Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ

Nirmal Pandori by Nirmal Pandori
06/24/2024
in ਪੰਜਾਬ
Reading Time: 1 min read
A A
0
ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜੂਨ, Gee98 news service
-ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਤਰਥੱਲੀ ਮੱਚੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਵੀ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੇ ਕੁਝ ਵਫਾਦਾਰ ਆਗੂਆਂ ਨੇ ਜਵਾਬੀ ਬਿਆਨਬਾਜ਼ੀ ਸ਼ੁਰੂ ਕੀਤੀ ਹੋਈ ਹੈ ਜਿਸ ਨਾਲ ਦੋਵੇਂ ਧਿਰਾਂ ਇੱਕ ਦੂਜੇ ਤੇ ਸ਼ਬਦੀ ਹਮਲੇ ਕਰ ਰਹੀਆਂ ਹਨ। ‌ ਸੁਖਬੀਰ ਸਿੰਘ ਬਾਦਲ ਦੇ ਨੇੜੇ ਮੰਨੇ ਜਾਂਦੇ ਅਤੇ ਉਹਨਾਂ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਅਤੇ ਸੀਨੀਅਰ ਆਗੂ ਆਗੂ ਬੰਟੀ ਰੋਮਾਣਾ ਨੇ ਇਕ ਦੂਜੇ ਵਿਰੁੱਧ ਗੰਭੀਰ ਦੋਸ਼ ਲਾਏ ਹਨ। ਪਿਛਲੇ ਦਿਨੀ ਬਰਾੜ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਹਾਰ ਲਈ ਕੁੱਝ ਸਲਾਹਕਾਰਾਂ ਨੂੰ ਜ਼ਿੰਮੇਵਾਰ ਦੱਸਦਿਆਂ ਵਿਸ਼ੇਸ਼ ਤੌਰ ‘ਤੇ ਬੰਟੀ ਰੋਮਾਣਾ ਦਾ ਨਾਂ ਲਿਆ ਸੀ। ਹੁਣ ਬੰਟੀ ਰੋਮਾਨਾ ਨੇ ਬਰਾੜ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਇਕ ਸਵਾਰੀਆਂ ਢੋਹਣ ਵਾਲਾ ਘੜੂੱਕਾ ਚਲਾਉਂਦਾ ਰਿਹਾ ਹੈ। ਪਟਿਆਲਾ ਦੀ ਲੋਕ ਸਭਾ ਟਿਕਟ ਨਾ ਮਿਲਣ ਕਾਰਨ ਪਾਰਟੀ ਬਾਰੇ ਬੋਲ ਰਿਹਾ ਹੈ। ਪਹਿਲਾਂ ਪੀ.ਪੀ.ਪੀ. ਪਾਰਟੀ ਵਿਚ ਚੋਣ ਲੜਨ ਤੋਂ ਨਾਂਹ ਹੋਣ ਕਾਰਨ ਮਨਪ੍ਰੀਤ ਦਾ ਸਾਥ ਛੜਿਆ ਸੀ। ਬੰਟੀ ਰੋਮਾਣਾ ਨੇ ਸੁਖਬੀਰ ਬਾਦਲ ‘ਤੇ ਵੀ ਸਵਾਲ ਉਠਾਇਆ ਕਿ ਪਤਾ ਨਹੀਂ ਅਜਿਹੇ ਬੰਦਿਆਂ ਨੂੰ ਕਿਉਂ ਨਾਲ ਰਖਿਆ ਗਿਆ? ਬੰਟੀ ਨੇ ਬਰਾੜ ਉਪਰ ਜਾਅਲੀ ਸਰਟੀਫ਼ੀਕੇਟ ਨਾਲ ਨੌਕਰੀ ਲੈਣ ਅਤੇ ਬਾਹਰੋਂ ਪੈਸੇ ਵਸੂਲਣ ਵਰਗੇ ਗੰਭੀਰ ਦੋਸ਼ ਵੀ ਲਾਏ ਹਨ। ਦੂਜੇ ਪਾਸੇ ਬਰਾੜ ਨੇ ਵੀ ਬੰਟੀ ‘ਤੇ ਹਮਲੇ ਬੋਲਦਿਆਂ ਕਿਹਾ ਕਿ ਫ਼ਰੀਦਕੋਟ ਵਿਚ ਲੋਕ ਸਭਾ ਦੀ ਚੋਣ ਹਾਰਨ ਸਮੇਂ ਬੰਟੀ ਰੋਮਾਣਾ ਦੇ ਪਿਤਾ ਨੇ ਫ਼ਾਇਰ ਕਰ ਕੇ ਖ਼ੁਸ਼ੀ ਮਨਾਈ ਸੀ। ਚਰਨਜੀਤ ਸਿੰਘ ਬਰਾੜ ਨੇ ਬੰਟੀ ਰੋਮਾਣਾ ਬਾਰੇ ਇੱਥੋਂ ਤੱਕ ਕਹਿ ਦਿੱਤਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਜਦੋਂ ਮ੍ਰਿਤਕ ਦੇਹ ਘਰ ਪਈ ਸੀ ਤਾਂ ਬੰਟੀ ਨੂੰ ਪਰਿਵਾਰ ਨੇ ਵਾਪਸ ਮੋੜ ਦਿਤਾ ਸੀ ਅਤੇ ਭੋਗ ਵਾਲੇ ਦਿਨ ਵੀ ਬੰਟੀ ਨੇ ਪਾਸੇ ਬੈਠ ਕੇ ਦਿਨ ਲੰਘਾਇਆ। ਚਰਨਜੀਤ ਸਿੰਘ ਬਰਾੜ ਨੇ ਬੰਟੀ ਉਪਰ ਰੇਤ, ਬਜਰੀ ਅਤੇ ਹੋਰ ਅਜਿਹੇ ਨਾਜਾਇਜ਼ ਕਾਰੋਬਾਰ ਕਰਨ ਦੇ ਵੀ ਦੋਸ਼ ਲਾਏ ਹਨ ਅਤੇ ਉਸ ਨੂੰ ਕਿਹਾ ਕਿ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ਼ ਆਵੇ ਨਹੀਂ ਤਾਂ ਮੈਂ ਹੋਰ ਵੀ ਬਹੁਤ ਭੇਤ ਖੋਲ੍ਹਣ ਲਈ ਮਜ਼ਬੂਰ ਹੋਵਾਂਗਾ। ਬਹਰਹਾਲ ! ਕਿਸੇ ਵੇਲੇ ਸੁਖਬੀਰ ਸਿੰਘ ਬਾਦਲ ਦੀਆਂ ਸੱਜੀਆਂ ਖੱਬੀਆਂ ਬਾਹਾਂ ਮੰਨੇ ਜਾਣ ਵਾਲੇ ਅੱਜਕੱਲ੍ਹ “ਯਾਰੀ ਟੁੱਟੀ ਤੋਂ ਚੁਗਾਠਾਂ ਪੱਟ” ਰਹੇ ਹਨ ਅਤੇ ਇੱਕ ਦੂਜੇ ਦੇ ਚੰਗੇ ਪੋਤੜੇ ਫਰੋਲ ਰਹੇ ਹਨ, ਜਿਸ ਨਾਲ ਪਾਰਟੀ ਦਾ ਅਕਸ ਤਾਂ ਹੋਰ ਖਰਾਬ ਹੋ ਹੀ ਰਿਹਾ ਹੈ ਸਗੋਂ ਪਾਰਟੀ ਅੰਦਰਲੇ ਅਨੁਸ਼ਾਸਨ ‘ਤੇ ਵੀ ਸਵਾਲ ਉੱਠ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੰਗੀ ਖ਼ਬਰ : ਇਲੈਕਟਰੋਨਿਕ ਉਤਪਾਦਾਂ ਦੀ ਗਰੰਟੀ/ਵਾਰੰਟੀ ਸਬੰਧੀ ਬਦਲਣਗੇ ਨਿਯਮ.. ਪੜੋ ਗਾਹਕਾਂ ਦੇ ਹੱਕ ਦੀ ਖ਼ਬਰ

Next Post

ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

Nirmal Pandori

Nirmal Pandori

Related Posts

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend