ਚੰਡੀਗੜ੍ਹ,25 ਜੂਨ, Gee98 news service
-ਲੋਕ ਸਭਾ ਦੇ ਸਪੀਕਰ ਦੀ ਚੋਣ ਲਈ ਵੋਟਾਂ ਪੈਣ ਦੇ ਆਸਾਰ ਬਣ ਗਏ ਹਨ। ਐਨਡੀਏ ਨੇ ਸ੍ਰੀ ਓਮ ਬਿਰਲਾ ਨੂੰ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨ ਕਰ ਦਿੱਤਾ ਹੈ, ਜਦ ਕਿ ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜੇਕਰ ਸਪੀਕਰ ਦੀ ਚੋਣ ਸਹਿਮਤੀ ਨਾਲ ਕਰਨੀ ਹੈ ਤਾਂ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦਿੱਤਾ ਜਾਵੇ ਪਰੰਤੂ ਐਨਡੀਏ ਡਿਪਟੀ ਸਪੀਕਰ ਦਾ ਅਹੁਦਾ ਵੀ ਵਿਰੋਧੀ ਧਿਰ ਨੂੰ ਨਹੀਂ ਦੇਣਾ ਚਾਹੁੰਦੀ ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਸੰਸਦ ਕੇ. ਸੁਰੇਸ਼ ਨੂੰ ਸਪੀਕਰ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਆਜ਼ਾਦੀ ਤੋਂ ਬਾਅਦ ਮੁਲਕ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦ ਲੋਕ ਸਭਾ ਦੇ ਸਪੀਕਰ ਦੀ ਚੋਣ ਲਈ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਭਾਜਪਾ ਆਗੂ ਰਾਜਨਾਥ ਸਿੰਘ ਨੇ ਇੰਡੀਆ ਗਠਜੋੜ ਦੇ ਆਗੂਆਂ ਨਾਲ ਸਹਿਮਤੀ ਬਣਾਉਣ ਲਈ ਫੋਨ ‘ਤੇ ਗੱਲਬਾਤ ਕੀਤੀ। ਇੰਡੀਆ ਗਠਜੋੜ ਦੇ ਆਗੂਆਂ ਨੇ ਰਾਜਨਾਥ ਸਿੰਘ ਨੂੰ ਦੋ ਟੁੱਕ ਜਵਾਬ ਦੇ ਦਿੱਤਾ ਸੀ ਕਿ ਜੇਕਰ ਸਪੀਕਰ ਸਹਿਮਤੀ ਨਾਲ ਬਣਾਉਣਾ ਹੈ ਤਾਂ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦਿੱਤਾ ਜਾਵੇ ਪ੍ਰੰਤੂ ਇਸ ਸਬੰਧੀ ਐਨਡੀਏ ਵੱਲੋਂ ਕੋਈ ਜਵਾਬ ਨਾ ਮਿਲਣ ‘ਤੇ ਵਿਰੋਧੀ ਧਿਰ ਨੇ ਕੇ. ਸੁਰੇਸ਼ ਨੂੰ ਸਪੀਕਰ ਦੇ ਅਹੁਦੇ ਲਈ ਐਲਾਨ ਦਿੱਤਾ ਹੈ।