Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਲਵਾ ਸਾਹਿਤ ਸਭਾ ਵੱਲੋਂ ਨਾਵਲ ਮਨਹੁ ਕੁਸੁਧਾ ਕਾਲੀਆ ‘ਤੇ ਕਰਵਾਈ ਗੋਸ਼ਟੀ

Nirmal Pandori by Nirmal Pandori
07/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਮਾਲਵਾ ਸਾਹਿਤ ਸਭਾ ਵੱਲੋਂ ਨਾਵਲ ਮਨਹੁ ਕੁਸੁਧਾ ਕਾਲੀਆ ‘ਤੇ ਕਰਵਾਈ ਗੋਸ਼ਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਨਾਵਲਕਾਰ ਯਾਦਵਿੰਦਰ ਸਿੰਘ ਭੁੱਲਰ ਦਾ ਕੀਤਾ ਸਨਮਾਨ

ਬਰਨਾਲਾ,16 ਜੁਲਾਈ, Gee98 news service

-ਮਾਲਵਾ ਸਾਹਿਤ ਸਭਾ (ਰਜਿ.) ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ ਸਥਾਨਕ ਪੰਜਾਬ ਆਈਟੀਆਈ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਲੇਖਕ ਯਾਦਵਿੰਦਰ ਸਿੰਘ ਭੁੱਲਰ ਦੇ ਨਾਵਲ ਮਨਹੁ ਕੁਸੁਧਾ ਕਾਲੀਆ ਉਪਰ ਗੋਸ਼ਟੀ ਕਰਵਾਈ ਗਈ। ਜਿਸ ਉੱਪਰ ਪਰਚਾ ਪੜਦਿਆਂ ਡਾ ਭੁਪਿੰਦਰ ਸਿੰਘ ਬੇਦੀ ਨੇ ਕਿਹਾ ਇਸ ਨਾਵਲ ਵਿੱਚ ਯਾਦਵਿੰਦਰ ਸਿੰਘ ਭੁੱਲਰ ਨੇ ਸਮਾਜ ਦਾ ਕਰੂਰ ਯਥਾਰਥ ਪੇਸ਼ ਕੀਤਾ ਹੈ, ਕਿ ਕਿਵੇਂ ਲੋਕ ਅੰਧ ਵਿਸ਼ਵਾਸੀ ਹੋ ਕੇ ਡੇਰਿਆਂ ਦੀ ਸ਼ਰਨ ਲੈਂਦੇ ਹਨ ਅਤੇ ਡੇਰੇਦਾਰ ਕਿਵੇਂ ਇਹਨਾਂ ਲੋਕਾਂ ਦਾ ਸ਼ੋਸ਼ਣ ਕਰਦੇ ਹਨ ਭੁੱਲਰ ਨੇ ਬਹੁਤ ਹੀ ਬਾਰੀਕਬੀਨੀ ਨਾਲ ਇਸ ਨਾਵਲ ਵਿੱਚ ਬਹੁਤ ਵੱਡੇ ਖੁਲਾਸੇ ਕੀਤੇ ਹਨ! ਸਭਾ ਦੇ ਪ੍ਰਧਾਨ ਡਾ ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਇਸ ਨਾਵਲ ਵਿੱਚ ਯਾਦਵਿੰਦਰ ਸਿੰਘ ਭੁੱਲਰ ਨੇ ਇਹ ਸੱਚ ਪੇਸ਼ ਕੀਤਾ ਹੈ ਕਿ ਕਿਵੇਂ ਡੇਰੇਦਾਰ ਲੋਕਾਂ ਦੀਆਂ ਮਜਬੂਰੀਆਂ ਦਾ ਨਜਾਇਜ਼ ਫਾਇਦਾ ਉਠਾ ਕੇ ਸਿਆਸੀ ਸਰਪਰਸਤੀ ਹੇਠ ਲੋਕਾਂ ਨੂੰ ਡਰਾਉਂਦੇ ਅਤੇ ਧਮਕਾਉਂਦੇ ਹਨ ਅਤੇ ਆਪਣਾ ਤੋਰੀ ਫੁਲਕਾ ਚਲਦਾ ਰੱਖਦੇ ਹਨ। ਬੇਸ਼ੱਕ ਸਾਰੇ ਡੇਰਿਆਂ ਨੂੰ ਇੱਕੋ ਤੱਕੜੀ ਵਿੱਚ ਤਾਂ ਨਹੀਂ ਤੋਲਿਆ ਜਾ ਸਕਦਾ ਪਰ ਫਿਰ ਵੀ ਬਹੁ ਗਿਣਤੀ ਡੇਰਾਵਾਦ ਲੋਕਾਂ ਨੂੰ ਕੁਰਾਹੇ ਹੀ ਪਾ ਰਿਹਾ ਹੈ। ਪ੍ਰਸਿੱਧ ਆਲੋਚਕ ਨਿਰੰਜਨ ਬੋਹਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਵੇਂ ਇਹ ਯਾਦਵਿੰਦਰ ਸਿੰਘ ਭੁੱਲਰ ਦਾ ਪਹਿਲਾ ਨਾਵਲ ਹੈ ਪਰ ਇੰਝ ਲੱਗਦਾ ਹੈ ਕਿ ਜਿਵੇਂ ਨਾਵਲਕਾਰ ਨੇ ਇਹ ਦਰਦ ਆਪਣੇ ਪਿੰਡੇ ਤੇ ਹੰਢਾਇਆ ਹੋਵੇ ਤੇ ਲੋਕਾਂ ਨੂੰ ਡੇਰੇਵਾਦ ਖਿਲਾਫ ਜਾਗਰੂਕ ਕਰਨ ਦਾ ਉਸਨੇ ਜੋ ਬੀੜਾ ਚੁੱਕਿਆ ਹੈ ਇਹ ਸ਼ਲਾਘਾ ਯੋਗ ਹੈ। ਭਾਰਤੀ ਸਾਹਿਤ ਅਕੈਡਮੀ ਦੇ ਮੈਂਬਰ ਤੇ ਪ੍ਰਸਿੱਧ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਡੇਰੇਵਾਦ ਖਿਲਾਫ ਭੁੱਲਰ ਦਾ ਲਿਖਿਆ ਇਹ ਨਾਵਲ ਜਿੱਥੇ ਡੇਰੇਵਾਦ ਦਾ ਪਾਜ ਉਘਾੜਦਾ ਹੈ ਉਥੇ ਲੋਕਾਂ ਨੂੰ ਇਸ ਚੁੰਗਲ ਚੋਂ ਮੁਕਤ ਹੋਣ ਦਾ ਰਾਹ ਵੀ ਦੱਸਦਾ ਹੈ ! ਇਹਨਾਂ ਤੋਂ ਇਲਾਵਾ ਤੇਜਾ ਸਿੰਘ ਤਿਲਕ, ਮੇਘ ਰਾਜ ਮਿੱਤਰ, ਸਾਗਰ ਸਿੰਘ ਸਾਗਰ, ਦਰਸ਼ਨ ਸਿੰਘ ਗੁਰੂ, ਜਗਤਾਰ ਜਜੀਰਾ, ਡਾ ਰਾਮਪਾਲ ਸਿੰਘ, ਤੇਜਿੰਦਰ ਚੰਡਿਹੋਕ ਅਤੇ ਡਾ ਅਮਨਦੀਪ ਸਿੰਘ ਟੱਲੇਵਾਲੀਆ ਨੇ ਵੀ ਇਸ ਨਾਵਲ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਭਾ ਦੀ ਰਿਵਾਇਤ ਮੁਤਾਬਕ ਨਾਵਲਕਾਰ ਯਾਦਵਿੰਦਰ ਸਿੰਘ ਭੁੱਲਰ ਦਾ ਸਨਮਾਨ ਕੀਤਾ ਗਿਆ। ਇਸ ਸਾਹਿਤਕ ਸਮਾਗਮ ਮੌਕੇ ਕਵੀ ਦਰਬਾਰ ਵਿੱਚ ਹਾਕਮ ਸਿੰਘ ਰੂੜੇਕੇ, ਪਾਲ ਸਿੰਘ ਲਹਿਰੀ, ਸੁਖਦੇਵ ਸਿੰਘ ਔਲਖ, ਡਾ ਉਜਾਗਰ ਸਿੰਘ ਮਾਨ, ਚਰਨੀ ਬੇਦਿਲ, ਦਲਬਾਰ ਸਿੰਘ ਧਨੌਲਾ, ਬਿਰਜ ਲਾਲ ਗੋਇਲ, ਸਿੰਦਰ ਧੌਲਾ, ਗੁਰਜੰਟ ਸਿੰਘ ਬਰਨਾਲਾ, ਵਿੰਦਰ ਸਿੰਘ ਬਰਨਾਲਾ, ਰਘਵੀਰ ਸਿੰਘ ਗਿੱਲ ਕੱਟੂ, ਸੁਖਵਿੰਦਰ ਸਿੰਘ ਸਨੇਹ, ਰਜਨੀਸ਼ ਕੌਰ ਬਬਲੀ, ਬੀਰਪਾਲ ਕੌਰ ਹੰਡਿਆਇਆ, ਅੰਜਨਾ ਮੈਨਨ, ਪ੍ਰਿੰਸੀਪਲ ਕੌਰ ਸਿੰਘ ਧਨੌਲਾ, ਕਰਮਜੀਤ ਭੱਠਲ, ਮੇਜਰ ਸਿੰਘ ਗਿੱਲ, ਜਸਪਾਲ ਸਿੰਘ ਪਾਲੀ, ਗੁਰਤੇਜ ਸਿੰਘ ਮੱਖਣ, ਡਾ ਜਸਵੰਤ ਸਿੰਘ, ਮਨਜੀਤ ਸਿੰਘ ਸਾਗਰ, ਅਵਤਾਰ ਸਿੰਘ ਬੱਬੀ ਰਾਏਸਰ, ਲਖਵਿੰਦਰ ਸਿੰਘ ਠੀਕਰੀਵਾਲ, ਨਵਦੀਪ ਸੇਖਾ, ਪ੍ਰਵੀਨ ਰਿਸ਼ੀ ਤੇ ਸੁਖਵੰਤ ਸਿੰਘ ਰਾਜਗੜ੍ਹ ਨੇ ਆਪਣੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।
ਫੋਟੋ ਕੈਪਸ਼ਨ-ਨਾਵਲਕਾਰ ਯਾਦਵਿੰਦਰ ਸਿੰਘ ਭੁੱਲਰ ਦਾ ਸਨਮਾਨ ਕਰਦੇ ਹੋਏ ਮਾਲਵਾ ਸਾਹਿਤ ਸਭਾ ਦੇ ਅਹੁਦੇਦਾਰ ਅਤੇ ਮੈਂਬਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਵੱਡੀਆਂ ਸੜਕਾਂ ਦੇ ਪ੍ਰੋਜੈਕਟਾਂ ਵਿੱਚ ਦੇਰੀ ਲਈ ਕੇਂਦਰ ਨੇ ਪੰਜਾਬ ਨੂੰ ਇੱਕ ਵਾਰ ਫੇਰ ਦਿੱਤੀ ਚਿਤਾਵਨੀ

Next Post

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ‘ਤੇ ਲੱਗੇ ਵੱਡੇ ਦੋਸ਼

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ‘ਤੇ ਲੱਗੇ ਵੱਡੇ ਦੋਸ਼

ਜਲੰਧਰ ਜ਼ਿਮਨੀ ਚੋਣ 'ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ 'ਤੇ ਲੱਗੇ ਵੱਡੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend