Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਦੀ ਸੁੰਦਰ ਦਿੱਖ ਲਈ ਪੱਤਰਕਾਰਾਂ ਨੇ ਕੀਤਾ ਉਪਰਾਲਾ…ਲਗਾਏ ਛਾਂਦਾਰ ਅਤੇ ਫੁੱਲਦਾਰ ਪੌਦੇ

Nirmal Pandori by Nirmal Pandori
07/18/2024
in ਪੰਜਾਬ
Reading Time: 1 min read
A A
0
ਵਾਤਾਵਰਣ ਦੀ ਸ਼ੁੱਧਤਾ ਅਤੇ ਸ਼ਹਿਰ ਦੀ ਸੁੰਦਰ ਦਿੱਖ ਲਈ ਪੱਤਰਕਾਰਾਂ ਨੇ ਕੀਤਾ ਉਪਰਾਲਾ…ਲਗਾਏ ਛਾਂਦਾਰ ਅਤੇ ਫੁੱਲਦਾਰ ਪੌਦੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਜੁਲਾਈ, Gee98 news service
-ਬਰਨਾਲਾ ਸ਼ਹਿਰ ਨੂੰ ਸੁੰਦਰ ਅਤੇ ਸ਼ਾਨਦਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੇ ਮਿਸ਼ਨ ਤਹਿਤ ਜ਼ਿਲ੍ਹੇ ਦੇ ਕੁਝ ਵਾਤਾਵਰਨ ਪ੍ਰੇਮੀਆਂ ਅਤੇ ਪੱਤਰਕਾਰਾਂ ਵੱਲੋਂ ਫੁੱਲਦਾਰ ਅਤੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਸ੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਅਤੇ ਸ੍ਰੀ ਸੰਦੀਪ ਕੁਮਾਰ ਮਲਿਕ ਐਸਐਸਪੀ ਬਰਨਾਲਾ ਨੇ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੁੱਖਾਂ ਅਤੇ ਮਨੁੱਖਾਂ ਦਾ ਗੂੜਾ ਰਿਸ਼ਤਾ ਹੈ। ਉਹਨਾਂ ਕਿਹਾ ਕਿ ਹਰ ਮਨੁੱਖ ਨੂੰ ਘੱਟੋ ਘੱਟ ਇੱਕ ਪੌਦਾ ਲਗਾ ਕੇ ਉਸ ਦੇ ਰੁੱਖ ਬਣਨ ਤੱਕ ਉਹਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਮਿਸ਼ਨ ਹਰਿਆਵਲ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਥਾਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ ਜਿਸ ਵਿੱਚ ਹਰ ਜ਼ਿਲ੍ਹਾ ਵਾਸੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਵੱਧ ਰਹੀ ਤਪਸ਼ ਦੇ ਮੱਦੇਨਜ਼ਰ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਅਸੀਂ ਅੱਜ ਜੋ ਪੌਦੇ ਲਗਾ ਰਹੇ ਹਾਂ ਇਹਨਾਂ ਦਾ ਨਜ਼ਾਰਾ ਸਾਡੀਆਂ ਆਉਣ ਵਾਲੀਆਂ ਪੀੜੀਆਂ ਮਾਨਣਗੀਆਂ ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਵਾਤਾਵਰਨ ਪ੍ਰੇਮੀ ਪ੍ਰਿੰਸੀਪਲ ਰਾਜਮਹਿੰਦਰ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਜਿਨਾਂ ਨੇ ਕਚਹਿਰੀ ਚੌਂਕ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਚੌਂਕ ਤੱਕ ਸੜਕ ਦੇ ਦੋਵੇਂ ਪਾਸੇ ਸੁੰਦਰ ਫੁੱਲਾਂ ਵਾਲੇ ਅਤੇ ਸ਼ਾਨਦਾਰ ਪੌਦੇ ਲਗਾਉਣ ਦਾ ਬੀੜਾ ਚੁੱਕਿਆ ਹੈ ਤਾਂ ਜੋ ਬਰਨਾਲਾ ਸ਼ਹਿਰ ਅੰਦਰ ਸੰਗਰੂਰ ਵਾਲੇ ਪਾਸੇ ਤੋਂ ਐਂਟਰੀ ਨੂੰ ਸ਼ਾਨਦਾਰ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਹਰ ਪੌਦੇ ਦੀ ਸਾਂਭ ਸੰਭਾਲ ਅਤੇ ਸੁਰੱਖਿਆ ਲਈ ਗਰੀਨ ਕਾਲੋਨੀ ਦੇ ਮਾਲਕ ਬਾਬੂ ਲਖਪਤ ਰਾਏ ਵੱਲੋਂ ਬਣਾ ਕੇ ਦਿੱਤੇ ਟਰੀਗਾਰਡ ਵੀ ਲਗਾਏ ਜਾਣਗੇ। ‌ਇਸ ਮੌਕੇ ਪੰਡਿਤ ਸ਼ਿਵ ਕੁਮਾਰ ਗੌੜ, ਵਣ ਰੇਂਜ ਅਫਸਰ ਅਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀਮਤੀ ਮੇਘਾ ਮਾਨ, ਸ੍ਰੀ ਅਸ਼ੋਕ ਗਰਗ, ਸ੍ਰੀ ਸ਼ੁਭਮ ਗਰਗ, ਸ੍ਰੀ ਅਭਿਸ਼ੇਕ ਸਿੰਗਲਾ, ਅਮਨ ਮਿੱਤਲ,ਪੱਤਰਕਾਰ ਜਗਸੀਰ ਸਿੰਘ ਸੰਧੂ, ਸੁਖਚਰਨਪ੍ਰੀਤ ਸੁੱਖੀ, ਬਰਜਿੰਦਰਪਾਲ ਮਿੱਠਾ,ਹੇਮੰਤ ਰਾਜੂ, ਧਰਮਪਾਲ ਸਿੰਘ, ਲਖਵਿੰਦਰ ਸ਼ਰਮਾ ਨਿਰਮਲ ਪੰਡੋਰੀ, ਕਰਨਪ੍ਰੀਤ ਧੰਦਰਾਲ,ਰਜਿੰਦਰ ਸ਼ਰਮਾ, ਮਹਿਮੂਦ ਮਨਸੂਰੀ, ਅਮਨਦੀਪ ਰਾਠੌਰ, ਰੋਹਿਤ ਕੁਮਾਰ,ਅਜੇ ਟੱਲੇਵਾਲ ਅਤੇ ਵਾਤਾਵਰਨ ਪ੍ਰੇਮੀ ਡਾਕਟਰ ਅਮਨਦੀਪ ਟੱਲੇਵਾਲੀਆ ਸਮੇਤ ਵੱਡੀ ਗਿਣਤੀ ਵਾਤਾਵਰਨ ਪ੍ਰੇਮੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਨਸਪ ਦੇ ਦੋ ਇੰਸਪੈਕਟਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਚੁੱਕ ਲਏ ਵਿਜੀਲੈਂਸ ਨੇ…!

Next Post

ਭਗਵੰਤ ਮਾਨ ਨੇ ਪੁਗਾਇਆ ਵਾਅਦਾ…ਮਹਿੰਦਰ ਭਗਤ ਨੂੰ ਬਣਾਇਆ ਕੈਬਨਿਟ ਮੰਤਰੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਭਗਵੰਤ ਮਾਨ ਨੇ ਪੁਗਾਇਆ ਵਾਅਦਾ…ਮਹਿੰਦਰ ਭਗਤ ਨੂੰ ਬਣਾਇਆ ਕੈਬਨਿਟ ਮੰਤਰੀ

ਭਗਵੰਤ ਮਾਨ ਨੇ ਪੁਗਾਇਆ ਵਾਅਦਾ…ਮਹਿੰਦਰ ਭਗਤ ਨੂੰ ਬਣਾਇਆ ਕੈਬਨਿਟ ਮੰਤਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend