾਂ ਦਾ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

error: Content is protected !!