Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

40 ਕਰੋੜ ਦੇ ਬੈਂਕ ਫਰਾਡ ਦੇ ਦੋਸ਼ੀ AAP ਵਿਧਾਇਕ ਨੂੰ ਜੇਲ੍ਹ ‘ਚ ਰੱਖਣ ਦੀ ਬਜਾਏ ਹਸਪਤਾਲ ‘ਚ ਕੀਤੀ ਜਾ ਰਹੀ ਹੈ ਖ਼ਾਤਰਦਾਰੀ…!

Nirmal Pandori by Nirmal Pandori
06/13/2024
in ਪੰਜਾਬ
Reading Time: 1 min read
A A
0
40 ਕਰੋੜ ਦੇ ਬੈਂਕ ਫਰਾਡ ਦੇ ਦੋਸ਼ੀ AAP ਵਿਧਾਇਕ ਨੂੰ ਜੇਲ੍ਹ ‘ਚ ਰੱਖਣ ਦੀ ਬਜਾਏ ਹਸਪਤਾਲ ‘ਚ ਕੀਤੀ ਜਾ ਰਹੀ ਹੈ ਖ਼ਾਤਰਦਾਰੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜੂਨ, Gee98 news service
-ਯੂਪੀ ਦੇ ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਰੋਪੜ ਦੀ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਦੇਣ ਦੇ ਮੁੱਦੇ ‘ਤੇ ਪਿਛਲੀ ਕਾਂਗਰਸ ਸਰਕਾਰ ਨੂੰ ਪਾਣੀ ਪੀ-ਪੀ ਕੇ ਕੋਸਣ ਵਾਲੀ ਆਪ ਸਰਕਾਰ ਖੁਦ ਹੀ ਅਜਿਹੇ ਦੋਸ਼ਾਂ ਵਿੱਚ ਫਸ ਗਈ ਹੈ। ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪਿਛਲੇ ਇੱਕ ਮਹੀਨੇ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ AC ਕਮਰੇ ਸਮੇਤ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਸ੍ਰੀ ਗੱਜਣਮਾਜਰਾ ਇਸ ਵੇਲੇ 40 ਕਰੋੜ ਦੇ ਬੈਂਕ ਫਰਾਡ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਜੁਡੀਸ਼ੀਅਲ ਹਿਰਾਸਤ ਵਿੱਚ ਹਨ। ਆਰਟੀਆਈ ਐਕਟੀਵਿਸਟ ਸ੍ਰੀ ਮਾਨਿਕ ਗੋਇਲ ਨੇ ਇਹਨਾਂ ਹੈਰਾਨੀਜਨਕ ਤੱਥਾਂ ਦਾ ਖੁਲਾਸਾ ਕੀਤਾ ਹੈ ਜਿਸ ਦੇ ਅਧਾਰ ‘ਤੇ ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਰਿਪੋਰਟ ਅਨੁਸਾਰ ਜਸਵੰਤ ਸਿੰਘ ਗੱਜਣ ਮਾਜਰਾ 11 ਮਈ ਨੂੰ ਰਜਿੰਦਰਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਵਿੱਚ ਦਾਖਲ ਹੁੰਦੇ ਹਨ ਜਿੱਥੇ 6 ਜੂਨ ਤੱਕ ਵੀਆਈਪੀ ਸਹੂਲਤਾਂ ਦਾ ਆਨੰਦ ਮਾਣਦੇ ਹਨ, ਇਥੋਂ 6 ਜੂਨ ਨੂੰ ਉਹਨਾਂ ਨੂੰ ਡਿਸਚਾਰਜ ਕਰ ਦਿੱਤਾ ਜਾਂਦਾ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਅਗਲੇ ਹੀ ਦਿਨ 7 ਜੂਨ ਨੂੰ ਉਹ ਫਿਰ ਰਜਿੰਦਰਾ ਹਸਪਤਾਲ ਦੇ ਯੂਰੋਲੋਜੀ ਵਿਭਾਗ ਵਿੱਚ ਦਾਖਿਲ ਹੋ ਜਾਂਦੇ ਹਨ ਜਿੱਥੇ AC ਕਮਰੇ ਸਮੇਤ ਹੋਰ ਵੀਆਈਪੀ ਸਹੂਲਤਾਂ ਮਾਣ ਰਹੇ ਹਨ। ਰਜਿੰਦਰਾ ਹਸਪਤਾਲ ਦਾ ਰਿਕਾਰਡ ਵਿਧਾਇਕ ਗੱਜਣਮਾਜਰਾ ਦੀ 11 ਮਈ ਤੋਂ 6 ਜੂਨ ਤੱਕ ਹਸਪਤਾਲ ਦੇ ਏਸੀ ਕਮਰੇ ਵਿੱਚ ਦਾਖਲ ਹੋਣ ਦੀ ਪੁਸ਼ਟੀ ਕਰਦਾ ਹੈ ਅਤੇ ਯੂਰੋਲੋਜੀ ਵਿਭਾਗ ਨੇ ਵਿਧਾਇਕ ਗੱਜਣਮਾਜਰਾ ਦੀ ਯੂਰੋਲੋਜੀ ਵਿਭਾਗ ਵਿੱਚ ਦਾਖਲ ਹੋਣ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਕੈਦੀਆਂ/ਹਵਾਲਾਤੀਆਂ ਲਈ ਇੱਕ ਵੱਖਰਾ ਵਾਰਡ ਬਣਿਆ ਹੋਇਆ ਹੈ ਇਸ ਦੇ ਬਾਵਜੂਦ ਵੀ ਵਿਧਾਇਕ ਗੱਜਣਮਾਜਰਾ ਨੂੰ ਇੱਕ ਵਿਸ਼ੇਸ਼ ਜਗ੍ਹਾ ‘ਤੇ ਰੱਖਿਆ ਹੋਇਆ ਹੈ। ਆਪਣੇ ਵਿਧਾਇਕ ਨੂੰ ਬਿਨ੍ਹਾਂ ਕਿਸੇ ਕਾਰਨ ਹਸਪਤਾਲ ‘ਚ ਸਹੂਲਤਾਂ ਦੇਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦਾ ਜੇਲ੍ਹ ਵਿਭਾਗ ਵੀ ਮੁੱਖ ਮੰਤਰੀ ਨੇ ਆਪਣੇ ਕੋਲ ਹੀ ਰੱਖਿਆ ਹੋਇਆ ਹੈ। ਧਿਆਨ ਰਹੇ ਕਿ ਮੁਖਤਾਰ ਅੰਸਾਰੀ ਦੇ ਮੁੱਦੇ ‘ਤੇ ਸਭ ਤੋਂ ਵੱਧ ਹਮਲਾਵਰ ਵੀ ਮੁੱਖ ਮੰਤਰੀ ਭਗਵੰਤ ਮਾਨ ਹੀ ਸਨ ਅਤੇ ਉਨਾਂ ਨੇ ਮੁਖਤਾਰ ਅੰਸਾਰੀ ‘ਤੇ ਖਰਚ ਕੀਤੇ ਪੈਸੇ ਨੂੰ ਵੇਲੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਣ ਦੀ ਗੱਲ ਵੀ ਕਹੀ ਸੀ ਪ੍ਰੰਤੂ ਹੁਣ ਇਹ ਪਹਾੜ ਜਿੱਡਾ ਸਵਾਲ ਮੁੱਖ ਮੰਤਰੀ ਦੇ ਆਪਣੇ ਸਾਹਮਣੇ ਖੜਾ ਹੈ ਕਿ ਆਪਣੀ ਹੀ ਸਰਕਾਰ ਵਿੱਚ ਆਪਣੇ ਵਿਧਾਇਕ ਨੂੰ ਬਿਨਾਂ ਕਿਸੇ ਕਾਰਨ ਤੋਂ ਹਸਪਤਾਲ ਵਿੱਚ ਵੀਆਈਪੀ ਸਹੂਲਤਾਂ ਦੇਣ ‘ਤੇ ਸਰਕਾਰੀ ਖਜ਼ਾਨੇ ਵਿੱਚੋਂ ਕੀਤਾ ਜਾ ਰਿਹਾ ਪੈਸਾ ਕਿਸ ਦੀ ਜੇਬ ਵਿੱਚੋਂ ਵਸੂਲ ਕੀਤਾ ਜਾਵੇਗਾ। “ਹੋਰਾਂ ਦੀਆਂ ਹੱਥ ‘ਚ ਆਪਣੀਆਂ ਕੱਛ ‘ਚ” ਰੱਖਣ ਵਾਲੇ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਨਾ ਸ਼ੁਰੂ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪ੍ਰਤਾਪ ਸਿੰਘ ਬਾਜਵਾ ਦੀ ਸਾਬਕਾ ਮੰਤਰੀ ਦੇ ਘਰ ਫੇਰੀ ਦੀ ਚਰਚਾ…ਹੋ ਸਕਦੀ ਹੈ ਘਰ ਵਾਪਸੀ

Next Post

ਭਿੰਡਰਾਂਵਾਲੇ ਨਾਲ ਸੰਪਰਕ ਰੱਖਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਕੱਢੇ ਪੁਲਿਸ ਕਾਂਸਟੇਬਲ ਸੰਬੰਧੀ 40 ਸਾਲ ਬਾਅਦ ਹਾਈਕੋਰਟ ਦਾ ਫੈਸਲਾ ਆਇਆ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਭਿੰਡਰਾਂਵਾਲੇ ਨਾਲ ਸੰਪਰਕ ਰੱਖਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਕੱਢੇ ਪੁਲਿਸ ਕਾਂਸਟੇਬਲ ਸੰਬੰਧੀ 40 ਸਾਲ ਬਾਅਦ ਹਾਈਕੋਰਟ ਦਾ ਫੈਸਲਾ ਆਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend