Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

Nirmal Pandori by Nirmal Pandori
06/06/2024
in ਪੰਜਾਬ
Reading Time: 1 min read
A A
0
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਜੂਨ, Gee98 news service

-ਪੰਜਾਬ ਦੀਆਂ ਲੋਕ ਸਭਾ ਚੋਣਾਂ ‘ਚ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਜੇਲ੍ਹ ਵਿੱਚੋਂ ਹੀ ਲੜੀ ਹੈ। ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਆਮ ਲੋਕਾਂ ਦੇ ਮਨ ਵਿੱਚ ਕਈ ਸਵਾਲ ਹਨ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਵਿੱਚ ਪੁੱਜ ਕੇ ਕਿਵੇਂ ਸਹੁੰ ਚੁੱਕੇਗਾ ? ਕੀ ਅੰਮ੍ਰਿਤਪਾਲ ਸਿੰਘ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈ ਸਕੇਗਾ ? ਬਤੌਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਡਿਊਟੀ ਕਿਵੇਂ ਨਿਭਾਏਗਾ ? ਜਿੱਥੋਂ ਤੱਕ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਸਵਾਲ ਹੈ ਤਾਂ ਅਜਿਹੀਆਂ ਪਹਿਲਾਂ ਵੀ ਕੁਝ ਉਦਾਹਰਨਾਂ ਹਨ ਜਦੋਂ ਜੇਲ੍ਹ ‘ਚ ਬੰਦ ਉਮੀਦਵਾਰ ਨੂੰ ਸਹੁੰ ਚੁੱਕਣ ਲਈ ਪੈਰੋਲ ਮਿਲੀ ਹੈ। ਇਸੇ ਤਰ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਵੀ ਆਰਜੀ ਤੌਰ ‘ਤੇ ਰਿਹਾਈ ਮਿਲ ਸਕਦੀ ਹੈ। ਨਿਯਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲੈ ਕੇ ਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਵੱਲੋਂ ਸਹੁੰ ਚੁੱਕਣ ਸਬੰਧੀ ਉਨਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਜਿਸ ਵੇਲੇ ਭਾਈ ਅਤਿੰਦਰਪਾਲ ਸਿੰਘ ਖਾਲਸਾ ਤੇ ਬੀਬੀ ਬਿਮਲ ਕੌਰ ਖਾਲਸਾ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ, ਉਸ ਵੇਲੇ ਉਹ ਜੇਲ੍ਹ ਵਿੱਚ ਸਨ ਜਿਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸੰਸਦ ਵਿੱਚ ਲਿਜਾ ਕੇ ਸਹੁੰ ਚੁਕਾਈ ਗਈ ਸੀ। ਸਰਦਾਰ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਸਬੰਧੀ ਕੋਈ ਕਾਨੂੰਨੀ ਅੜਿੱਚਣ ਨਹੀਂ ਹੈ ਉਹ ਬਕਾਇਦਾ ਸੰਸਦ ਵਿੱਚ ਜਾ ਕੇ ਹੀ ਸਹੁੰ ਚੁੱਕਣਗੇ। ‌ ਇੱਥੇ ਇਹ ਵੀ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਰਾਜਸਭਾ ਮੈਂਬਰ ਚੁਣੇ ਗਏ ਸਨ ਤਾਂ ਉਸ ਵੇਲੇ ਸੰਜੇ ਸਿੰਘ ਜੇਲ੍ਹ ਵਿੱਚ ਬੰਦ ਸਨ ਜਿਨਾਂ ਨੂੰ ਅਦਾਲਤ ਦੇ ਹੁਕਮਾਂ ‘ਤੇ ਰਾਜ ਸਭਾ ਲਿਜਾ ਕੇ ਸਹੁੰ ਚੁਕਾਈ ਗਈ ਸੀ। ਜਿੱਥੋਂ ਤੱਕ ਅੰਮ੍ਰਿਤਪਾਲ ਸਿੰਘ ਦੇ ਬਤੌਰ ਸੰਸਦ ਮੈਂਬਰ ਆਪਣੀ ਡਿਊਟੀ ਨਿਭਾਉਣ ਸਬੰਧੀ ਸਵਾਲ ਹਨ ਤਾਂ ਇਸ ਸਬੰਧੀ ਕਈ ਤਰੀਕੇ ਹਨ ਜਿਨਾਂ ਦੀ ਮਦਦ ਨਾਲ ਆਨਲਾਈਨ ਮੀਟਿੰਗਾਂ ਵੀ ਕੀਤੀਆਂ ਜਾ ਸਕਦੀਆਂ ਹਨ ਅਤੇ ਫੈਸਲੇ ਲਏ ਜਾ ਸਕਦੇ ਹਨ। ਜੇਲ੍ਹ ‘ਚ ਬੈਠੇ ਵਿਧਾਇਕ ਜਾਂ ਸੰਸਦ ਮੈਂਬਰ ਆਪਣੀ ਪਾਰਟੀ ਦੇ ਸੀਨੀਅਰ ਮੈਂਬਰਾਂ, ਕਾਨੂੰਨੀ ਟੀਮ ਅਤੇ ਪਰਿਵਾਰਿਕ ਮੈਂਬਰਾਂ ਰਾਹੀਂ ਸਮੱਸਿਆਵਾਂ ਨੂੰ ਸੁਣ ਤੇ ਸਮਝ ਸਕਦੇ ਹਨ ਪਰ ਉਹ ਆਮ ਲੋਕਾਂ ਨਾਲ ਸਿੱਧਾ ਸੰਪਰਕ ਨਹੀਂ ਕਰ ਸਕਦੇ। ਅੰਮ੍ਰਿਤਪਾਲ ਸਿੰਘ ਵਾਂਗ ਜੇਲ੍ਹ ਵਿੱਚ ਬੰਦ ਵਿਚਾਰ ਅਧੀਨ ਹਵਾਲਾਤੀ ਜੇਕਰ ਵਿਧਾਇਕ ਜਾਂ ਸੰਸਦ ਚੁਣਿਆ ਜਾਵੇ ਤਾਂ ਉਸ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵੀ ਮਹੱਤਵਪੂਰਨ ਨਿਯਮ ਬਣੇ ਹੋਏ ਹਨ। ‌ ਇਹਨਾਂ ਨਿਯਮਾਂ ਮੁਤਾਬਕ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਦੋਸ਼ੀ ਮੰਨਿਆ ਜਾਂਦਾ ਹੈ ਤਾਂ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਨਿਯਮਾਂ ਮੁਤਾਬਕ ਦੋਸ਼ੀ ਠਹਿਰਾਏ ਗਏ ਸੰਸਦ ਮੈਂਬਰਾਂ ਨੂੰ ਆਪਣੀ ਸਜ਼ਾ ਖਿਲਾਫ਼ ਅਪੀਲ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਵੀ ਮਿਲਦਾ ਹੈ। ‌ ਜੇਕਰ ਅੰਮ੍ਰਿਤਪਾਲ ਸਿੰਘ ਆਪਣੇ ਉੱਪਰ ਲੱਗੇ ਦੋਸ਼ਾਂ ਤਹਿਤ ਦੋਸ਼ੀ ਠਹਿਰਾਏ ਜਾਂਦੇ ਹਨ ਤਾਂ ਆਪਣੇ ਉੱਪਰ ਲੱਗੇ ਦੋਸ਼ਾਂ ਦੀ ਗੰਭੀਰਤਾ ਦੇ ਕਾਰਨ ਉਹਨਾਂ ਨੂੰ ਆਪਣੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣਾ ਪਵੇਗਾ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਇੱਕ ਅਹਿਮ ਪੱਖ ਇਹ ਵੀ ਹੈ ਕਿ ਉਹਨਾਂ ਦੇ ਕੇਸ ਦੀ ਅਜੇ ਕਿਧਰੇ ਸੁਣਵਾਈ ਹੀ ਸ਼ੁਰੂ ਨਹੀਂ ਹੋਈ। ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਇੱਕ ਸਾਲ ਲਈ NSA ਤਹਿਤ ਜੇਲ੍ਹ ‘ਚ ਬੰਦ ਕੀਤਾ ਗਿਆ ਸੀ ਅਤੇ ਫਿਰ ਇਸ ਨੂੰ ਦੁਬਾਰਾ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਫੈਸਲੇ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਨੈਤਿਕਤਾ ਦੇ ਆਧਾਰ ‘ਤੇ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਕਿਉਂਕਿ ਲੱਖਾਂ ਲੋਕਾਂ ਨੇ ਉਹਨਾਂ ਖ਼ਿਲਾਫ਼ NSA ਲਗਾਉਣ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਉਹਨਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਜਾਣਕਾਰੀ : ਸੰਗਰੂਰ ਹਲਕੇ ਦੇ ਕੁੱਲ 23 ਉਮੀਦਵਾਰਾਂ ਨੂੰ ਕਿੰਨੀਆਂ-ਕਿੰਨੀਆਂ ਵੋਟਾਂ ਪਈਆਂ…ਪੜ੍ਹੋ ਪੂਰਾ ਵੇਰਵਾ

Next Post

ਕਿਸੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ ਹੁੰਦੇ ਸਾਰ ਹੀ ਉਸ ਨੂੰ ਸਿੱਧੇ ਤੌਰ ‘ਤੇ ਬਰਖ਼ਾਸਤ ਨਾ ਕੀਤਾ ਜਾਵੇ-ਹਾਈਕੋਰਟ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

ਕਿਸੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ ਹੁੰਦੇ ਸਾਰ ਹੀ ਉਸ ਨੂੰ ਸਿੱਧੇ ਤੌਰ 'ਤੇ ਬਰਖ਼ਾਸਤ ਨਾ ਕੀਤਾ ਜਾਵੇ-ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend