Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਰਾਏਕੋਟ ਦੇ ਹੋਟਲ ਮਾਲਕ ਦੀ ਭੂਮਿਕਾ ਦੀ ਪੜ੍ਹਤਾਲ ਦੀ ਮੰਗ

Nirmal Pandori by Nirmal Pandori
06/22/2024
in ਪੰਜਾਬ
Reading Time: 1 min read
A A
0
ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਰਾਏਕੋਟ ਦੇ ਹੋਟਲ ਮਾਲਕ ਦੀ ਭੂਮਿਕਾ ਦੀ ਪੜ੍ਹਤਾਲ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਡੀਐਸਪੀ ਰਾਏਕੋਟ ਨੂੰ ਮਿਲਿਆ ਬਸਪਾ ਆਗੂਆਂ ਦਾ ਵਫਦ

ਬਰਨਾਲਾ, 22 ਜੂਨ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਇੱਕ ਨੌਜਵਾਨ ਕੇਤੁਕੁਲਜੋਤ ਸਿੰਘ ਦੀ ਪਿਛਲੇ ਦਿਨੀਂ ਰਾਏਕੋਟ ਵਿਖੇ ਭੇਦਭਰੇ ਹਾਲਾਤਾਂ ਦੀ ਮੌਤ ਸਬੰਧੀ ਬਹੁਜਨ ਸਮਾਜ ਪਾਰਟੀ ਦੇ ਉੱਚ ਆਗੂਆਂ ਦਾ ਇੱਕ ਵਫ਼ਦ ਡੀਐਸਪੀ ਰਾਏਕੋਟ ਰਛਪਾਲ ਸਿੰਘ ਢੀਂਡਸਾ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਕੇਤੁਕੁਲਜੋਤ ਸਿੰਘ ਦੀ ਮੌਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਆਗੂ ਜਗਰੂਪ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਉੱਚ ਆਗੂਆਂ ਦਾ ਇੱਕ ਵਫ਼ਦ ਡੀਐਸਪੀ ਨੂੰ ਮਿਲਿਆ ਤੇ ਕੇਤੁਕੁਲਜੋਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਰਾਏਕੋਟ ਦੇ ਇੱਕ ਹੋਟਲ ਮਾਲਕ ਜਸਵੀਰ ਸਿੰਘ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ। ਉਹਨਾਂ ਦੱਸਿਆ ਕਿ ਭਾਵੇਂ ਕਿ ਕੇਤੁਕੁਲਜੋਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪਿੰਡ ਫਤਿਹਗੜ੍ਹ ਛੰਨਾ ਦੀ ਸ਼ਾਦੀਸ਼ੁਦਾ ਔਰਤ ਬਲਵਿੰਦਰ ਕੌਰ ਉਰਫ ਗੁਰਪ੍ਰੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਰਾਏਕੋਟ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਇਹ ਪ੍ਰੰਤੂ ਇਸ ਮਾਮਲੇ ਵਿੱਚ ਰਾਏਕੋਟ ਦੇ ਇੱਕ ਹੋਟਲ ਦੇ ਮਾਲਕ ਜਸਵੀਰ ਸਿੰਘ ਦੀ ਭੂਮਿਕਾ ਵੀ ਸ਼ੱਕੀ ਜਾਪਦੀ ਹੈ। ਮ੍ਰਿਤਕ ਨੌਜਵਾਨ ਕੇਤੁਕੁਲਜੋਤ ਸਿੰਘ ਦੇ ਪਿਤਾ ਮੇਜਰ ਸਿੰਘ ਨੇ ਕਿਹਾ ਕਿ ‌ ਉਹਨਾਂ ਦੇ ਪੁੱਤਰ ਦੇ ਸਸਕਾਰ ਸਮੇਂ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੇਖਿਆ ਸੀ ਕਿ ਕੇਤੁਕੁਲਜੋਤ ਦੀਆਂ ਲੱਤਾਂ ਅਤੇ ਬਾਹਾਂ ਤੇ ਕੁਝ ਨਿਸ਼ਾਨ ਸਨ ਜਿਸ ਤੋਂ ਜਾਪਦਾ ਹੈ ਕਿ ਉਸ ਨਾਲ ਕੋਈ ਜ਼ਬਰਦਸਤੀ ਕੀਤੀ ਗਈ ਹੈ, ਭਾਵੇਂ ਕਿ ਉਹਨਾਂ ਦੇ ਪੁੱਤਰ ਕੇਤੁਕੁਲਜੋਤ ਸਿੰਘ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਰਕੇ ਹੋਈ ਦੱਸੀ ਜਾ ਰਹੀ ਹੈ ਪ੍ਰੰਤੂ ਲੱਤਾਂ-ਬਾਹਾਂ ‘ਤੇ ਨਿਸ਼ਾਨ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦੇ ਹਨ। ਮੇਜਰ ਸਿੰਘ ਨੇ ਹੋਟਲ ਮਾਲਕ ਜਸਵੀਰ ਸਿੰਘ ਉੱਪਰ ਇਸ ਮਾਮਲੇ ਨਾਲ ਸੰਬੰਧਿਤ ਸਬੂਤਾਂ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਵੀ ਲਗਾਏ। ਉਹਨਾਂ ਦੱਸਿਆ ਕਿ ਡੀਐਸਪੀ ਰਛਪਾਲ ਸਿੰਘ ਢੀਂਡਸਾ ਨੇ ਉਹਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਮਾਮਲੇ ਦੀ ਪੜ੍ਹਤਾਲ ਸਬੰਧੀ ਦਿੱਤੀ ਲਿਖਤੀ ਦਰਖਾਸਤ ਐਸਐਚਓ ਦਵਿੰਦਰ ਸਿੰਘ ਨੂੰ ਮਾਰਕ ਕੀਤੀ। ‌ ਉਹਨਾਂ ਦੱਸਿਆ ਕਿ ਡੀਐਸਪੀ ਢੀਂਡਸਾ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਮਾਮਲੇ ਦੀ ਪੂਰੀ ਡੁੰਘਾਈ ਨਾਲ ਪੜ੍ਹਤਾਲ ਕੀਤੀ ਜਾਵੇਗੀ। ਇਸ ਵਫ਼ਦ ਵਿੱਚ ਬਸਪਾ ਆਗੂ ਅਮਰਜੀਤ ਸਿੰਘ ਜਲੂਰ ਪੰਜਾਬ ਕਮੇਟੀ ਮੈਂਬਰ, ਭਾਗ ਸਿੰਘ ਸਰੀਂਹ ਸੂਬਾ ਸਕੱਤਰ, ਮਹਿੰਦਰ ਸਿੰਘ ਕਲਿਆਣ ਸੀਨੀਅਰ ਆਗੂ, ਰਾਂਝਾ ਸਿੰਘ ਇੰਚਾਰਜ ਹਲਕਾ ਰਾਏਕੋਟ, ਜਗਰੂਪ ਸਿੰਘ ਹਲਕਾ ਇੰਚਾਰਜ, ਬਲਵਿੰਦਰ ਸਿੰਘ ਬਰਨਾਲਾ, ਹਰਵਿੰਦਰ ਸਿੰਘ ਸਾਬਕਾ ਸਰਪੰਚ, ਜੰਗੀਰ ਸਿੰਘ ਆਦਿ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜਲੰਧਰ ਜ਼ਿਮਨੀ ਚੋਣ : ਭਗਵੰਤ ਮਾਨ ਨਹੀਂ ਸਗੋਂ ਸੰਦੀਪ ਪਾਠਕ ਹੋਣਗੇ ਪ੍ਰਚਾਰ ਦੇ ਕਮਾਂਡਰ

Next Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗ ਆਸਨ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਪੁਲਿਸ ਸ਼ਿਕਾਇਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗ ਆਸਨ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਪੁਲਿਸ ਸ਼ਿਕਾਇਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗ ਆਸਨ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਪੁਲਿਸ ਸ਼ਿਕਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend