Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਕੰਮ ਕਰੋ ਜਾਂ ਕੁਰਸੀ ਛੱਡੋ’… ਭਗਵੰਤ ਮਾਨ ਦੀ ਡਿਪਟੀ ਕਮਿਸ਼ਨਰਾਂ ਨੂੰ ਦੋ ਟੁੱਕ… ਲੋਕ ਸਭਾ ਚੋਣਾਂ ‘ਚ ਹਾਰ ਦਾ ਠੀਕਰਾ ਅਫਸਰਾਂ ਸਿਰ ਭੰਨਿਆ

Nirmal Pandori by Nirmal Pandori
06/18/2024
in ਪੰਜਾਬ
Reading Time: 1 min read
A A
0
‘ਕੰਮ ਕਰੋ ਜਾਂ ਕੁਰਸੀ ਛੱਡੋ’… ਭਗਵੰਤ ਮਾਨ ਦੀ ਡਿਪਟੀ ਕਮਿਸ਼ਨਰਾਂ ਨੂੰ ਦੋ ਟੁੱਕ… ਲੋਕ ਸਭਾ ਚੋਣਾਂ ‘ਚ ਹਾਰ ਦਾ ਠੀਕਰਾ ਅਫਸਰਾਂ ਸਿਰ ਭੰਨਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਜੂਨ, Gee98 news service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ‘ਚ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਤੋਂ ਅਜੇ ਵੀ ਖ਼ਫ਼ਾ ਹਨ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਹਾਰ ਦਾ ਠੀਕਰਾ ਪੰਜਾਬ ਪੁਲਿਸ ਦੇ ਸਿਰ ਭੰਨਿਆ ਸੀ ਅਤੇ ਬੀਤੇ ਕੱਲ੍ਹ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ। ‌ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਮੁੱਖ ਮੰਤਰੀ ਡਿਪਟੀ ਕਮਿਸ਼ਨਰਾਂ ਨਾਲ ਕਾਫੀ ਖਫਾ ਨਜ਼ਰ ਆਏ। ‌ ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਦੋ ਟੁੱਕ ਇਹ ਵੀ ਕਹਿ ਦਿੱਤਾ ਕਿ “ਉਹ ਕੰਮ ਕਰਨ ਜਾਂ ਕੁਰਸੀ ਛੱਡਣ”। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਹੇਠਲੇ ਪੱਧਰ ‘ਤੇ ਕਿਸੇ ਜ਼ਿਲ੍ਹੇ ਵਿੱਚ ਖਾਸ ਕਰਕੇ ਤਹਿਸੀਲਾਂ ਵਿੱਚ ਕੁਰੱਪਸ਼ਨ ਦੇ ਕੇਸ ਸਾਹਮਣੇ ਆਏ ਤਾਂ ਇਸ ਲਈ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਜ਼ਿੰਮੇਵਾਰ ਹੋਵੇਗਾ। ‌ ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸੁਵਿਧਾ ਆਉਣ ਲਈ ਡਿਪਟੀ ਕਮਿਸ਼ਨਰ ਜਵਾਬ ਦੇ ਹੋਣਗੇ।‌ ਦੱਸ ਦੇਈਏ ਕਿ ਪਿਛਲੇ ਦਿਨੀ ਮੁੱਖ ਮੰਤਰੀ ਵੱਲੋਂ ਆਪਣੇ ਉਮੀਦਵਾਰਾਂ, ਵਿਧਾਇਕਾਂ ਤੇ ਆਗੂਆਂ ਨਾਲ ਜੋ ਮੰਥਨ ਮੀਟਿੰਗਾਂ ਕੀਤੀਆਂ ਗਈਆਂ ਉਸ ਦੌਰਾਨ ਮਿਲੀ ਫੀਡਬੈਕ ਅਤੇ ਫੀਲਡ ਵਿੱਚੋਂ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਮੁੱਖ ਮੰਤਰੀ ਸੂਬੇ ਦੇ ਐਸਐਸਪੀਜ਼ ਅਤੇ ਡੀਸੀਜ਼ ਨਾਲ ਖਫਾ ਹਨ। ਮੁੱਖ ਮੰਤਰੀ ਨੇ ਮੀਟਿੰਗ ‘ਚ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਦੇ ਰੌਅ ਨੇ ਸਰਕਾਰ ਨੂੰ ਦਫਤਰਾਂ ਵਿੱਚ ਸਭ ਅੱਛਾ ਨਾ ਹੋਣ ਦਾ ਚੇਤਾ ਕਰਵਾਇਆ ਹੈ। ਉਹਨਾਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਜਾਇਜ਼ ਕੰਮ ਲਈ ਉਪਰੋ ਕਿਸੇ ਦੇ ਫੋਨ ਦੀ ਉਡੀਕ ਨਾ ਕੀਤੀ ਜਾਵੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਕਿ ਵਿਧਾਇਕਾਂ ਦੀ ਗੱਲ ਪਹਿਲ ਦੇ ਆਧਾਰ ‘ਤੇ ਸੁਣੀ ਜਾਵੇ। ਸਰਕਾਰੀ ਦਫਤਰਾਂ ਦੇ ਕੰਮ ਕਾਰ ਵਿੱਚ ਸੁਧਾਰ ਸਬੰਧੀ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹੋਰ ਵੀ ਹਦਾਇਤਾਂ ਦਿੱਤੀਆਂ। ‌ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਮੁੱਖ ਮੰਤਰੀ ਦਾ ਜ਼ਿਲ੍ਹਾ ਪੁਲਿਸ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਪ੍ਰਤੀ ਰਵੱਈਆ ਚਰਚਾ ਵਿੱਚ ਹੈ‌। ‌ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਨਾ ਹੋਣ ਤੋਂ ਬਾਅਦ ਲੋਕਾਂ ਦਾ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਅਫਸਰਸ਼ਾਹੀ ‘ਤੇ ਹਾਰ ਦਾ ਠੀਕਰਾ ਭੰਨ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੰਕਾਰ ,ਨਫਰਤ ਅਤੇ ਬੁਰਾਈਆਂ ਨੂੰ ਤਿਆਗਣਾ ਹੀ ਸਭ ਤੋਂ ਵੱਡੀ ਕੁਰਬਾਨੀ-ਡਾ.ਮਿੱਠੂ ਮੁਹੰਮਦ

