Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਣ ਹੈ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ..ਭਰਾ ਹੈ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਆਗੂ

Nirmal Pandori by Nirmal Pandori
06/07/2024
in ਪੰਜਾਬ
Reading Time: 1 min read
A A
0
ਕੌਣ ਹੈ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ..ਭਰਾ ਹੈ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਜੂਨ, Gee98 news service
-ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਨਵੀਂ ਚੁਣੀ ਗਈ ਭਾਸ਼ਾ ਸੰਸਦ ਕੰਗਨਾ ਰਨੌਤ ਨੂੰ CISF ਦੀ ਇੱਕ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰਨ ਦੀ ਘਟਨਾ ਚਰਚਾ ਵਿੱਚ ਹੈ। ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਚੌਧਰੀਆਂ ਦੇ ਪਿੰਡ ਮੀਆਂਵਾਲ ਦੀ ਰਹਿਣ ਵਾਲੀ ਹੈ। ਉਸ ਦਾ ਵਿਆਹ 12 ਸਾਲ ਪਹਿਲਾਂ ਜੰਮੂ ਵਿੱਚ ਹੋਇਆ ਸੀ ਅਤੇ ਉਹ ਦੋ ਬੱਚਿਆਂ ਦੀ ਮਾਂ ਹੈ। ਕੁਲਵਿੰਦਰ ਕੌਰ ਦਾ ਪਤੀ ਵੀ CISF ਮੁਲਾਜ਼ਮ ਹੀ ਹੈ। ਕੁਲਵਿੰਦਰ ਕੌਰ ਵੱਲੋਂ ਕੰਗਣਾ ਰਨੌਤ ਨੂੰ ਥੱਪੜ ਮਾਰਨ ਦੀ ਘਟਨਾ ਨਾਲ ਜੁੜੀ ਇੱਕ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਧਰਨੇ ਵਿੱਚ ਬੈਠੀ ਜਿਸ ਔਰਤ ਦੀ ਫੋਟੋ ਦਿਖਾਉਂਦੇ ਹੋਏ ਕੰਗਨਾ ਰਣੌਤ ਨੇ ਕਿਹਾ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਉਥੇ ਜਾਂਦੀਆਂ ਹਨ, ਅਸਲ ਵਿੱਚ ਉਹ ਔਰਤ ਕੁਲਵਿੰਦਰ ਕੌਰ ਦੀ ਮਾਂ ਵੀਰ ਕੌਰ ਸੀ, ਜਿਸ ਦੀ ਉਮਰ 75 ਸਾਲ ਹੈ। ਕੁਲਵਿੰਦਰ ਕੌਰ ਪਹਿਲਾਂ ਮੁੰਬਈ ਏਅਰਪੋਰਟ ‘ਤੇ ਨੌਕਰੀ ਕਰਦੀ ਸੀ ਅਜੇ ਦੋ ਕੁ ਸਾਲ ਪਹਿਲਾਂ ਹੀ ਉਹ ਚੰਡੀਗੜ੍ਹ ਰਿਪੋਰਟ ਤੇ ਬਦਲ ਕੇ ਆਈ ਹੈ। ਕੁਲਵਿੰਦਰ ਕੌਰ ਦਾ ਭਰਾ ਸ਼ੇਰ ਸਿੰਘ ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਜਥੇਬੰਦਕ ਸਕੱਤਰ ਹੈ। ਇਹ ਯੂਨੀਅਨ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਾਲੀ ਯੂਨੀਅਨ ਨਾਲ ਜੁੜੀ ਹੋਈ ਹੈ। ਸ਼ੇਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀ ਭੈਣ ਦੀ ਇਸ ਹਰਕਤ ਨੂੰ ਬਿਲਕੁਲ ਵੀ ਠੀਕ ਨਹੀਂ ਸਮਝਦਾ ਪਰ ਕਿਸਾਨ ਸੰਘਰਸ਼ ਦੌਰਾਨ ਕੰਗਨਾ ਵੱਲੋਂ ਦਿੱਤਾ ਗਿਆ ਬਿਆਨ ਵੀ ਠੀਕ ਨਹੀਂ ਸੀ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸੂਬੇ ਵਿੱਚ ਅੱਤਵਾਦ ਦੇ ਵਧਣ ਬਾਰੇ ਕੰਗਨਾ ਦਾ ਬਿਆਨ ਉਸ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਕੰਗਨਾ ਰਨੌਤ ਨੂੰ ਥੱਪੜ ਮਾਰਨ ਤੋਂ ਬਾਅਦ ਹੀ ਕੁਲਵਿੰਦਰ ਕੌਰ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਉਸਨੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਧਰਨੇ ਵਿੱਚ ਬੈਠਿਆਂ ਉਸਦੀ ਮਾਂ ਸਮੇਤ ਔਰਤਾਂ ਪ੍ਰਤੀ ਕੰਗਨਾ ਦੀ ਇਤਰਾਜ਼ਯੋਗ ਟਿੱਪਣੀ ਕਾਰਨ ਹੀ ਥੱਪੜ ਮਾਰਿਆ ਹੈ। ਹੁਣ ਜਿੱਥੇ ਇਸ ਥੱਪੜ ਕਾਂਡ ਦੀ ਚਰਚਾ ਹੋ ਰਹੀ ਹੈ ਉਥੇ ਇੱਕ ਵੱਡੀ ਪਾਰਟੀ ਦੇ ਸੰਸਦ ਵੱਲੋਂ ਪੰਜਾਬ ‘ਚ ਅੱਤਵਾਦ ਫੈਲਣ ਸਬੰਧੀ ਦਿੱਤੇ ਬਿਆਨ ਦੀ ਚਰਚਾ ਹੋਣਾ ਵੀ ਸੁਭਾਵਿਕ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਕਿਸੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ ਹੁੰਦੇ ਸਾਰ ਹੀ ਉਸ ਨੂੰ ਸਿੱਧੇ ਤੌਰ ‘ਤੇ ਬਰਖ਼ਾਸਤ ਨਾ ਕੀਤਾ ਜਾਵੇ-ਹਾਈਕੋਰਟ

Next Post

ਵੋਟਾਂ ਦੀ ਬਜਾਏ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਵੋਟਾਂ ਦੀ ਬਜਾਏ ਸੰਘਰਸ਼ ‘ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ

ਵੋਟਾਂ ਦੀ ਬਜਾਏ ਸੰਘਰਸ਼ 'ਤੇ ਟੇਕ ਰੱਖਣ ਦਾ ਹੋਕਾ ਦੇਣ ਵਾਲਿਆਂ ਨੇ EVM ਦੀਆਂ ਚੀਕਾਂ ਕਢਵਾ ਦਿੱਤੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend