Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਂਸਲ ਦਾ ਕਾਰਨਾਮਾ…ਅੰਧੇਰ ਨਗਰੀ ਚੌਪਟ ਰਾਜਾ…ਦੁਕਾਨ ਕਿਰਾਏ ‘ਤੇ ਕੋਈ ਦਿੱਤੀ ਨਹੀਂ…ਵਸੂਲੀ ਦੇ ਨੋਟਿਸ ਕੱਢੀ ਜਾਂਦੇ ਨੇ…!

Nirmal Pandori by Nirmal Pandori
07/15/2024
in ਪੰਜਾਬ
Reading Time: 1 min read
A A
0
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਜੁਲਾਈ (ਨਿਰਮਲ ਸਿੰਘ ਪੰਡੋਰੀ)-

-ਨਗਰ ਕੌਂਸਲ ਬਰਨਾਲਾ ਆਪਣੇ ਅਜੀਬ ਕਾਰਨਾਮਿਆਂ/ਫੁਰਮਾਨਾਂ ਕਰਕੇ ਅਕਸਰ ਚਰਚਾ ਵਿੱਚ ਰਹਿੰਦੀ ਹੈ। ਨਗਰ ਕੌਸਲ ਦੀਆਂ ਦੁਕਾਨਾਂ ਤੇ ਹੋਰ ਥਾਵਾਂ ਕਿਰਾਏ ‘ਤੇ ਲੈ ਕੇ ਕਿਰਾਇਆ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਤਾਂ ਨਗਰ ਕੌਂਸਲ ਕਾਰਵਾਈ ਕਰਨ ਲਈ ਆਜ਼ਾਦ ਹੈ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਨਗਰ ਕੌਂਸਲ ਵੱਲੋਂ ਉਹਨਾਂ ਵਿਅਕਤੀਆਂ ਸੰਸਥਾਵਾਂ ਨੂੰ ਵੀ ਕਾਰਵਾਈ ਦੀ ਧਮਕੀ ਦਿੱਤੀ ਜਾ ਰਹੀ ਹੈ ਜਿਨਾਂ ਨੂੰ ਇਹ ਜਾਣਕਾਰੀ ਹੀ ਨਹੀਂ ਕਿ ਉਹਨਾਂ ਕੋਲ ਨਗਰ ਕੌਂਸਲ ਦੀ ਕਿਹੜੀ ਜਾਇਦਾਦ ਕਿਰਾਏ ‘ਤੇ ਹੈ। ‌ ਅਜਿਹਾ ਇੱਕ ਮਾਮਲਾ ਸ਼ਹਿਰ ਦੀ ਪੁਰਾਣੀ ਅਤੇ ਮਸ਼ਹੂਰ ਵਿਦਿਅਕ ਸੰਸਥਾ ਗਾਂਧੀ ਆਰੀਆ ਹਾਈ ਸਕੂਲ਼ ਨਾਲ ਸੰਬੰਧਿਤ ਸਾਹਮਣੇ ਆਇਆ ਹੈ। ਨਗਰ ਕੌਂਸਲ ਵੱਲੋਂ 8 ਜੁਲਾਈ 2024 ਨੂੰ ਇੱਕ ਨੋਟਿਸ ਗਾਂਧੀ ਆਰੀਆ ਹਾਈ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਨਾਮ ਉੱਪਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸਾਲ 2016-17 ਤੋਂ 2024-25 ਤੱਕ ਨਗਰ ਕੌਂਸਲ ਵੱਲੋਂ ਕਿਰਾਏ ‘ਤੇ ਦਿੱਤੀ ਇੱਕ ਦੁਕਾਨ ਦਾ ਕਿਰਾਇਆ 8882 ਰੁਪਏ ਭਰਨ ਲਈ ਕਿਹਾ ਗਿਆ ਹੈ। ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਦੇ ਦਸਤਖਤਾਂ ਹੇਠ ਜਾਰੀ ਹੋਏ ਇਸ ਨੋਟਿਸ ਵਿੱਚ ਗਾਂਧੀ ਆਰੀਆ ਹਾਈ ਸਕੂਲ ਦੇ ਪ੍ਰਧਾਨ ਨੂੰ ਬਾਕਾਇਦਾ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨੋਟਿਸ ਜਾਰੀ ਹੋਣ ਤੋਂ ਸੱਤ ਦਿਨਾਂ ਦੇ ਅੰਦਰ ਅੰਦਰ ਕਿਰਾਏ ਦੀ ਬਕਾਇਆ ਰਾਸ਼ੀ 18 ਫੀਸਦੀ ਜੀਐਸਟੀ ਅਤੇ 18 ਫੀਸਦੀ ਵਿਆਜ਼ ਸਮੇਤ ਜਮਾਂ ਨਾ ਕਰਵਾਈ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ‌ ਹੁਣ ਇਸ ਮਾਮਲੇ ਦਾ ਹੈਰਾਨੀਜਨਕ ਅਤੇ ਚਰਚਿਤ ਪੱਖ ਇਹ ਹੈ ਕਿ ਨਗਰ ਕੌਂਸਲ ਨੇ ਸਕੂਲ ਨੂੰ ਨੋਟਿਸ ਤਾਂ ਜਾਰੀ ਕਰ ਦਿੱਤਾ ਪ੍ਰੰਤੂ ਸਕੂਲ ਦੀ ਪ੍ਰਬੰਧਕੀ ਕਮੇਟੀ ਨੂੰ ਇਹ ਪਤਾ ਹੀ ਨਹੀਂ ਕਿ ਉਹਨਾਂ ਕੋਲ ਨਗਰ ਕੌਂਸਲ ਦੀ ਕਿਹੜੀ ਅਤੇ ਕਿੱਥੇ ਕੋਈ ਦੁਕਾਨ ਕਿਰਾਏ ‘ਤੇ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਜਮਹਿੰਦਰ ਨੇ ਨੋਟਿਸ ਜਾਰੀ ਹੋਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਈ ਵਰ੍ਹਿਆਂ ਦਾ ਬਕਾਇਆ ਕਿਰਾਇਆ ਭਰਨ ਲਈ ਨੋਟਿਸ ਮਿਲਿਆ ਹੈ ਪ੍ਰੰਤੂ ਸਾਨੂੰ ਤਾਂ ਇਸ ਗੱਲ ਦੀ ਜਾਣਕਾਰੀ ਵੀ ਨਹੀਂ ਕਿ ਨਗਰ ਕੌਸਲ ਦੀ ਕਿਹੜੀ ਦੁਕਾਨ ਸਾਡੇ ਕੋਲ ਕਿਰਾਏ ‘ਤੇ ਹੈ। ਉਨਾਂ ਨਗਰ ਕੌਂਸਲ ਦੇ ਈਓ ਨੂੰ ਬੇਨਤੀ ਕੀਤੀ ਕਿ ਕੌਂਸਲ ਦੇ ਰਿਕਾਰਡ ਮੁਤਾਬਕ ਗਾਂਧੀ ਆਰੀਆ ਹਾਈ ਸਕੂਲ ਦੇ ਨਾਮ ਬੋਲਦੀ ਕਿਰਾਏ ‘ਤੇ ਦਿੱਤੀ ਦੁਕਾਨ ਦੀ ਲੋਕੇਸ਼ਨ ਦੱਸੀ ਜਾਵੇ। ਨੋਟਿਸ ਵਿੱਚ ਕਮੇਟੀ ਦੇ ਪ੍ਰਧਾਨ ਨੂੰ ਇਹ ਯਾਦ ਵੀ ਕਰਵਾਇਆ ਗਿਆ ਹੈ ਕਿ ਕੌਂਸਲ ਦੇ ਡੀਲਿੰਗ ਕਲਰਕ ਵੱਲੋਂ ਕਈ ਵਾਰ ਕਿਰਾਏ ਦੀ ਵਸੂਲੀ ਲਈ ਚੱਕਰ ਲਗਾਏ ਗਏ ਅਤੇ ਟੈਲੀਫੋਨ ‘ਤੇ ਵੀ ਕਈ ਵਾਰ ਕਿਹਾ ਗਿਆ ਪ੍ਰੰਤੂ ਪ੍ਰਿੰਸੀਪਲ ਦੇ ਦੱਸਣ ਅਨੁਸਾਰ ਉਹਨਾਂ ਕੋਲ ਨਾ ਕਦੇ ਨਗਰ ਕੌਂਸਲ ਦਾ ਕਿਰਾਏ ਦੀ ਵਸੂਲੀ ਸਬੰਧੀ ਕੋਈ ਟੈਲੀਫੋਨ ਆਇਆ ਤੇ ਨਾ ਹੀ ਕੋਈ ਮੁਲਾਜ਼ਮ ਕਦੇ ਆਇਆ। ਸਵਾਲ ਇਹ ਵੀ ਖੜਾ ਹੁੰਦਾ ਹੈ ਕਿ ਨਗਰ ਕੌਂਸਲ ਦੇ ਰਿਕਾਰਡ ਮੁਤਾਬਕ ਸਕੂਲ ਦੇ ਨਾਮ ਬੋਲਦੀ ਦੁਕਾਨ ਦੀ ਮੌਜੂਦਾ ਸਥਿਤੀ ਕੀ ਹੈ ਤੇ ਉਸ ਉੱਪਰ ਕਿਸ ਦਾ ਕਬਜ਼ਾ ਹੈ ਕਿਤੇ ਅਜਿਹਾ ਤਾਂ ਨਹੀਂ ਕਿ ਨਗਰ ਕੌਂਸਲ ਦੇ ਕਿਸੇ ਕਰਮਚਾਰੀ ਦੀ ਮਿਲੀਭੁਗਤ ਨਾਲ ਦੁਕਾਨ ਸਕੂਲ ਦੇ ਨਾਮ ਚੜਾ ਕੇ ਕਬਜ਼ਾ ਕਿਸੇ ਆਪਣੇ ਚਹੇਤੇ ਦਾ ਕਰਵਾ ਦਿੱਤਾ ਹੋਵੇ। ਬਹਰਹਾਲ ! ਨਗਰ ਕੌਂਸਲ ਵੱਲੋਂ ਸਕੂਲ ਦੇ ਨਾਮ ਇਸ ਜਾਰੀ ਕੀਤੇ ਨੋਟਿਸ ਨੇ ਜਿੱਥੇ ਇੱਕ ਵਾਰ ਫਿਰ ਕੌਂਸਲ ਦੇ ਕਰਮਚਾਰੀਆਂ ਦੀ ਲਾਪਰਵਾਹੀ ਨੂੰ ਜੱਗ ਜ਼ਾਹਿਰ ਕੀਤਾ ਹੈ ਉੱਥੇ ਦੂਜੇ ਪਾਸੇ ਇਹ ਖ਼ਦਸ਼ਾ ਵੀ ਜ਼ਾਹਿਰ ਹੁੰਦਾ ਹੈ ਕਿ ਇਸ ਮਾਮਲੇ ‘ਚ ਕਿਤੇ ਨਾ ਕਿਤੇ ਕੋਈ ਗੜਬੜ ਤਾਂ ਜ਼ਰੂਰ ਹੈ। ‌ ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਈਓ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ “ਰਿਕਾਰਡ ਦੇਖ ਕੇ ਹੀ ਕੁਝ ਕਿਹਾ ਜਾ ਸਕਦਾ ਹੈ, ਕੋਈ ਕਲੈਰੀਕਲ ਗਲਤੀ ਵੀ ਹੋ ਸਕਦੀ ਹੈ”। ਪ੍ਰੰਤੂ ਸਵਾਲ ਇਹ ਹੈ ਕਿ ਕਰੀਬ ਨੌ ਵਰਿਆਂ ਦਾ ਬਕਾਇਆ ਕਿਰਾਇਆ ਵਸੂਲਣ ਦੇ ਮਾਮਲੇ ‘ਚ ਅਜਿਹੀ ਕਲੈਰੀਕਲ ਗਲਤੀ ਕਿਵੇਂ ਹੋ ਸਕਦੀ ਹੈ, ਜੇਕਰ ਹੋਈ ਹੈ ਤਾਂ ਇਸ ਨੂੰ “ਅੰਧੇਰ ਨਗਰੀ ਚੌਪਟ ਰਾਜਾ” ਹੀ ਕਿਹਾ ਜਾ ਸਕਦਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!

Next Post

ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

ਡੇਰਾ ਮੁਖੀ ਨੂੰ ਮਾਫ਼ੀ ਦੇਣ ਵਾਲੇ ਸਿੰਘ ਸਾਹਿਬਾਨਾਂ ਤੱਕ ਵੀ ਪੁੱਜੇਗਾ ਬਗਾਵਤ ਦਾ ਸੇਕ….!

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend