Gee 98News

ਚੰਡੀਗੜ੍ਹ, 22, ਮਈ Gee98 news service
-ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਪੁਲਿਸ ਕਮਿਸ਼ਨਰ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਨੇ ਲੁਧਿਆਣਾ ਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰਨ ਲਈ ਆਈਪੀਐਸ ਅਧਿਕਾਰੀਆਂ ਦਾ ਪੈਨਲ ਦੀ ਮੰਗ ਲਿਆ ਹੈ, ਜਿਨਾਂ ਵਿੱਚੋਂ ਲੁਧਿਆਣਾ ਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਲੁਧਿਆਣਾ ਵਿਖੇ ਕੁਲਦੀਪ ਸਿੰਘ ਚਾਹਲ ਪੁਲਿਸ ਕਮਿਸ਼ਨਰ ਹਨ ਜਦਕਿ ਜਲੰਧਰ ਦੇ ਸ੍ਰੀ ਸਵਪਨ ਸ਼ਰਮਾ ਪੁਲਿਸ ਕਮਿਸ਼ਨਰ ਹਨ ।

Leave a Reply

Your email address will not be published. Required fields are marked *

error: Content is protected !!