Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ ‘ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!

Nirmal Pandori by Nirmal Pandori
05/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਮਹਿਲ ਕਲਾਂ ‘ਚ ਦਲ ਬਦਲੂਆਂ ਦੀ ਸਿਆਸੀ ਖੇਡ…ਵੋਟਰ ਲੱਭ ਰਹੇ ਨੇ ਕਿ ਧੰਨੇ ਦਾ ਮਾਸੜ ਕੌਣ ਆਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 29 ਮਈ (ਜਸਵੰਤ ਸਿੰਘ ਲਾਲੀ)-

-ਵੈਸੇ ਤਾਂ ਹਰ ਚੋਣਾਂ ਵਿੱਚ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਇਧਰੋਂ ਉਧਰ ਟਪੂਸੀਆਂ ਮਾਰਦੇ ਹਨ ਪਰੰਤੂ ਇਹਨਾਂ ਲੋਕ ਸਭਾ ਚੋਣਾਂ ਵਿੱਚ ਇਹ ਰੁਝਾਨ ਕੁਝ ਜਿਆਦਾ ਹੀ ਵੇਖਣ ਨੂੰ ਸਾਹਮਣੇ ਆ ਰਿਹਾ ਹੈ। ‌ਜੇਕਰ ਮਹਿਲ ਕਲਾਂ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਇਉਂ ਪ੍ਰਤੀਤ ਹੁੰਦਾ ਕਿ ਇੱਥੇ ਸਿਆਸੀ ਟਪੂਸੀਆਂ ਮਾਰਨ ਵਾਲਿਆਂ ਦੀ ਹੋੜ ਲੱਗੀ ਹੋਈ ਹੈ। ‌ ਪਿਛਲੇ ਕੁਝ ਕੁ ਦਿਨਾਂ ਤੋਂ ਕਾਂਗਰਸ/ਅਕਾਲੀ ਦਲ ਦੇ ਕੁਝ ਆਗੂ ਦਲ ਬਦਲੀ ਕਰਕੇ ਝਾੜੂ ਚੁੱਕ ਰਹੇ ਹਨ। ਇਨਾ ਆਗੂਆਂ ਦਾ ਹਲਕਾ ਵਿਧਾਇਕ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਜਿੱਥੇ ਇੱਕ ਪਾਸੇ ਇਹਨਾਂ ਆਗੂਆਂ ਦੀ ਦਲ ਬਦਲੀ ਤੋਂ ਬਾਅਦ ਸੱਤਾਧਾਰੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਹਨਾਂ ਦੀ ਆਮਦ ਨਾਲ ਹਲਕੇ ਵਿੱਚ ਪਾਰਟੀ ਮਜ਼ਬੂਤ ਹੋਵੇਗੀ ਉੱਥੇ ਦੂਜੇ ਪਾਸੇ ਜਿਹੜੀਆਂ ਪਾਰਟੀਆਂ ਨੂੰ ਇਹ ਛੱਡ ਕੇ ਜਾ ਰਹੇ ਹਨ ਉਹਨਾਂ ਪਾਰਟੀਆਂ ਦੇ ਕਿਸੇ ਆਗੂ ਜਾਂ ਵਰਕਰ ਨੇ ਇਹ ਨਹੀਂ ਕਿਹਾ ਕਿ ਇਹਨਾਂ ਦੇ ਜਾਣ ਨਾਲ ਪਾਰਟੀ ਨੂੰ ਘਾਟਾ ਪਵੇਗਾ। ‌ ਇਹ ਵੀ ਵੇਖਣ ਵਿੱਚ ਆ ਰਿਹਾ ਹੈ ਕਿ ਦਲ ਬਦਲੀ ਕਰਕੇ ਆਏ ਇਹ ਆਗੂ ਜਦ ਸੱਤਾਧਾਰੀ ਪਾਰਟੀ ਦੇ ਸਮਾਗਮ ਵਿੱਚ ਮੂਹਰਲੀਆਂ ਕੁਰਸੀਆਂ ‘ਤੇ ਬੈਠੇ ਹੁੰਦੇ ਹਨ ਤਾਂ 2014 ਤੋਂ ਆਪ ਨਾਲ ਚੱਲੇ ਟਕਸਾਲੀ ਆਗੂ ਵਰਕਰ ਔਖ ਜਿਹੀ ਮਹਿਸੂਸ ਕਰਦੇ ਹਨ। ਚਰਚਾ ਇਹ ਵੀ ਹੈ ਕਿ ਦੂਜੀਆਂ ਪਾਰਟੀਆਂ ਚੋਂ ਪੱਟ ਕੇ ਸੱਤਾਧਾਰੀ ਪਾਰਟੀ ‘ਚ ਲਿਆਂਦੇ ਜਾ ਰਹੇ ਕੁਝ ਕੁ ਦਲ ਬਦਲੂਆਂ ਨੂੰ ਅਗਲੀਆਂ ਪੰਚਾਇਤ ਚੋਣਾਂ ਵਿੱਚ ‌ਸਰਪੰਚੀ ਦੇ ਸੁਪਨੇ ਦਿਖਾਏ ਜਾ ਰਹੇ ਹਨ।‌ ਇਹ ਵੀ ਵੇਖਣ ਵਿੱਚ ਆ ਰਿਹਾ ਹੈ ਕਿ ਸੱਤਾਧਾਰੀ ਆਗੂਆਂ ਵੱਲੋਂ ਕੁਝ ਅਜਿਹੇ ਦਲ ਬਦਲੂਆਂ ਨੂੰ ਆਪ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ ਜਿਨਾਂ ਉੱਪਰ ਲੰਘ ਚੁੱਕੇ ਸਮੇਂ ‘ਚ ਨਸ਼ਾ ਤਸਕਰ ਹੋਣ ਦੇ ਦੋਸ਼ ਲੱਗ ਚੁੱਕੇ ਹਨ। ਲੋਕ ਇਹ ਵੀ ਚਰਚਾ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਕੋਈ ਵੱਡੀ ਵਾਸ਼ਿੰਗ ਮਸ਼ੀਨ ਲਗਾ ਰੱਖੀ ਹੈ ਜਿਹੜੀ ਦੂਜੀਆਂ ਪਾਰਟੀਆਂ ਦੇ ਦਾਗਦਾਰ ਆਗੂਆਂ ਨੂੰ ਨਹਾ ਧੋ ਕੇ ਆਪਣੀ ਪਾਰਟੀ ਵਿੱਚ ਸ਼ਾਮਿਲ ਕਰ ਰਹੀ ਹੈ। ‌ਸਵਾਲ ਇਹ ਵੀ ਉੱਠਦਾ ਹੈ ਕਿ ਕੀ ਨਸ਼ਾ ਤਸਕਰਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਚੁੱਕੇ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਨਸ਼ੇ ਦੇ ਖਿਲਾਫ ਆਪਣੀ ਲੜਾਈ ਖ਼ਤਮ ਕਰ ਦਿੱਤੀ ਹੈ। ਗੱਲ ਭਾਵੇਂ ਕੁਝ ਵੀ ਹੋਵੇ ਪ੍ਰੰਤੂ ਹਲਕਾ ਮਹਿਲ ਕਲਾਂ ਵਿੱਚ ਦਲ ਬਦਲੀ ਦੇ ਰੁਝਾਨ ਤੋਂ ਟਕਸਾਲੀ ਵਰਕਰ ਭੰਬਲ ਭੂਸੇ ਵਿੱਚ ਹਨ ਕਿ ਪੁਰਾਣਿਆਂ ਨੂੰ ਆਗੂ ਮੰਨਿਆ ਜਾਵੇ ਜਾਂ ਨਵੇਂ ਆਇਆਂ ਨੂੰ ਆਗੂ ਮੰਨਿਆ ਜਾਵੇ। ਹਲਕਾ ਮਹਿਲ ਕਲਾਂ ਚ ਦਲ ਬਦਲੂਆਂ ਦੀਆਂ ਗਤੀਵਿਧੀਆਂ ਤੋਂ ਵੋਟਰ ਇੰਨੇ ਕੁ ਭੰਬਲ ਭੂਸੇ ਵਿੱਚ ਹਨ ਕਿ ਇਹ ਵੀ ਨਹੀਂ ਪਤਾ ਲੱਗ ਰਿਹਾ ਕਿ ਧੰਨੇ ਦਾ ਮਾਸੜ ਕੌਣ ਹੈ ਭਾਵ ਕਿ ਸਾਡਾ ਕੌਣ ਤੇ ਪਰਾਇਆ ਕੌਣ ਹੈ। ਦੂਜੇ ਪਾਸੇ ਚਰਚਾ ਇਹ ਵੀ ਸੁਣ ਵਿੱਚ ਆ ਰਹੀ ਹੈ ਕਿ ਸਾਬਕਾ ਸਰਪੰਚਾਂ ਨੂੰ ਪ੍ਰੈਸ਼ਰ ਪਾ ਕੇ ਦਲ ਬਦਲੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

04/24/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

SHO ਦੇ ਨਾਮ ‘ਤੇ ਰਿਸ਼ਵਤ ਲੈਂਦਾ ਸਾਬਕਾ ਪੰਚ ਵਿਜੀਲੈਂਸ ਨੇ ਚੁੱਕ ਲਿਆ, SHO ਦੀ ਭੂਮਿਕਾ ਦੀ ਵੀ ਹੋਵੇਗੀ ਜਾਂਚ

Next Post

ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ

Nirmal Pandori

Nirmal Pandori

Related Posts

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
Load More
Next Post
ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ

ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend