Gee 98News

ਚੰਡੀਗੜ੍ਹ, 21 ਮਈ, Gee98 news service
-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਹਾਈਕੋਰਟ ਪੁੱਜ ਕੇ ਉਹਨਾਂ ਨੂੰ ਬਣਦੀ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਹੈ। ‌ਡੇਰਾ ਮੁਖੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦੇਣ ਦੇ ਹੁਕਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਡੇਰਾ ਮੁਖੀ ਨੇ ਹਾਈਕੋਰਟ ਦੇ 29 ਫਰਵਰੀ ਦੇ ਹੁਕਮਾਂ ਨੂੰ ਸੋਧਣ ਦੀ ਮੰਗ ਕੀਤੀ ਗਈ ਹੈ, ਜਿਸ ਤਹਿਤ ਹਾਈ ਕੋਰਟ ਨੇ ਹੁਕਮ ਦਿੱਤਾ ਸੀ ਕਿ ਡੇਰਾ ਮੁਖੀ ਨੂੰ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਭਵਿੱਖ ਵਿੱਚ ਪੈਰੋਲ ਨਾ ਦਿੱਤੀ ਜਾਵੇ। ਡੇਰਾ ਮੁਖੀ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੇ ਇਸ ਮਾਮਲੇ ਵਿੱਚ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਸਿਰਫ਼ ਡੇਰਾ ਮੁਖੀ ਹੀ ਨਹੀਂ ਬਲਕਿ 89 ਹੋਰ ਅਜਿਹੇ ਕੈਦੀ ਵੀ ਹਨ ਜੋ ਤਿੰਨ ਜਾਂ ਇਸ ਤੋਂ ਵੱਧ ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਪੈਰੋਲ ਮਿਲ ਜਾਂਦੀ ਹੈ, ਉਹ ਗਲਤ ਨਹੀਂ ਹੈ।ਡੇਰਾ ਮੁਖੀ ਦਾ ਕਹਿਣਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਤੇ 21 ਦਿਨਾਂ ਦੀ ਫਰਲੋ ਦੇ ਹੱਕਦਾਰ ਹਨ, ਇਸ ਲਈ ਹਾਈ ਕੋਰਟ ਨੂੰ ਆਪਣੇ ਹੁਕਮਾਂ ਵਿੱਚ ਸੋਧ ਕਰਨੀ ਚਾਹੀਦੀ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪਿਛਲੇ ਇੱਕ ਸਾਲ ਦਾ ਡਾਟਾ ਮੰਗਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

Leave a Reply

Your email address will not be published. Required fields are marked *

error: Content is protected !!