Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਸਟਰੇਲੀਆ ਦਾ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ… ਵੀਜ਼ਾ ਫ਼ੀਸ ‘ਚ ਵਾਧੇ ਸਮੇਤ ਹੋਰ ਨਿਯਮ ਸਖ਼ਤ

Nirmal Pandori by Nirmal Pandori
07/02/2024
in ਪੰਜਾਬ
Reading Time: 1 min read
A A
0
ਆਸਟਰੇਲੀਆ ਦਾ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ… ਵੀਜ਼ਾ ਫ਼ੀਸ ‘ਚ ਵਾਧੇ ਸਮੇਤ ਹੋਰ ਨਿਯਮ ਸਖ਼ਤ

Realistic Vector Illustration, great for backgrounds

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਜੁਲਾਈ, Gee98 news service

-ਪਿਛਲੇ ਕੁਝ ਸਮੇਂ ਤੋਂ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ੀ ਮੁਲਕਾਂ ਵੱਲੋਂ ਝਟਕਾ ਤੇ ਝਟਕਾ ਦਿੱਤਾ ਜਾ ਰਿਹਾ ਹੈ।‌ ਹੁਣ ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ‘ਤੇ ਇਕ ਹੋਰ ਸ਼ਿਕੰਜਾ ਕਸਦਿਆਂ ਵੀਜ਼ਾ ਫੀਸ ਵਿਚ ਢਾਈ ਗੁਣਾ ਵਾਧਾ ਕਰ ਦਿਤਾ ਹੈ। 1 ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀਆਂ ਦੀ ਵੀਜ਼ਾ ਫੀਸ 710 ਡਾਲਰ ਤੋਂ ਵਧਾ ਕੇ 1,600 ਆਸਟ੍ਰੇਲੀਅਨ ਡਾਲਰ ਕਰ ਦਿਤੀ ਗਈ ਹੈ ਅਤੇ ਇਸ ਦੇ ਨਾਲ ਹੀ ਵਿਜ਼ਟਰ ਵੀਜ਼ਾ ‘ਤੇ ਆਸਟ੍ਰੇਲੀਆ ਪੁੱਜਣ ਵਾਲੇ ਸਟੱਡੀ ਵੀਜ਼ਾ ਦੀ ਅਰਜ਼ੀ ਦਾਖਲ ਨਹੀਂ ਕਰ ਸਕਣਗੇ। ਆਸਟ੍ਰੇਲੀਆ ਦੀ ਗ੍ਰਹਿ ਮੰਤਰੀ ਕਲੇਰ ਓ ਨੀਲ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੰਟਰਨੈਸ਼ਨਲ ਐਜੁਕੇਸ਼ਨ ਸਿਸਟਮ ਦੀ ਸੁਹਿਰਦਤਾ ਬਰਕਰਾਰ ਰੱਖਣ ਦੇ ਮਕਸਦ ਤਹਿਤ ਤਾਜ਼ਾ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇੰਮੀਗ੍ਰੇਸ਼ਨ ਪ੍ਰਣਾਲੀ ਨੂੰ ਵਧੇਰੇ ਨਿਰਪੱਖ ਅਤੇ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ। ਇਥੇ ਦੱਸਣਾ ਬਣਦਾ ਹੈ ਕਿ 30 ਸਤੰਬਰ 2023 ਨੂੰ ਖਤਮ ਹੋਏ ਵਿੱਤੀ ਵਰ੍ਹੇ ਦੌਰਾਨ 5 ਲੱਖ 48 ਹਜ਼ਾਰ ਤੋਂ ਵੱਧ ਪ੍ਰਵਾਸੀ ਆਸਟ੍ਰੇਲੀਆ ਪੁੱਜੇ ਅਤੇ ਇਹ ਅੰਕੜਾ ਇਸ ਤੋਂ ਪਿਛਲੇ ਸਾਲ ਦੇ ਮੁਕਾਬਲੇ 60 ਫੀ ਸਦੀ ਵੱਧ ਬਣਦਾ ਹੈ। ਕੈਨੇਡਾ ਅਤੇ ਅਮਰੀਕਾ ਨਾਲ ਤੁਲਨਾ ਕੀਤੀ ਜਾਵੇ ਤਾਂ ਆਸਟ੍ਰੇਲੀਆ ਦੀ ਸਟੱਡੀ ਵੀਜ਼ਾ ਫੀਸ ਕਿਤੇ ਜ਼ਿਆਦਾ ਵਧ ਚੁੱਕੀ ਹੈ। ਅਮਰੀਕਾ ਦੇ ਸਟੱਡੀ ਵੀਜ਼ਾ ਲਈ ਵਿਦਿਆਰਥੀਆਂ ਨੂੰ 185 ਡਾਲਰ ਅਦਾ ਕਰਨੇ ਪੈਂਦੇ ਹਨ ਜਦਕਿ ਕੈਨੇਡੀਅਨ ਸਟੱਡੀ ਵੀਜ਼ਾ ਦੀ ਫੀਸ 150 ਡਾਲਰ ਬਣਦੀ ਹੈ। ਆਸਟ੍ਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਵੀਜ਼ਾ ਨਿਯਮਾਂ ਵਿਚ ਚੋਰ ਮੋਰੀਆਂ ਬੰਦ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਨਾਜਾਇਜ਼ ਫਾਇਦਾ ਉਠਾਇਆ ਜਾ ਰਿਹਾ ਸੀ। ਸਾਲ 2022-23 ਦੌਰਾਨ ਦੂਜੇ ਸਟੱਡੀ ਵੀਜ਼ਾ ਲਈ ਅਰਜ਼ੀ ਦਾਖਲ ਕਰਨ ਵਾਲਿਆਂ ਦੀ ਗਿਣਤੀ ਡੇਢ ਲੱਖ ਤੋਂ ਟੱਪ ਗਈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਸਰਕਾਰ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨਾਲ ਸਬੰਧਤ ਸ਼ਰਤਾਂ ਸਖਤ ਕਰ ਚੁੱਕੀ ਹੈ ਅਤੇ ਸਟੱਡੀ ਵੀਜ਼ਾ ਲਈ ਬੈਂਕ ਖਾਤੇ ਵਿਚ ਜਮ੍ਹਾਂ ਫੰਡਜ਼ ਦੀ ਸ਼ਰਤ 24,505 ਡਾਲਰ ਤੋਂ ਵਧਾ ਕੇ 29,710 ਡਾਲਰ ਕਰ ਦਿਤੀ ਗਈ। ਸਿਰਫ ਸੱਤ ਮਹੀਨੇ ਵਿਚ ਕੀਤੇ ਦੂਜੇ ਵਾਧੇ ਮਗਰੋਂ ਆਸਟ੍ਰੇਲੀਅਨ ਯੂਨੀਵਰਸਿਟੀਜ਼ ਵਿਚ ਨਾਰਾਜ਼ਦਗੀ ਦੇਖਣ ਨੂੰ ਮਿਲੀ। ਯੂਨੀਵਰਸਿਟੀਜ਼ ਆਸਟ੍ਰੇਲੀਆ ਦੇ ਮੁੱਖ ਕਾਰਜਕਾਰੀ ਅਫਸਰ ਲੂਕ ਸ਼ੀਹੀ ਨੇ ਕਿਹਾ ਕਿ ਕੌਮਾਂਤਰੀ ਵਿਦਿਆਰਥੀਆਂ ਨਾਲ ਸਬੰਧਤ ਨੀਤੀਆਂ ਲਗਾਤਾਰ ਸਖਤ ਕਰਨ ਦਾ ਅਸਰ ਵਿਦਿਅਕ ਅਦਾਰਿਆਂ ‘ਤੇ ਪਵੇਗਾ। ਅਜਿਹੇ ਕਦਮ ਆਸਟ੍ਰੇਲੀਅਲ ਅਰਥਚਾਰੇ ਵਾਸਤੇ ਠੀਕ ਨਹੀਂ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ ਹਿਤ ਵਿਚ ਹਨ। ਇੰਟਰਨੈਸ਼ਨਲ ਸਟੂਡੈਂਟਸ ਤੋਂ ਮਿਲਣ ਵਾਲੀ ਫੀਸ ਨਾਲ ਸਿਰਫ ਯੂਨੀਵਰਸਿਟੀਜ਼ ਨੂੰ ਫਾਇਦਾ ਨਹੀਂ ਹੁੰਦਾ ਸਗੋਂ ਸਰਕਾਰ ਦੀ ਆਮਦਨ ਵਿਚ ਵੀ ਵਾਧਾ ਹੁੰਦਾ ਹੈ। ਦੱਸ ਦੇਈਏ ਕਿ ਕੌਮਾਂਤਰੀ ਵਿਦਿਆਰਥੀਆਂ ਨੇ ਸਾਲ 2022-23 ਦੇ ਵਿੱਤੀ ਵਰ੍ਹੇ ਦੌਰਾਨ ਆਸਟ੍ਰੇਲੀਆ ਦੇ ਅਰਥਚਾਰੇ ਵਿਚ 36 ਅਰਬ ਡਾਲਰ ਤੋਂ ਵੱਧ ਯੋਗਦਾਨ ਪਾਇਆ ਅਤੇ ਹੁਣ ਫੀਸ ਵਿਚ ਢਾਈ ਗੁਣਾ ਵਾਧੇ ਮਗਰੋਂ ਇਸ ਰਕਮ ਵਿਚ ਭਾਰੀ ਕਮੀ ਆ ਸਕਦੀ ਹੈ। ਸਰਕਾਰੀ ਅੰਕੜਿਆਂ ਮੁਤਾਬਕ 2022 ਵਿਚ ਇਕ ਲੱਖ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੇ ਆਸਟ੍ਰੇਲੀਅਨ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲਿਆ। ਜਨਵਰੀ ਤੋਂ ਸਤੰਬਰ 2023 ਦਰਮਿਆਨ 1 ਲੱਖ 22 ਹਜ਼ਾਰ ਭਾਰਤੀ ਵਿਦਿਆਰਥੀ ਆਸਟ੍ਰੇਲੀਅਨ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਸਨ। ਤਾਜ਼ਾ ਵਾਧੇ ਨਾਲ ਪੰਜਾਬੀ ਵਿਦਿਆਰਥੀਆਂ ਲਈ ਮੁਸ਼ਕਲਾਂ ਹੋਰ ਵਧ ਜਾਣਗੀਆਂ ਜਿਨ੍ਹਾਂ ਨੂੰ ਦਾਖਲਾ ਦੇਣ ਤੋਂ ਪਹਿਲਾਂ ਹੀ ਕਈ ਯੂਨੀਵਰਸਿਟੀਜ਼ ਇਨਕਾਰ ਕਰ ਚੁੱਕੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੇ ਸਾਬ੍ਹ ਦੀ ਰੋਹਬਦਾਰੀ…SHO ਨੇ ASI ਨੂੰ ਕੁੱਟਿਆ, ASI ਹਸਪਤਾਲ ਦਾਖਲ…SHO ਸਸਪੈਂਡ

Next Post

ਸ਼ਲਾਘਾਯੋਗ ਉਪਰਾਲਾ : ਮਰਹੂਮ ਬੇਟੀ ਦੀ ਯਾਦ ਵਿੱਚ ਲਗਾਏ ਪੌਦੇ…..ਹੁਣ ਤੱਕ ਲਗਾ ਚੁੱਕੇ ਹਨ ਹਜ਼ਾਰਾਂ ਪੌਦੇ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਸ਼ਲਾਘਾਯੋਗ ਉਪਰਾਲਾ : ਮਰਹੂਮ ਬੇਟੀ ਦੀ ਯਾਦ ਵਿੱਚ ਲਗਾਏ ਪੌਦੇ…..ਹੁਣ ਤੱਕ ਲਗਾ ਚੁੱਕੇ ਹਨ ਹਜ਼ਾਰਾਂ ਪੌਦੇ

ਸ਼ਲਾਘਾਯੋਗ ਉਪਰਾਲਾ : ਮਰਹੂਮ ਬੇਟੀ ਦੀ ਯਾਦ ਵਿੱਚ ਲਗਾਏ ਪੌਦੇ…..ਹੁਣ ਤੱਕ ਲਗਾ ਚੁੱਕੇ ਹਨ ਹਜ਼ਾਰਾਂ ਪੌਦੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend