Gee 98News

ਬਰਨਾਲਾ,20 ਮਈ, (ਨਿਰਮਲ ਸਿੰਘ ਪੰਡੋਰੀ)-
-ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਆਪਣੀ ਚੋਣ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਇਸੇ ਦੌਰਾਨ ਅਰਵਿੰਦ ਖੰਨਾ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਡੇ ਪਿੰਡ ਠੀਕਰੀਵਾਲਾ ਵਿਖੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ। ‌ ਅਰਵਿੰਦ ਖੰਨਾ ਨੇ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇ ਪਿਛਲੇ 10 ਸਾਲਾਂ ਦੌਰਾਨ ਭਾਜਪਾ ਨੂੰ ਵਿਸ਼ਵ ਵਿੱਚ ਨੰਬਰ ਇੱਕ ਦੇਸ਼ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਭਲਾਈ ਲਈ ਕੀਤੇ ਕੰਮਾਂ ਅਤੇ ਵਿਕਾਸ ਕੰਮਾਂ ਦਾ ਜ਼ਿਕਰ ਕਰਦੇ ਹੋਏ 2024 ਦੀਆਂ ਚੋਣਾਂ ਵਿੱਚ ਵੀ ਭਾਜਪਾ ਨੂੰ ਜਿਤਾਉਣ ਦੀ ਅਪੀਲ ਕੀਤੀ। ‌ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨਾਕਾਮੀਆਂ ਸਦਕਾ ਜਿਸ ਦੌਰ ਵਿੱਚ ਉਹ ਲੰਘ ਰਿਹਾ ਹੈ ਅਜਿਹੇ ਦੌਰ ਵਿੱਚ ਪੰਜਾਬ ਨੂੰ ਭਾਜਪਾ ਵਰਗੀ ਇਮਾਨਦਾਰ ਅਤੇ ਸਮਰਪਿਤ ਪਾਰਟੀ ਦੀ ਲੋੜ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਜਸਪ੍ਰੀਤ ਹੈਪੀ ਠੀਕਰੀਵਾਲਾ ਨੇ ਆਪਣੇ ਸਾਥੀਆਂ ਸਮੇਤ ਅਰਵਿੰਦ ਖੰਨਾ ਦਾ ਸ਼ਾਨਦਾਰ ਸਵਾਗਤ ਕੀਤਾ। ‌ ਇਸ ਮੌਕੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਅਤੇ ਸੀਨੀਅਰ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੇ ਵੀ ਲੋਕ ਸਭਾ ਹਲਕਾ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਜਿਤਾਉਣ ਲਈ ਅਪੀਲ ਕੀਤੀ। ਪਿੰਡ ਠੀਕਰੀਵਾਲਾ ਵਿਖੇ ਹੋਈ ਭਾਜਪਾ ਦੀ ਇਸ ਚੋਣ ਇਕੱਤਰਤਾ ਵਿੱਚ ਅਰਵਿੰਦ ਖੰਨਾ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ‌ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਬਾਵਾ, ਹਰਿੰਦਰ ਸਿੱਧੂ ,ਗੁਰਮੁਖ ਸਿੰਘ ਬਲੇਰ, ਯੂਥ ਵਿੰਗ ਦੇ ਪ੍ਰਧਾਨ ਰਮਨ ਜਵੰਦਾ, ਮੀਤ ਪ੍ਰਧਾਨ ਤਰਸੇਮ ਠੀਕਰੀਵਾਲਾ, ਕਿਸਾਨ ਮੋਰਚਾ ਦੇ ਬੁਲਾਰੇ ਬਲਬੀਰ ਸਿੰਘ, ਮਹਿਲਾ ਆਗੂ ਬੀਬੀ ਰਾਣੀ ਕੌਰ, ਬੀਬੀ ਪਰਮਜੀਤ ਕੌਰ, ਨਰਿੰਦਰ ਪਾਲ ਛੰਨਾ, ਪੰਚ ਜਗਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!