Skip to main content

Gee 98News

ਇਹ‌ ਕੀਹਦੀ ਲਾਪਰਵਾਹੀ : ਚੋਣ ਰਿਹਰਸਲ ਦੌਰਾਨ ਗ਼ੈਰ ਹਾਜ਼ਰ ਮੁਲਾਜ਼ਮਾਂ ‘ਤੇ ਚੋਣ ਕਮਿਸ਼ਨ ਨੇ ਦਿੱਤੇ ਕਾਰਵਾਈ ਦੇ ਹੁਕਮ..ਪਰ ਉਹ ਸੇਵਾਮੁਕਤ ਹੋ ਚੁੱਕੇ ਹਨ

ਚੰਡੀਗੜ੍ਹ, 28 ਮਈ, Gee98 news service
-ਪੰਜਾਬ ‘ਚ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਚੋਣ ਰਿਹਰਸਲ ਦੌਰਾਨ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੇ ਖ਼ਿਲਾਫ਼ ਜਦ ਚੋਣ ਕਮਿਸ਼ਨ ਨੇ ਸਬੰਧਿਤ ਵਿਭਾਗਾਂ ਨੂੰ ਕਾਰਵਾਈ ਕਰਨ ਲਈ ਲਿਖਿਆ ਤਾਂ ਮੁਲਾਜ਼ਮਾਂ ਦੀ ਗੈਰ ਹਾਜ਼ਰੀ ਸਬੰਧੀ ਹੈਰਾਨੀਜਨਕ ਖੁਲਾਸਾ ਹੋਇਆ ਅਤੇ ਇਸ ਸਬੰਧੀ ਵਿਭਾਗੀ ਲਾਪਰਵਾਹੀ ਵੀ ਸਾਹਮਣੇ ਆਈ। ਅੰਮ੍ਰਿਤਸਰ ‘ਚ ਚੋਣ ਰਿਹਰਸਲ ਸਮਾਗਮ ਵਿੱਚੋਂ ਗੈਰ ਹਾਜ਼ਰ ਰਹਿਣ ਕਾਰਨ ਚੋਣ ਕਮਿਸ਼ਨ ਨੇ 9 ਮੁਲਾਜ਼ਮਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਸੀ। ਇਹਨਾਂ 9 ਮੁਲਾਜ਼ਮਾਂ ਵਿੱਚੋਂ ਤਿੰਨ ਸਿੱਖਿਆ ਵਿਭਾਗ ਨਾਲ ਸੰਬੰਧਿਤ ਅਧਿਆਪਕ ਸਨ ਜਿੰਨਾਂ ਸਬੰਧੀ ਜਦੋਂ ਪੁਲਿਸ ਨੇ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਸਿੱਖਿਆ ਵਿਭਾਗ ਨਾਲ ਸੰਪਰਕ ਕੀਤਾ ਤਾਂ ਪੁਲਿਸ ਦੇ ਵੀ ਹੋਸ਼ ਉੱਡ ਗਏ। ਅਸਲ ਵਿੱਚ ਇਹਨਾਂ 9 ਮੁਲਾਜ਼ਮਾਂ ਵਿੱਚੋਂ ਤਿੰਨ ਮੁਲਾਜ਼ਮ ਦਾ ਡੇਢ ਤੋਂ ਦੋ ਮਹੀਨੇ ਪਹਿਲਾਂ ਹੀ ਸੇਵਾ ਮੁਕਤ ਹੋ ਚੁੱਕੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇੱਕ ਅਜਿਹੇ ਅਧਿਆਪਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਹੋ ਗਏ ਜੋ ਸੇਵਾ ਮੁਕਤੀ ਤੋਂ ਬਾਅਦ ਆਜ਼ਾਦ ਚੋਣ ਵੀ ਲੜ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਅਧਿਆਪਕਾਂ ਵਿੱਚੋਂ ਸ਼ਕਤੀ ਸੁਮਨ ਨੇ 10 ਅਪ੍ਰੈਲ 2024 ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈ ਲਈ ਸੀ। ‌ ਇੱਕ ਹੋਰ ਅਧਿਆਪਕ ਕਾਬਲ ਸਿੰਘ ਵੀ 10 ਅਪ੍ਰੈਲ ਨੂੰ ਸੇਵਾ ਮੁਕਤ ਹੋ ਚੁੱਕੇ ਹਨ ਜਦਕਿ 31 ਮਾਰਚ ਨੂੰ ਸੇਵਾ ਮੁਕਤ ਹੋਇਆ ਇੱਕ ਅਧਿਆਪਕ ਤਾਂ ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਇਸ ਮਾਮਲੇ ‘ਚ ਸਿੱਖਿਆ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆ ਰਹੀ ਹੈ ਕਿ ਚੋਣ ਡਿਊਟੀ ਲਈ ਤਾਇਨਾਤ ਮੁਲਾਜ਼ਮਾਂ ਦੇ ਨਾਵਾਂ ਦੀ ਸੂਚੀ ਬਿਨਾਂ ਤਸਦੀਕ ਕੀਤੇ ਹੀ ਭੇਜ ਦਿੱਤੀ ਗਈ।

error: Content is protected !!