Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਸਰਕਾਰ ਦਾ ਇੱਕ ਹੋਰ “ਯੂ ਟਰਨ”… ਨਹਿਰੀ ਪਟਵਾਰੀਆਂ ਅੱਗੇ ਝੁਕੀ ਸਰਕਾਰ

Nirmal Pandori by Nirmal Pandori
06/19/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੂਨ, Gee98 news service
-ਪੰਜਾਬ ਸਰਕਾਰ ਨੇ ਆਪਣੇ ਫੈਸਲਿਆਂ ਤੇ “ਯੂ ਟਰਨ” ਲੈਣ ਦੀ ਲੜੀ ਵਿੱਚ ਇੱਕ ਅੰਕ ਦਾ ਹੋਰ ਵਾਧਾ ਕਰ ਲਿਆ ਹੈ। ਸਰਕਾਰ ਨੇ ਨਹਿਰੀ ਪਟਵਾਰੀਆਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਜਲ ਸਰੋਤ ਵਿਭਾਗ ਵੱਲੋਂ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਸਬੰਧੀ 100 ਫੀਸਦੀ ਅੰਕੜੇ ਤਿਆਰ ਕਰਨ ਦਾ ਦਬਾਅ ਨਹਿਰੀ ਪਟਵਾਰੀਆਂ ਉੱਪਰ ਪਾਇਆ ਗਿਆ ਸੀ ਜਿਸ ਨੂੰ ਨਹਿਰੀ ਪਟਵਾਰੀਆਂ ਨੇ ਨਾ ਮੰਨਦੇ ਹੋਏ ਫਰਜ਼ੀ ਅੰਕੜੇ ਤਿਆਰ ਕਰਨ ਤੋਂ ਨਾਂਹ ਕਰ ਦਿੱਤੀ ਸੀ,। ‌ ਇਸ ਮਾਮਲੇ ‘ਚ ਨਹਿਰੀ ਪਟਵਾਰੀਆਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਨੇ ਪਟਵਾਰੀਆਂ ਦੇ ਹੱਕ ਵਿੱਚ ਸਖਤ ਸਟੈਂਡ ਲਿਆ ਜਿਸ ਤੋਂ ਬਾਅਦ ਸਰਕਾਰ ਨੇ ਜਸਕਰਨ ਸਿੰਘ ਨੂੰ ਮੁਅਤਲ ਕਰਕੇ ਉਨ੍ਹਾਂ ਦਾ ਹੈੱਡਕੁਆਰਟਰ ਮੁੱਖ ਇੰਜੀਨੀਅਰ/ਡੈਮਜ਼ ਸ਼ਾਹਪੁਰਕੰਡੀ ਟਾਊਨਸ਼ਿਪ (ਪਠਾਨਕੋਟ) ਕਰ ਦਿੱਤਾ ਗਿਆ ਸੀ।‌ ਨਹਿਰੀ ਪਟਵਾਰੀਆਂ ਵੱਲੋਂ ਫਰਜ਼ੀ ਅੰਕੜੇ ਤਿਆਰ ਕਰਨ ਤੋਂ ਜਵਾਬ ਦੇਣ ਤੋਂ ਬਾਅਦ ਬਾਅਦ ਤੈਸ਼ ‘ਚ ਆਏ ਪ੍ਰਮੁੱਖ ਸਕੱਤਰ ਵਲੋਂ ਦੋ ਸੌ ਤੋਂ ਵੱਧ ਨਹਿਰੀ ਪਟਵਾਰੀਆਂ ਨੂੰ ਚਾਰਜਸ਼ੀਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਹੱਕ ‘ਚ ਡੱਟਣ ਵਾਲੇ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਮੁਅੱਤਲ ਕਰਕੇ ਬਠਿੰਡਾ ਤੋਂ ਸ਼ਾਹਪੁਰਕੰਡੀ (ਪਠਾਨਕੋਟ) ਭੇਜ ਦਿੱਤਾ ਗਿਆ ਸੀ | ਜਦਕਿ ਬਾਅਦ ‘ਚ ਸੂਬਾ ਪ੍ਰਧਾਨ ਵਿਰੁੱਧ 3 ਅਤੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਾਨਸਾ ਤੇ ਕੁਲਦੀਪ ਕੁਮਾਰ ਮਸਤਾਨਾ ਦੇ ਖ਼ਿਲਾਫ਼ 1-1 ਚਾਰਜਸ਼ੀਟ ਵੀ ਦਾਖਲ ਕਰ ਦਿੱਤੀ ਗਈ ਸੀ | ਇਸ ਰੋਸ ਵਜੋਂ ਨਹਿਰੀ ਪਟਵਾਰੀਆਂ ਨੇ ਪ੍ਰਮੁੱਖ ਸਕੱਤਰ ਦੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਦੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦੇ ਕੱਚੇ-ਚਿੱਠੇ ਲੋਕਾਂ ਸਾਹਮਣੇ ਫਰੋਲਣੇ ਸ਼ੁਰੂ ਕਰ ਦਿੱਤੇ ਸਨ ਤੇ ਬੀਤੇ ਕੱਲ੍ਹ ਮੁੱਖ ਮੰਤਰੀ ਦੇ ਜੱਦੀ ਹਲਕੇ ਧੂਰੀ ‘ਚ ਮੁਲਾਜ਼ਮ, ਕਿਸਾਨ-ਮਜ਼ਦੂਰ ਤੇ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਘਬਰਾਈ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਫੈਸਲੇ ਤੋਂ ਯੂ ਟਰਨ ਲੈਂਦੇ ਹੋਏ ਕਰੀਬ 40 ਦਿਨਾਂ ਬਾਅਦ ਨਹਿਰੀ ਪਟਵਾਰੀਆਂ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਨੂੰ ਤੁਰੰਤ ਬਹਾਲ ਕਰਨ ‘ਚ ਹੀ ਆਪਣੀ ਭਲਾਈ ਸਮਝੀ ਹੈ |

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਪੁਲਿਸ ਦੇ DSP ਨੇ ਕੀਤੀ ਆਤਮਹੱਤਿਆ…ਇੱਕ ਸਾਲ ਪਹਿਲਾਂ ਹੋਏ ਸਨ ਸੇਵਾਮੁਕਤ

Next Post

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ… ਸਾਥੀਆਂ ਦੀ NSA ਵਿੱਚ ਇੱਕ ਸਾਲ ਦਾ ਹੋਰ ਵਾਧਾ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ… ਸਾਥੀਆਂ ਦੀ NSA ਵਿੱਚ ਇੱਕ ਸਾਲ ਦਾ ਹੋਰ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend