Gee 98News

ਲਾਡੋਵਾਲ ਟੋਲ ਪਲਾਜ਼ਾ ‘ਤੇ ਟੋਲ ਟੈਕਸ ਦੀਆਂ ਦਰਾਂ ‘ਚ ਪੰਜ ਫੀਸਦੀ ਵਾਧਾ

ਚੰਡੀਗੜ੍ਹ, 3 ਜੂਨ, Gee98 news service
-ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਦੇ ਸਾਰ ਹੀ ਸਰਕਾਰ ਨੇ ਲੋਕਾਂ ਦੀਆਂ ਜੇਬਾਂ ਢਿੱਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਐਤਵਾਰ ਅਤੇ ਸੋਮਵਾਰ ਦੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ ਪੰਜਾਬ ਦੇ ਸਭ ਤੋਂ ਵੱਡੇ ਟੋਲ ਪਲਾਜ਼ਾ ਲਾਡੋਵਾਲ ਦੀਆਂ ਟੋਲ ਦਰਾਂ ਵਿੱਚ ਵਾਧਾ ਸ਼ੁਰੂ ਹੋ ਗਿਆ ਹੈ।‌ ਲੁਧਿਆਣਾ ਤੋਂ ਜਲੰਧਰ ਵਿਚਕਾਰ ਸਤਲੁਜ ਦਰਿਆ ‘ਤੇ ਬਣੇ ਇਸ ਟੋਲ ਪਲਾਜ਼ਾ ਦੀਆਂ ਦਰਾਂ ਵਿੱਚ 5 ਫੀਸਦੀ ਵਾਧਾ ਕੀਤਾ ਗਿਆ ਹੈ। ਇਥੋਂ ਲੰਘਣ ਵਾਲੇ ਹੁਣ ਹਰ ਕਿਸਮ ਦੇ ਵਾਹਨਾਂ ਨੂੰ ਪਹਿਲਾਂ ਨਾਲੋਂ ਪੰਜ ਫੀਸਦੀ ਵੱਧ ਰੇਟ ਦੇਣਾ ਪਵੇਗਾ। ‌ਟੋਲ ਪਲਾਜ਼ਾ ਦੇ ਮੈਨੇਜਰ ਦੁਪਿੰਦਰ ਨੇ ਵਧੀਆਂ ਦਰਾਂ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੰਜਾਬ ਵਿੱਚ ਘਰੇਲੂ ਬਿਜਲੀ ਦੀਆਂ ਦਰਾਂ ‘ਚ ਵਾਧੇ ਦੀ ਚਰਚਾ ਵੀ ਸੋਮਵਾਰ ਤੋਂ ਸੋਸ਼ਲ ਮੀਡੀਆ ‘ਤੇ ਹੋ ਰਹੀ ਹੈ। ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਪਾਵਰਕਾਮ ਨੇ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਬਿਜਲੀ ਦੀਆਂ ਦਰਾਂ ਦੇ ਰੇਟ ‘ਚ ਵਾਧਾ ਕਰਨ ਦੀ ਮਨਜ਼ੂਰੀ ਮੰਗੀ ਸੀ ਪਰੰਤੂ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਕੋਈ ਫੈਸਲਾ ਨਹੀਂ ਹੋ ਸਕਿਆ ਸੀ। ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਜਲਦੀ ਹੀ ਪਾਵਰਕਾਮ ਨੂੰ ਰੇਟ ਵਧਾਉਣ ਦੀ ਮਨਜ਼ੂਰੀ ਦੇ ਸਕਦਾ ਹੈ ਜਿਸ ਤੋਂ ਬਾਅਦ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ‘ਤੇ ਹੋਰ ਬੋਝ ਪਵੇਗਾ।

error: Content is protected !!