Next Post

ਮਹੰਤ ਪਿਆਰਾ ਸਿੰਘ ਨੇ ਡੇਰਾ ਬਾਬਾ ਗਾਂਧਾ ਸਿੰਘ ਦੀ ਬੱਸ ਸਟੈਂਡ ਨੇੜੇ ਮਾਰਕੀਟ ਦਾ ਦੌਰਾ ਕੀਤਾ…ਦੁਕਾਨਦਾਰਾਂ ਨੇ ਕੀਤਾ ਸਵਾਗਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਹੰਤ ਪਿਆਰਾ ਸਿੰਘ ਨੇ ਡੇਰਾ ਬਾਬਾ ਗਾਂਧਾ ਸਿੰਘ ਦੀ ਬੱਸ ਸਟੈਂਡ ਨੇੜੇ ਮਾਰਕੀਟ ਦਾ ਦੌਰਾ ਕੀਤਾ…ਦੁਕਾਨਦਾਰਾਂ ਨੇ ਕੀਤਾ ਸਵਾਗਤ

ਮਹੰਤ ਪਿਆਰਾ ਸਿੰਘ ਨੇ ਡੇਰਾ ਬਾਬਾ ਗਾਂਧਾ ਸਿੰਘ ਦੀ ਬੱਸ ਸਟੈਂਡ ਨੇੜੇ ਮਾਰਕੀਟ ਦਾ ਦੌਰਾ ਕੀਤਾ…ਦੁਕਾਨਦਾਰਾਂ ਨੇ ਕੀਤਾ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend