Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸਡੀ ਕਾਲਜ ਨੇ ਮਲਟੀਮੀਡੀਆ ਤਕਨੀਕ ’ਚ ਪੁੱਟੀ ਵੱਡੀ ਪੁਲਾਂਘ

Nirmal Pandori by Nirmal Pandori
09/10/2021
in ਪੰਜਾਬ
Reading Time: 1 min read
A A
0
ਐਸਡੀ ਕਾਲਜ ਨੇ ਮਲਟੀਮੀਡੀਆ ਤਕਨੀਕ ’ਚ ਪੁੱਟੀ ਵੱਡੀ ਪੁਲਾਂਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਡੀਸੀ ਫੂਲਕਾ ਨੇ ਕੀਤਾ ਐਸ ਡੀ ਕਾਲਜ ਦੇ ਨਵੇਂ ਮਲਟੀਮੀਡੀਆ ਸਟੂਡੀਓ ਦਾ ਉਦਘਾਟਨ

  • ਪੱਤਰਕਾਰ ਬਲਤੇਜ ਪੰਨੂ ਨੇ ਰਿਕਾਰਡ ਕਰਵਾਈ ਪਲੇਠੀ ਇੰਟਰਵਿਊ
  • ਬਰਨਾਲਾ, 10 ਸਤੰਬਰ (ਨਿਰਮਲ ਸਿੰਘ ਪੰਡੋਰੀ) : ਐਸ ਡੀ ਕਾਲਜ ਦੇ ਬੈਚੁਲਰ ਆਫ਼ ਵੋਕੇਸ਼ਨ (ਬੀ.ਵੌਕ.) ਡਿਗਰੀ ਕੋਰਸ ਲਈ ਬਣਾਏ ਅਤਿ ਆਧੁਨਿਕ ਮਲਟੀਮੀਡੀਆ ਸਟੂਡੀਓ ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਰਿਬਨ ਕੱਟ ਕੇ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਬਿਹਤਰੀਨ ਉਪਰਾਲੇ ਲਈ ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉੱਦਮ ਨੌਜਵਾਨਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਵਿਚ ਸਹਾਈ ਹੋਵੇਗਾ। ਉਹਨਾਂ ਇਸ ਸਟੂਡੀਓ ਵਿਚ ਸਥਾਪਤ ਵੱਖ-ਵੱਖ ਸੰਚਾਰ ਤਕਨੀਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਪੁੱਜੇ ਪ੍ਰਸਿੱਧ ਚਿੰਤਕ ਅਤੇ ਨਾਮਵਰ ਪੱਤਰਕਾਰ ਬਲਤੇਜ ਪੰਨੂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿਚ ਆ ਰਿਹਾ ਨਿਘਾਰ ਚਿੰਤਾ ਦਾ ਵਿਸ਼ਾ ਹੈ । ਉਨਾਂ ਮੰਨਿਆ ਕਿ ਸੋਸ਼ਲ ਮੀਡੀਆ ਨੇ ਰਵਾਇਤੀ ਪੱਤਰਕਾਰੀ ਨੂੰ ਵੱਡੀ ਚੁਣੌਤੀ ਦਿੱਤੀ ਹੈ। ਗੋਦੀ ਮੀਡੀਆ ਦੇ ਇਸ ਯੁੱਗ ਵਿਚ ਸੋਸ਼ਲ ਮੀਡੀਆ ਆਮ ਲੋਕਾਂ ਦੀ ਆਵਾਜ਼ ਬਣਕੇ ਉੱਭਰਿਆ ਹੈ। ਬਰਨਾਲੇ ਵਰਗੇ ਛੋਟੇ ਸ਼ਹਿਰ ਅੰਦਰ ਮਲਟੀਮੀਡੀਆ ਸਟੂਡੀਓ ਦੇ ਆਰੰਭ ਨੂੰ ਸ਼ੁਭ ਸ਼ਗਨ ਦੱਸਦਿਆਂ ਉਹਨਾਂ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਸ ਡੀ ਕਾਲਜ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਇਸ ਇਤਿਹਾਸਕ ਸੰਸਥਾ ਦੀ ਇਸ ਖਿੱਤੇ ਵਿਚ ਸਿਰਫ਼ ਅਕਾਦਮਿਕ ਮਹੱਤਤਾ ਹੀ ਨਹੀਂ ਹੈ ਸਗੋਂ ਸਮਾਜਿਕ ਚੇਤਨਾ ਅਤੇ ਨੌਜਵਾਨਾਂ ਦੀ ਅਗਵਾਈ ਵਿਚ ਇਹ ਅਦਾਰਾ ਮਹੱਵਪੂਰਣ ਭੂਮਿਕਾ ਅਦਾ ਕਰਦਾ ਰਿਹਾ ਹੈ। ਇਹ ਮਲਟੀਮੀਡੀਆ ਸਟੂਡੀਓ ਅਸਲ ਵਿਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਤਲਾਸ਼ਣ ਦੇ ਨਾਲ ਨਾਲ ਇਸ ਸੰਸਥਾ ਦੀ ਆਪਣੀ ਸਮਾਜਿਕ ਜ਼ਿੰਮੇਵਾਰੀ ਦੇ ਪ੍ਰਗਟਾਵੇ ਦਾ ਵੀ ਇਜ਼ਹਾਰ ਹੈ। ਸੰਸਥਾ ਵੱਲੋਂ ਲੰਮੇਂ ਸਮੇਂ ਤੋਂ ਚਲਾਏ ਜਾ ਰਹੇ ਅਖ਼ਬਾਰ ‘ਸਮਾਜ ਤੇ ਪੱਤਰਕਾਰ‘ ਦੇ ਸੰਪਾਦਕ ਅਤੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਨੇ ਕਿਹਾ ਕਿ ਬਰਨਾਲਾ ਦੀ ਧਰਤੀ ਹਮੇਸ਼ਾ ਲੋਕ ਹਿੱਤਾਂ ਦੀ ਮੁਦਈ ਰਹੀ ਹੈ। ਸੰਸਥਾ ਦੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਕਿਹਾ ਕਿ ਇਹ ਸਟੂਡੀਓ ਤਿਆਰ ਕਰਕੇ ਸੰਸਥਾ ਨੇ ਇਕ ਵਾਰ ਫ਼ਿਰ ਸਮਾਜ ਪ੍ਰਤੀ ਆਪਣੀ ਫ਼ਿਕਰ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਮਹਿਮਾਨਾਂ ਦੇ ਨਾਲ ਨਾਲ ਸਟੂਡੀਓ ਬਣਾਉਣ ਵਾਲੇ ਠੇਕੇਦਾਰ ਦਾ ਵੀ ਸਨਮਾਨ ਕੀਤਾ। ਸਮਾਗਮ ਵਿਚ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਮੈਂਬਰ ਸ੍ਰੀ ਰਾਹੁਲ ਅੱਤਰੀ, ਮੈਂਬਰ ਸ੍ਰੀ ਭੂਸ਼ਣ ਕੁਮਾਰ, ਵੱਡੀ ਗਿਣਤੀ ਵਿਚ ਪੱਤਰਕਾਰ, ਸਾਰੀਆਂ ਸੰਸਥਾਵਾਂ ਦੇ ਪਿ੍ਰੰਸੀਪਲ, ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਮੰਚ ਸੰਚਾਲਨ ਡਾ. ਤਰਸਪਾਲ ਕੌਰ ਨੇ ਬਾਖੂਬੀ ਕੀਤਾ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਹੁਣ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ

Next Post

ਪੰਡੋਰੀ ਦੇ ਸਬ-ਸੈਂਟਰ ’ਚ ਸਿਖਾਏ ਯੋਗ ਆਸਨ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪੰਡੋਰੀ ਦੇ ਸਬ-ਸੈਂਟਰ ’ਚ ਸਿਖਾਏ ਯੋਗ ਆਸਨ

ਪੰਡੋਰੀ ਦੇ ਸਬ-ਸੈਂਟਰ ’ਚ ਸਿਖਾਏ ਯੋਗ ਆਸਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend