Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗ ਆਸਨ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਪੁਲਿਸ ਸ਼ਿਕਾਇਤ

Nirmal Pandori by Nirmal Pandori
06/22/2024
in ਪੰਜਾਬ
Reading Time: 1 min read
A A
0
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਯੋਗ ਆਸਨ ਕਰਨ ਵਾਲੀ ਲੜਕੀ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਦਰਜ ਕਰਵਾਈ ਪੁਲਿਸ ਸ਼ਿਕਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਜੂਨ (ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਵੱਲੋਂ ਪਰਿਕਰਮਾ ਦੇ ਅੰਦਰ ਯੋਗ ਆਸਨ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ‌ਅਕਾਊਂਟ ਰਾਹੀਂ ਵਾਇਰਲ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਉਸ ਲੜਕੀ ਦੇ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਬੀਤੇ ਕੱਲ੍ਹ ਇੱਕ ਅਰਚਨਾ ਮਕਵਾਨਾ ਨਾਮ ਦੀ ਲੜਕੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗਾਸਨ ਕਰਕੇ ਇਸ ਦੀ ਤਸਵੀਰ ਵਾਇਰਲ ਕੀਤੀ ਸੀ ਇਸ ਦੀ ਸੀਸੀਟੀਵੀ ਕੈਮਰਿਆਂ ਦੁਆਰਾ ਤਸਦੀਕ ਕਰਕੇ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਡਿਊਟੀ ਉੱਪਰ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮਾਂ ਵਿੱਚੋਂ ਦੋ ਨੂੰ ਮੁੱਢਲੇ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਤੇ ਇੱਕ ਆਰਜ਼ੀ ਮੁਲਾਜ਼ਮ ਨੂੰ 5000 ਦਾ ਜੁਰਮਾਨਾ ਕਰਕੇ ਉਸਦੀ ਬਦਲੀ ਗੁਰਦੁਆਰਾ ਗੜੀ ਸਾਹਿਬ ਗੁਰਦਾਸ ਨੰਗਲ ਵਿਖੇ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਕੁਝ ਲੋਕ ਜਾਣਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਤੇ ਇਤਿਹਾਸਿਕ ਮਹੱਤਤਾ ਨੂੰ ਨਜ਼ਰ ਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੁੱਚੇ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੁਨੀਆਂ ਦੇ ਹਰ ਧਰਮ ਤੇ ਵਰਗ ਨਾਲ ਸਬੰਧਿਤ ਸ਼ਰਧਾਲੂ ਇੱਥੇ ਸ਼ਰਧਾ ਨਾਲ ਨਤਮਸਤਕ ਹੋਣ ਲਈ ਪੁੱਜਦੇ ਹਨ ਜਿਸ ਨੂੰ ਵੇਖਦਿਆਂ ਇੱਥੋਂ ਦੀ ਮਰਿਆਦਾ ਦਾ ਜ਼ਰੂਰ ਖ਼ਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਇੱਕ ਲੜਕੀ ਵੱਲੋਂ ਕੀਤੀ ਗਈ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਅਤੇ ਮਰਯਾਦਾ ਨੂੰ ਠੇਸ ਪੁੱਜੀ ਹੈ ਇਸ ਲਈ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਰਾਏਕੋਟ ਦੇ ਹੋਟਲ ਮਾਲਕ ਦੀ ਭੂਮਿਕਾ ਦੀ ਪੜ੍ਹਤਾਲ ਦੀ ਮੰਗ

Next Post

ਤੈਂ ਕੀ ਦਰਦ ਨਾ ਆਇਆ..ਪਿੰਡ ਰਾਏਸਰ ਦੇ ਕਿਸਾਨ ਨੇ ਲਗਾ ਦਿੱਤੀ ਅੱਗ…ਆਲਣਿਆਂ ਦੇ ਵਿੱਚ ਹੀ ਸੜ ਗਏ ਸੈਂਕੜੇ ਪੰਛੀਆਂ ਦੇ ਨਿੱਕੇ ਨਿੱਕੇ ਬੋਟ,ਆਂਡੇ ਤੇ ਹੋਰ ਜੀਵ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਤੈਂ ਕੀ ਦਰਦ ਨਾ ਆਇਆ..ਪਿੰਡ ਰਾਏਸਰ ਦੇ ਕਿਸਾਨ ਨੇ ਲਗਾ ਦਿੱਤੀ ਅੱਗ…ਆਲਣਿਆਂ ਦੇ ਵਿੱਚ ਹੀ ਸੜ ਗਏ ਸੈਂਕੜੇ ਪੰਛੀਆਂ ਦੇ ਨਿੱਕੇ ਨਿੱਕੇ ਬੋਟ,ਆਂਡੇ ਤੇ ਹੋਰ ਜੀਵ

ਤੈਂ ਕੀ ਦਰਦ ਨਾ ਆਇਆ..ਪਿੰਡ ਰਾਏਸਰ ਦੇ ਕਿਸਾਨ ਨੇ ਲਗਾ ਦਿੱਤੀ ਅੱਗ…ਆਲਣਿਆਂ ਦੇ ਵਿੱਚ ਹੀ ਸੜ ਗਏ ਸੈਂਕੜੇ ਪੰਛੀਆਂ ਦੇ ਨਿੱਕੇ ਨਿੱਕੇ ਬੋਟ,ਆਂਡੇ ਤੇ ਹੋਰ ਜੀਵ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend