Gee 98News

ਹਲਕਾ ਮਹਿਲ ਕਲਾਂ ਦੀਆਂ ਸਮੂਹ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚੀਆਂ

ਮਹਿਲ ਕਲਾਂ,31 ਮਈ ( ਜਸਵੰਤ ਸਿੰਘ ਲਾਲੀ )-ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ‘ਚ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਮਹਿਲ ਕਲਾਂ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਸ.ਸਤਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਆਈ.ਏ.ਐੱਸ ਦੀ ਅਗਵਾਈ ਹੇਠ ਹਲਕੇ ‘ਚ ਚੋਣਾਂ ਦੇ ਸਮੁੱਚੇ ਪ੍ਰਬੰਧ ਹਰ ਪੱਖੋਂ ਮੁਕੰਮਲ ਹਨ।ਹਲਕੇ ਅਧੀਨ ਪੈਂਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੀਤੇ ਕੱਲ ਪੋਲਿੰਗ ਪਾਰਟੀਆਂ ਪਹੁੰਚ ਗਈਆਂ ਸਨ।ਇੱਕ ਪੋਲਿੰਗ ਪਾਰਟੀ ‘ਚ ਪ੍ਰਜਾਈਡਿੰਗ ਅਫਸਰ ਅਤੇ ਸਹਾਇਕ ਪ੍ਰਜਾਈਡਿੰਗ ਅਫਸਰ ਤੋਂ ਇਲਾਵਾ ਪੋਲਿੰਗ ਅਫਸਰਾਂ ਦੀ ਵੀ ਡਿਊਟੀ ਲਗਾਈ ਗਈ ਹੈ।ਸਮੇਂ ਸਮੇਂ ‘ਤੇ ਕਰਵਾਈਆਂ ਰਿਹਰਸਲਾਂ ਦੌਰਾਨ ਮਾਸਟਰ ਟਰੇਨਰਜ਼ ਵੱਲੋਂ ਚੋਣ ਅਮਲੇ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸਮੁੱਚੀ ਪ੍ਰਕਿਰਿਆ ਅਤੇ ਪੋਲਿੰਗ ਨਾਲ ਸੰਬੰਧਿਤ ਭਰੇ ਜਾਣ ਵਾਲੇ ਫਾਰਮਾਂ ਬਾਰੇ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ।ਪੋਲਿੰਗ ਪਾਰਟੀਆਂ ਅਤੇ ਸੰਬੰਧਿਤ ਬੀ.ਐੱਲ,ਓਜ਼ ਵੱਲੋਂ ਸਾਂਝੇ ਤੌਰ ‘ਤੇ ਪੋਲਿੰਗ ਸਟੇਸ਼ਨਾਂ ਨੂੰ ਵੋਟਾਂ ਪਾਉਣ ਲਈ ਤਿਆਰ ਕੀਤਾ ਜਾ ਚੁੱਕਿਆ ਹੈ।ਉਹਨਾਂ ਕਿਹਾ ਕਿ ਹਲਕੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰ ਕਰਦਿਆਂ ਹਰ ਬੂਥ ‘ਤੇ ਕੈਮਰੇ ਵੀ ਲਗਾਏ ਗਏ ਹਨ।ਕੈਮਰਿਆਂ ਦੇ ਪ੍ਰਬੰਧਾਂ ਲਈ ਵੱਖਰੇ ਤੌਰ ‘ਤੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਇਹਨਾਂ ਪ੍ਰਬੰਧਾਂ ਦੇ ਨਾਲ ਨਾਲ ਹਰ ਪੋਲਿੰਗ ਬੂਥ ‘ਤੇ ਗਰਮੀ ਤੋਂ ਬਚਾਅ ਲਈ ਹਵਾ,ਛਾਂ ਅਤੇ ਪਾਣੀ ਦੇ ਪ੍ਰਬੰਧ ਕੀਤੇ ਗਏ ।ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਮੱਦਦ ਲਈ ਸੈਕਟਰ ਅਤੇ ਸਹਾਇਕ ਸੈਕਟਰ ਅਫਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਵੋਟਰਾਂ ਨੂੰ ਉਹਨਾਂ ਦੇ ਜਮਹੂਰੀ ਹੱਕ ਦਾ ਬਿਨਾਂ ਕਿਸੇ ਡਰ ਭੈਅ ਦੇ ਇਸਤੇਮਾਲ ਯਕੀਨੀ ਬਣਾਉਣ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਹਰ ਪੋਲਿੰਗ ਬੂਥ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਹਨਾਂ ਸਮੂਹ ਵੋਟਰਾਂ ਨੂੰ ਆਪਣੇ ਵੋਟ ਅਧਿਕਾਰ ਦੇ ਇਸਤੇਮਾਲ ਲਈ ਵੋਟ ਪਾਉਣ ਦੀ ਵੀ ਅਪੀਲ ਕੀਤੀ।

error: Content is protected !!