Skip to main content

Gee 98News

ਵੱਡੀ ਖ਼ਬਰ : ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਮੁਕੱਦਮਾ ਦਰਜ

ਚੰਡੀਗੜ੍ਹ, 22 ਮਈ, Gee98 news service
-ਪੰਜਾਬ ਸਰਕਾਰ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਜਿੰਦਰ ਸਿੰਘ ਹਮਦਰਦ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਹਮਦਰਦ ਜੰਗ-ਏ- ਆਜ਼ਾਦੀ ਮੈਮੋਰੀਅਲ ਪ੍ਰੋਜੈਕਟ ਦੇ ਚੇਅਰਮੈਨ ਰਹੇ ਹਨ। ਅਕਾਲੀ ਭਾਜਪਾ ਸਰਕਾਰ ਮੌਕੇ ਇਸ ਮੈਮੋਰੀਅਲ ਪ੍ਰੋਜੈਕਟ ਦੀ ਉਸਾਰੀ ਬਰਜਿੰਦਰ ਸਿੰਘ ਹਮਦਰਦ ਦੀ ਨਿਗਰਾਨੀ ਹੇਠ ਕੀਤੀ ਗਈ ਸੀ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਜੰਗੇ ਆਜ਼ਾਦੀ ਪ੍ਰੋਜੈਕਟ ਵਿੱਚ ਘਪਲੇ ਦੀਆਂ ਗੂੰਜਾਂ ਪਈਆਂ ਸਨ ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਕਈ ਹੋਰ ‘ਆਪ’ ਆਗੂਆਂ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਨਿਸ਼ਾਨੇ ‘ਤੇ ਲਿਆ ਸੀ। ਭਾਵੇਂ ਕਿ ਬਰਜਿੰਦਰ ਸਿੰਘ ਹਮਦਰਦ ਨੇ ਉਹਨਾਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਦੀ ਮੀਡੀਆ ਪਾਲਿ ਦੇ ਇੱਕ ਹਿੱਸਾ ਦੱਸਦੇ ਹੋਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ ਪ੍ਰੰਤੂ ਜਾਣਕਾਰੀ ਅਨੁਸਾਰ ਇੱਕ ਲੰਮੀ ਜਾਂਚ ਤੋਂ ਬਾਅਦ ਵਿਜੀਲੈਂਸ ਨੇ ਹਮਦਰਦ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਦੋ ਐਸਡੀਓਜ਼ ਨੂੰ ਗ੍ਰਿਫਤਾਰ ਵੀ ਕੀਤਾ ਹੈ ਜਿਨਾਂ ਦੀ ਉਸਾਰੀ ਦੇ ਕੰਮਾਂ ਵਿੱਚ ਸਿੱਧੀ ਸ਼ਮੂਲੀਅਤ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਛੇ ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਦੇ ਖਿਲਾਫ ਭਾਵੇਂ ਇਹ ਮੁਕੱਦਮਾ ਜੰਗੇ ਆਜ਼ਾਦੀ ਪ੍ਰੋਜੈਕਟ ਮਾਮਲੇ ਸਬੰਧੀ ਕੀਤਾ ਦਰਜ ਕੀਤਾ ਗਿਆ ਹੈ ਪ੍ਰੰਤੂ ਇੱਕ ਵੱਡੇ ਮੀਡੀਆ ਅਦਾਰੇ ਦੇ ਮੁਖੀ ਖ਼ਿਲਾਫ਼ ਲੋਕ ਸਭਾ ਚੋਣਾਂ ਦੇ ਦੌਰਾਨ ਕੀਤੀ ਕਾਰਵਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਗਰਮੀ ਆਉਣੀ ਸੁਭਾਵਿਕ ਹੈ। ‌

error: Content is protected !!