Gee 98News

ਚੋਣ ਪ੍ਰਕਿਰਿਆ ਦੌਰਾਨ ਮਾੜੇ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖਾਂਗੇ-DSP ਬਾਜਵਾ

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਨਿਰਦੇਸਾਂ ਅਨੁਸਾਰ ਡੀਐਸਪੀ ਮਹਿਲ ਕਲਾਂ ਸ੍ਰੀ ਕੰਵਰਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਇਹ ਫਲੈਗ ਮਾਰਚ ਮਹਿਲ ਕਲਾਂ ਬਾਜ਼ਾਰ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਕੀਤਾ ਗਿਆ।‌ ਇਸ ਮੌਕੇ ਪੰਜਾਬ ਪੁਲਿਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਦੇ ਮੁਲਾਜ਼ਮ ਵੀ ਹਾਜ਼ਰ ਸਨ। ‌ ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਮਹਿਲ ਕਲਾਂ ਕੰਵਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੋਲਿੰਗ ਦੌਰਾਨ ਮਾੜੇ ਅਨਸਰਾਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਅਤੇ ਅਮਨ ਸ਼ਾਂਤੀ ਹਰ ਹੀਲੇ ਬਹਾਲ ਰੱਖੀ ਜਾਵੇਗੀ। ਡੀਐਸਪੀ ਬਾਜਵਾ ਨੇ ਸਬ ਡਵੀਜ਼ਨ ਮਹਿਲ ਕਲਾਂ ਤਹਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਵਾਲੇ ਦਿਨ ਲੋਕਤੰਤਰਿਕ ਕਦਰਾਂ ਕੀਮਤਾਂ ਬਹਾਲ ਰੱਖਦੇ ਹੋਏ ਆਪਣੀ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਅਤੇ ਆਪਸੀ ਭਾਈਚਾਰਕ ਏਕਤਾ ਕਾਇਮ ਰੱਖੀ ਜਾਵੇ। ‌ ਉਹਨਾਂ ਕਿਹਾ ਕਿ 1 ਜੂਨ ਨੂੰ ਪੋਲਿੰਗ ਪ੍ਰਕਿਰਿਆ ਪੁਰਅਮਨ ਤਰੀਕੇ ਨਾਲ ਨੇਪਰੇ ਚਾੜਨ ਲਈ ਮਹਿਲ ਕਲਾਂ ਸਬ ਡਵੀਜ਼ਨ ਦੀ ਪੁਲਿਸ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਤਹਿਤ ਪੂਰੀ ਤਰ੍ਹਾਂ ਮੁਸ਼ਤੈਦ ਹੈ। ‌ ਇਸ ਮੌਕੇ ਥਾਣਾ ਮਹਿਲ ਕਲਾਂ ਦੇ ਐਸਐਚਓ ਹੀਰਾ ਸਿੰਘ, ਪੁਲਿਸ ਥਾਣਾ ਠੁੱਲੀਵਾਲ ਦੇ ਐਸਐਚਓ ਅਜੈਬ ਸਿੰਘ, ਥਾਣਾ ਟੱਲੇਵਾਲ ਦੇ ਐਸਐਚਓ ਸੁਖਵਿੰਦਰ ਸਿੰਘ ਸੰਘਾ ਵੀ ਹਾਜ਼ਰ ਸਨ ।

Gee98 Ads
error: Content is protected !!