Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਲ-ਏ-ਪੰਜਾਬ…ਵਪਾਰੀ ਤੋਂ ਮੰਗੀ 2 ਕਰੋੜ ਦੀ ਫਿਰੌਤੀ,ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

Nirmal Pandori by Nirmal Pandori
06/15/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੂਨ, Gee98 news service
-ਪੰਜਾਬ ਸਰਕਾਰ ਭਾਵੇਂ ਸੂਬੇ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਦਾ ਦਾਅਵਾ ਕਰ ਰਹੀ ਹੈ ਪਰੰਤੂ ਗੈਂਗਸਟਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਗੈਂਗਸਟਰਾਂ ਵੱਲੋਂ ਵਪਾਰੀਆਂ ਤੋ ਫਿਰੌਤੀ ਵਸੂਲਣ ਦੇ ਮਾਮਲੇ ‘ਚ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਫੋਨ ਸ਼ਰੇਆਮ ਆ ਰਹੇ ਹਨ। ਤਾਜ਼ਾ ਘਟਨਾਕ੍ਰਮ ਵਿੱਚ ਜਲੰਧਰ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਇੱਕ ਵਪਾਰੀ ਤੋਂ ਦੋ ਕਰੋੜ ਰੁਪਏ ਦੀ ਫਰੋਤੀ ਮੰਗੀ ਗਈ ਹੈ ਅਤੇ ਨਾ ਦੇਣ ਦੀ ਸੂਰਤ ਵਿੱਚ ਜਾਣ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ‌ ਸਰੋਤੀ ਮੰਗਣ ਵਾਲੇ ਨੇ ਫੋਨ ਇੰਟਰਨੈਟ ਕਾਲ ਰਾਹੀਂ ਕੀਤਾ। ‌ ਵਪਾਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਸਤਬੀਰ ਸਿੰਘ ਉਰਫ ਸੱਤਾ ਦੇ ਨਾਮ ਦਾ ਫੋਨ ਆਇਆ ਜਿਸ ਨੇ ਦੋ ਕਰੋੜ ਦੀ ਮੰਗ ਕੀਤੀ ਅਤੇ ਨਾ ਦੇਣ ਦੀ ਸੂਰਤ ਵਿੱਚ ਜਾਣ ਤੋਂ ਮਾਰਨ ਦੀ ਧਮਕੀ ਕੀਤੀ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਲਖਵੀਰ ਸਿੰਘ ਉਰਫ ਲੰਡਾ ਹਰੀਕੇ ਦਾ ਸਾਥੀ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਸ ਮਾਮਲੇ ਚ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਅਤੇ ਸਤਬੀਰ ਸਿੰਘ ਉਰਫ ਸੱਤਾ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ‌ ਵਪਾਰੀ ਇਸ ਮਾਮਲੇ ‘ਚ ਐਨਾ ਜ਼ਿਆਦਾ ਡਰਿਆ ਹੋਇਆ ਹੈ ਕਿ ਉਸਨੇ ਪੁਲਿਸ ਨੂੰ ਆਪਣਾ ਨਾਮ ਗੁਪਤ ਰੱਖਣ ਦੀ ਗੁਹਾਰ ਲਗਾਈ ਹੈ। ਪੁਲਿਸ ਨੇ ਆਪਣੇ ਹੀ ਸਬ ਇੰਸਪੈਕਟਰ ਬਲਵਿੰਦਰ ਕੁਮਾਰ ਦੇ ਬਿਆਨ ‘ਤੇ ਕੇਸ ਦਰਜ ਕੀਤਾ ਹੈ। ‌ ਇਸ ਮਾਮਲੇ ਚ ਹੁਣ ਤੱਕ ਦੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਫੋਨ ਕਰਨ ਵਾਲਾ ਸਤਬੀਰ ਸਿੰਘ ਉਰਫ ਸੱਤਾ ਪੰਜਾਬ ਦੇ ਵਿੱਚ ਹੀ ਕਿਧਰੇ ਰਹਿ ਰਿਹਾ ਹੈ ਜੋ ਕੈਨੇਡਾ ‘ਚ ਬੈਠੇ ਲਖਵੀਰ ਸਿੰਘ ਉਰਫ ਲੰਡਾ ਦੇ ਫਿਰੌਤੀ ਸਬੰਧੀ ਨੈਟਵਰਕ ਨੂੰ ਚਲਾ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਮਾਂ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਜੀਜਾ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ ਜੈਕਾਰ ਸਿੰਘ ਅਤੇ ਭੈਣ ਹੁਸਨਪ੍ਰੀਤ ਕੌਰ ਦਾ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ। ਦੁਪਹਿਰ 3 ਵਜੇ ਦੇ ਕਰੀਬ ਮੈਡੀਕਲ ਕਰਵਾਉਣ ਤੋਂ ਕੁਝ ਸਮੇਂ ਬਾਅਦ ਸਾਰਿਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਤੋਂ ਸਾਰਿਆਂ ਦਾ ਦੋ ਦਿਨ ਦਾ ਰਿਮਾਂਡ ਮੰਗਿਆ ਅਤੇ ਦਲੀਲ ਦਿੱਤੀ ਕਿ ਗਿ੍ਫ਼ਤਾਰ ਕੀਤੇ ਗਏ ਲੋਕਾਂ ਦੇ ਬੈਂਕ ਖਾਤਿਆਂ ਵਿਚ ਲੈਣ-ਦੇਣ ਅਤੇ ਮੋਬਾਈਲ ਕਾਲਾਂ ਦੇ ਵੇਰਵੇ ਦੀ ਲੋੜ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਵੀਰਵਾਰ ਨੂੰ ਸਾਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਅਤੇ ਗਿ੍ਫ਼ਤਾਰੀ ਦੇਰ ਰਾਤ ਦਿਖਾਈ ਗਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਕ ਦਿਨ ਦਾ ਰਿਮਾਂਡ ਦੇ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀਭੁਗਤ ਕਰਨ ਤੇ ਸ਼ਹਿ ਦੇਣ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਆਪਣੇ ਕਬਜ਼ੇ ਵਿਚ ਲੈ ਲਏ ਹਨ ਅਤੇ ਸ਼ੁੱਕਰਵਾਰ ਨੂੰ ਕਈ ਘੰਟੇ ਪੁੱਛਗਿੱਛ ਜਾਰੀ ਰਹੀ। ਪੁਲਿਸ ਨੇ ਸਾਰਿਆਂ ਦੇ ਬੈਂਕ ਖਾਤਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੈਂਕ ਦਾ ਲੈਣ-ਦੇਣ ਕਿਸ-ਕਿਸ ਨਾਲ ਹੋਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

Next Post

ਮਲੂਕਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੀ ਤਿਆਰੀ… ਭੂੰਦੜ ਨੂੰ ਬਣਾਇਆ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਲੂਕਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੀ ਤਿਆਰੀ… ਭੂੰਦੜ ਨੂੰ ਬਣਾਇਆ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ

ਮਲੂਕਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੀ ਤਿਆਰੀ… ਭੂੰਦੜ ਨੂੰ ਬਣਾਇਆ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend