Gee 98News

ਚੰਡੀਗੜ੍ਹ, 26 ਮਈ, Gee98 news service
-ਪੰਜਾਬ ‘ਚ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਚੋਣ ਡਿਊਟੀ ‘ਤੇ ਲਗਾਏ ਗਏ 15 ਮੁਲਾਜ਼ਮ ਜਦੋਂ ਆਪਣੀ ਡਿਊਟੀ ‘ਤੇ ਹਾਜ਼ਰ ਨਾ ਹੋਏ ਤਾਂ ਸਹਾਇਕ ਰਿਟਰਨਿੰਗ ਅਫ਼ਸਰ ਨੇ ਉਹਨਾਂ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦੇ ਦਿੱਤੇ। ਅੰਮ੍ਰਿਤਸਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ 15 ਕਰਮਚਾਰੀਆਂ ਨੂੰ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਉਹ 19-05-2024 ਨੂੰ ਸਰੂਪ ਰਾਣੀ ਸਰਕਾਰੀ ਕਾਲਜ ਫ਼ਾਰ ਵੂਮੈਨ ਵਿਖੇ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ । ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਗਈ ਹੈ, ਉਨ੍ਹਾਂ ਨੂੰ ਰਿਹਰਸਲਾਂ ਦੌਰਾਨ ਹਾਜ਼ਰ ਰਹਿਣ ਲਈ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਗੱਲਬਾਤ ਕਰ ਸਕਦੇ ਹਨ ਪਰ ਇਹ ਕਰਮਚਾਰੀ ਜਾਣ ਬੁੱਝ ਕੇ ਗੈਰ-ਹਾਜ਼ਰ ਰਹੇ ਅਤੇ ਕਦੇ ਵੀ ਗੈਰ-ਹਾਜ਼ਰ ਹੋਣ ਦਾ ਕੋਈ ਕਾਰਨ ਦੱਸਣ ਦੀ ਖੇਚਲ ਨਹੀਂ ਕੀਤੀ। ਇਸ ਲਈ ਅੰਮ੍ਰਿਤਸਰ ਪੁਲਿਸ ਉੱਚ ਅਧਿਕਾਰੀਆਂ ਨੂੰ ਇਹਨਾਂ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਅਤੇ ਇਹਨਾਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 134 ਅਧੀਨ ਐਫਆਈਆਰ ਦਰਜ ਕਰਨ ਲਈ ਲਿਖਿਆ ਹੈ।

Leave a Reply

Your email address will not be published. Required fields are marked *

error: Content is protected !!