Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਬੱਸਾਂ ਨੂੰ ਲੱਗੀਆਂ ਬਰੇਕਾਂ…PRTC ਮੁਲਾਜ਼ਮ ਦੀ ਗਰਮੀ ਲੱਗਣ ਕਾਰਨ “ਆਨ ਡਿਊਟੀ” ਮੌਤ ਦਾ ਮਾਮਲਾ

Nirmal Pandori by Nirmal Pandori
05/30/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਕਾਰੀ ਬੱਸਾਂ ਨੂੰ ਲੱਗੀਆਂ ਬਰੇਕਾਂ…PRTC ਮੁਲਾਜ਼ਮ ਦੀ ਗਰਮੀ ਲੱਗਣ ਕਾਰਨ “ਆਨ ਡਿਊਟੀ” ਮੌਤ ਦਾ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਮਈ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਪੀਆਰਟੀਸੀ ਦੀ ਵਰਕਸ਼ਾਪ ਵਿੱਚ ਕੰਮ ਕਰਦੇ ਇੱਕ ਪੀਆਰਟੀਸੀ ਮੁਲਾਜ਼ਮ ਦੀ ਮੌਤ ਦੇ ਮਾਮਲੇ ਵਿੱਚ ਪੀਆਰਟੀਸੀ ਕਾਮਿਆਂ ਨੇ ‌ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੀਆਰਟੀਸੀ ਵਰਕਸ਼ਾਪ ਵਿੱਚ ਬਤੌਰ ਮਿਸਤਰੀ ਕੰਮ ਕਰਦੇ ਇੱਕ ਮੁਲਾਜ਼ਿਮ ਸੰਜੀਵ ਕੁਮਾਰ ਦੀ ਆਨ ਡਿਊਟੀ ਗਰਮੀ ਲੱਗਣ ਕਾਰਨ ਮੌਤ ਹੋ ਗਈ ਸੀ। ‌ ਇਸ ਮਾਮਲੇ ਸਬੰਧੀ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬੱਸ ਕਾਮਿਆਂ ਦੀ ਜਥੇਬੰਦੀ ਦੇ ਆਗੂਆਂ ਸੁਖਪਾਲ ਸਿੰਘ, ਨਿਰਪਾਲ ਸਿੰਘ, ਰਣਧੀਰ ਸਿੰਘ, ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਿਊਟੀ ਦੌਰਾਨ ਸੰਜੀਵ ਕੁਮਾਰ ਦੀ ਹਾਲਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ‌ਉਹਨਾਂ ਦੱਸਿਆ ਕਿ ਸੰਜੀਵ ਕੁਮਾਰ 2004 ਤੋਂ ਵਿਭਾਗ ਅੰਦਰ ਆਊਟਸੋਰਸ ਦੇ ਆਧਾਰ ‘ਤੇ ਨੌਕਰੀ ਕਰ ਰਿਹਾ ਸੀ।‌ ਆਗੂਆਂ ਨੇ ਦੱਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਵਿੱਚ ਕਮਾਈ ਕਰਨ ਵਾਲਾ ਕੋਈ ਨਹੀਂ ਹੈ ਤੇ ਸਾਰੇ ਘਰ ਦਾ ਖਰਚਾ ਉਸੇ ਦੇ ਸਿਰ ‘ਤੇ ਹੀ ਚੱਲ ਰਿਹਾ ਸੀ। ਜਥੇਬੰਦੀ ਦੇ ਆਗੂਆਂ ਨੇ ਸੰਜੀਵ ਕੁਮਾਰ ਦੀ ਮੌਤ ਤੋਂ ਤੁਰੰਤ ਬਾਅਦ ਹੀ ਇਹ ਮੰਗ ਕੀਤੀ ਕਿ ਉਸਦੇ ਪਰਿਵਾਰ ਨੂੰ ਯੋਗ ਮੁਆਵਜੇ ਦਾ ਐਲਾਨ ਕੀਤਾ ਜਾਵੇ ਅਤੇ ਉਸਦੇ ਵਾਰਸ ਨੂੰ ਨੌਕਰੀ ਸਬੰਧੀ ਵੀ ਤੁਰੰਤ ਕਾਰਵਾਈ ਪੂਰੀ ਕੀਤੀ ਜਾਵੇ ਪ੍ਰੰਤੂ ਜਦ ਪੀਆਰਟੀਸੀ ਮੈਨੇਜਮੈਂਟ ਵੱਲੋਂ ਇਸ ਸਬੰਧੀ ਕੋਈ ਹੁੰਗਾਰਾ ਨਾ ਮਿਲਿਆ ਤਾਂ ਜਥੇਬੰਦੀ ਨੇ ਸਰਕਾਰੀ ਬੱਸਾਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ। ਉਹਨਾਂ ਦੱਸਿਆ ਕਿ ਸੰਜੀਵ ਕੁਮਾਰ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਵੀ ਮੌਰਚਰੀ ਵਿੱਚ ਰਖਵਾਇਆ ਗਿਆ ਹੈ। ਜਿਸ ਦਾ ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ‌ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇੱਕ ਮੁਲਾਜ਼ਮ ਦੀ ਮੌਤ ਦੇ ਮਾਮਲੇ ਸਬੰਧੀ ਵੀ ਮੈਨੇਜਮੈਂਟ ਨੇ ਕਿ ਘੇਸਲ ਮਾਰੀ ਰੱਖੀ ਤਾਂ ਹੋਰ ਸਖ਼ਤ ਸੰਘਰਸ਼ ਵੀ ਕੀਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਸੰਜੀਵ ਕੁਮਾਰ ਦੀ ਦੇਹ ਸਿਵਲ ਹਸਪਤਾਲ ਵਿਖੇ ਹੀ ਰੱਖੀ ਹੋਈ ਹੈ ਅਤੇ ਆਗੂ ਹੜ੍ਹਤਾਲ ‘ਤੇ ਚੱਲ ਰਹੇ ਹਨ ਅਤੇ ਪੀਆਰਟੀਸੀ ਦਾ ਬਰਨਾਲਾ,ਸੰਗਰੂਰ ਤੇ ਬਠਿੰਡਾ ਡੀਪੂ ਦੀਆਂ ਸੇਵਾਵਾਂ ਮੁਕੰਮਲ ਤੌਰ ‘ਤੇ ਬੰਦ ਹਨ।‌ ਆਗੂਆਂ ਨੇ ਕਿਹਾ ਕਿ ਜੇਕਰ ਪੀਆਰਟੀਸੀ ਮੈਨੇਜਮੈਂਟ ਅਤੇ ਸਰਕਾਰ ਨੇ ਇਸ ਮਾਮਲੇ ‘ਚ ਉਹਨਾਂ ਦੀ ਗੱਲ ਨਾ ਸੁਣੀ ਤਾਂ ਪੰਜਾਬ ਦੇ ਸਾਰੇ ਡੀਪੂ ਬੰਦ ਕਰ ਦਿੱਤੇ ਜਾਣਗੇ। ‌
ਫੋਟੋ ਕੈਪਸ਼ਨ-ਮ੍ਰਿਤਕ ਸੰਜੀਵ ਕੁਮਾਰ ਦੀ ਫਾਈਲ ਫੋਟੋ ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

04/25/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੜ੍ਹੋ…ਵੱਖ ਵੱਖ ਵਰਗਾਂ ਲਈ ਕੀ ਕੁਝ ਹੈ ਕਾਂਗਰਸ ਦੇ ਚੋਣ ਪਿਟਾਰੇ ਵਿੱਚ…ਰਾਹੁਲ ਗਾਂਧੀ ਨੇ ਕੀਤਾ ਖੁਲਾਸਾ…!

Next Post

ਤਰਾਸਦੀ : SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਾਰਨ ਮੌਤ

Nirmal Pandori

Nirmal Pandori

Related Posts

DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

by Nirmal Pandori
04/25/2026
ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ
ਬਰਨਾਲਾ ਆਸ-ਪਾਸ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

by Nirmal Pandori
04/24/2026
ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ
ਬਰਨਾਲਾ ਆਸ-ਪਾਸ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

by Nirmal Pandori
04/23/2026
ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
Load More
Next Post
ਤਰਾਸਦੀ : SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਾਰਨ ਮੌਤ

ਤਰਾਸਦੀ : SHO ਦੀ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਾਰਨ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend