Gee 98News

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਸਰਕਾਰ ਨੂੰ ਚੇਤਾਵਨੀ… ਕੀਤਾ ਜਾਵੇਗਾ ਸ਼ਾਂਤਮਈ ਅੰਦੋਲਨ…!

ਚੰਡੀਗੜ੍ਹ, 20 ਜੂਨ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕੇਂਦਰ ਸਰਕਾਰ ਨੂੰ NSA ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦੇ ਫੈਸਲੇ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ‌ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਲੋਕਤੰਤਰਿਕ ਤਰੀਕੇ ਨਾਲ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ, ਪਹਿਲਾਂ ਇੱਕ ਸਾਲ ਲਈ NSA ਲੱਗੀ ਸੀ ਇਸ ਨੂੰ ਹੋਰ ਵਧਾਉਣ ਦਾ ਕੋਈ ਮਤਲਬ ਨਹੀਂ ਹੈ। ਅੰਮ੍ਰਿਤਪਾਲ ਸਿੰਘ ਨੇ ਮਾਪਿਆ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਦਾ ਮਾਹੌਲ ਸਹੀ ਰੱਖਣਾ ਚਾਹੁੰਦੀ ਹੈ ਤਾਂ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਵੱਡੇ ਪੱਧਰ ‘ਤੇ ਸ਼ਾਂਤਮਈ ਅੰਦੋਲਨ ਵੀ ਕੀਤਾ ਜਾਵੇਗਾ। ‌

error: Content is protected !!