Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਲ ਸਪਲਾਈ ਵਿਭਾਗ ਦੇ ਮੁਲਾਜ਼ਮ ਮੁੱਖ ਦਫਤਰ ਮੋਹਾਲੀ ਅੱਗੇ ਪਰਿਵਾਰਾਂ ਤੇ ‌ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ – ਵਰਿੰਦਰ ਮੋਮੀ

Nirmal Pandori by Nirmal Pandori
06/17/2024
in ਪੰਜਾਬ
Reading Time: 1 min read
A A
0
ਜਲ ਸਪਲਾਈ ਵਿਭਾਗ ਦੇ ਮੁਲਾਜ਼ਮ ਮੁੱਖ ਦਫਤਰ ਮੋਹਾਲੀ ਅੱਗੇ ਪਰਿਵਾਰਾਂ ਤੇ ‌ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ – ਵਰਿੰਦਰ ਮੋਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਜੂਨ (Gee98 news service) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾਂ ’ਚ ਰਾਜ ਕਰ ਚੁੱਕੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਦੀ ਤਰ੍ਹਾਂ ਹੀ ਹੁਣ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀ ਮੈਨੇਜਮੈਂਟ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਅਤੇ ਸਕਾਡਾ ਸਿਸਟਮ ਲਗਾਉਣ ਦੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਜਿੱਥੇ ਇਕ ਪਾਸੇ ਪਿੰਡਾਂ ਵਿਚ ਵੱਸੇ ਲੋਕਾਂ ਦੇ ਲਈ ਪੀਣ ਵਾਲੇ ਪਾਣੀ ਦੀ ਮੁਢਲੀ ਸਹੂਲਤ ਦਾ ਪ੍ਰਬੰਧ ਖੁਦ ਕਰਨ ਤੋਂ ਮਾਨ ਸਰਕਾਰ ਭੱਜ ਰਹੀ ਹੈ ਉਥੇ ਇਸਦੇ ਨਾਲ ਹੀ ਪਿਛਲੇ 15-20 ਸਾਲਾਂ ਤੋਂ ਪੇਂਡੂ ਜਲ ਸਪਲਾਈ ਸਕੀਮ ਤੇ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਕਿਰਤ ਕਾਨੂੰਨ ਅਧੀਨ ਹੋਏ ਵਾਧੇ ਮੁਤਾਬਿਕ ਇਨਲਿਸਟਮੈਂਟ/ਆਊਟਸੋਰਸ ਠੇਕਾ ਵਰਕਰਾਂ ਦੀਆਂ ਉਜਰਤਾਂ ’ਚ ਪਿਛਲੇ 2 ਸਾਲਾਂ ਤੋਂ ਵਾਧਾ ਨਹੀਂ ਕੀਤਾ ਜਾ ਰਿਹਾ ਹੈ। ਜਦੋਕਿ ਵੱਧਦੀ ਮਹਿੰਗਾਈ ਦੇ ਦੌਰਾ ਵਿਚ ਵਰਕਰਾਂ ਨੂੰ ਨਿਗੁਣੀਆਂ ਉਜਰਤਾਂ ਨਾਲ ਆਪਣੇ ਘਰ ਚਲਾਉਣੇ ਔਖੇ ਹੋ ਕੇ ਰਹਿ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਅਤੇ ਲੋਕ ਵਿਰੋਧੀ ਨੀਤੀਆਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਜਿਸਦਾ ਪੂਰਜੋਰ ਵਿਰੋਧ ਕੀਤਾ ਜਾਵੇਗਾ ਅਤੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ ਰੁਜਗਾਰ ਨੂੰ ਪੱਕਾ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਮੰਗ-ਪੱਤਰ ’ਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮਿਤੀ 27 ਜੂਨ 2024 ਨੂੰ ਵਿਭਾਗੀ ਮੁਖੀ, ਜਸਸ ਵਿਭਾਗ ਪੰਜਾਬ ਦੇ ਦਫ਼ਤਰ ਮੋਹਾਲੀ ਅੱਗੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਜਲ ਸਪਲਾਈ ਕਾਮੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਲ ਹੋਣਗੇ। ਇਸਦੇ ਇਲਾਵਾ ਇਹ ਵੀ ਐਲਾਨ ਕੀਤਾ ਗਿਆ ਕਿ ਜਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਜਦੋ ਵੀ ਜਿਹੜੇ ਵੀ ਸ਼ਹਿਰ ਜਾਂ ਪਿੰਡ ਵਿਚ ਆਉਣਗੇ ਉਥੇ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਵਾਟਰ ਸਪਲਾਈ ਸਕੀਮਾਂ ਤੇ ਪਿਛਲੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ, ਕਿਰਤ ਕਾਨੂੰਨ ਤਹਿਤ ਵਧੇ ਹੋਏ ਰੇਟਾਂ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ। ਪੇਂਡੂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਉਣ ਦੇ ਫੈਸਲੇ ਨੂੰ ਰੱਦ ਕੀਤਾ ਜਾਵੇ ਅਤੇ ਸਕੀਮਾਂ ਪੰਚਾਇਤਾਂ ਨੂੰ ਹੈਡਓਵਰ ਕਰਨ ਦੀ ਬਜਾਏ ਸਰਕਾਰ ਵੱਲੋਂ ਪਹਿਲਾਂ ਵਾਂਗ ਖੁਦ ਚਲਾਉਣ ਦੀ ਜਿੰਮੇਵਾਰੀ ਨਿਭਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਸਰਕਾਰ ਵਲੋਂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਹੱਕੀ ਮੰਗਾਂ ਤੋਂ ਸਰਕਾਰ ਨੇ ਜਾਣ ਬੁੱਝ ਕੇ ਮੂੰਹ ਮੋੜਿਆ ਹੋਇਆ ਹੈ ਜਿਸ ਦਾ ਖਮਿਆਜ਼ਾ ਸੂਬੇ ‘ਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਵਿੱਚ ਭੁਗਤਣਾ ਪਵੇਗਾ।ਇਸ ਮੌਕੇ ਹੋਰਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਪ੍ਰਦੁਮਣ ਸਿੰਘ, ਜਗਰੂਪ ਸਿੰਘ, ਉਂਕਾਰ ਸਿੰਘ, ਗੁਰਵਿੰਦਰ ਸਿੰਘ, ਤਰਜਿੰਦਰ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਭੱਟੀ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਟਕਸਾਲੀਓ‌ ! ਤੁਸੀਂ ਦਰੀਆਂ ਵਿਛਾਓ ਭਾਈ…ਜਲੰਧਰ ਜ਼ਿਮਨੀ ਚੋਣ ‘ਚ ਦਲ ਬਦਲੂਆਂ ਦੀ ਚੜਾਈ

Next Post

ਕੀ ਖੱਟਿਆ ਮੈਂ ਤੇਰੀ ਹੀਰ ਬਣ ਕੇ…ਪ੍ਰੇਮੀ ਨੇ ਪ੍ਰੇਮਿਕਾ ਦੇ ਢਿੱਡ ‘ਚ ਮਾਰਿਆ ਚਾਕੂ…ਪੁਲਿਸ ਨੇ ਕੀਤਾ ਕਾਬੂ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਕੀ ਖੱਟਿਆ ਮੈਂ ਤੇਰੀ ਹੀਰ ਬਣ ਕੇ…ਪ੍ਰੇਮੀ ਨੇ ਪ੍ਰੇਮਿਕਾ ਦੇ ਢਿੱਡ ‘ਚ ਮਾਰਿਆ ਚਾਕੂ…ਪੁਲਿਸ ਨੇ ਕੀਤਾ ਕਾਬੂ

ਕੀ ਖੱਟਿਆ ਮੈਂ ਤੇਰੀ ਹੀਰ ਬਣ ਕੇ…ਪ੍ਰੇਮੀ ਨੇ ਪ੍ਰੇਮਿਕਾ ਦੇ ਢਿੱਡ 'ਚ ਮਾਰਿਆ ਚਾਕੂ…ਪੁਲਿਸ ਨੇ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend