Gee 98News

ਵੱਡੀ ਖ਼ਬਰ : MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ,12 ਜੁਲਾਈ, Gee98 news service
-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਖ਼ਬਰਾਂ ਅਨੁਸਾਰ ਜਲੰਧਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ। ਜਲੰਧਰ ਦਿਹਾਤੀ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਵੀ ਕਰ ਦਿੱਤੀ। ਹੈ। ਐਸਐਸਪੀ ਨੇ ਕਿਹਾ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ‘ਚ ਜਲਦੀ ਹੀ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

error: Content is protected !!