Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਨੇ ਤੋੜਿਆ ਪੰਜਾਬੀ ਵਿਦਿਆਰਥੀਆਂ ਦਾ ਸੁਪਨਾ…ਪੜ੍ਹਾਈ ਕਰਕੇ ਕੈਨੇਡਾ ਛੱਡ ਜਾਣ ਦੇ ਦਿੱਤੀ ਚਿਤਾਵਨੀ

Nirmal Pandori by Nirmal Pandori
07/19/2024
in ਪੰਜਾਬ
Reading Time: 1 min read
A A
0
ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੁਲਾਈ, Gee98 news service
-ਹੁਣ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਕੈਨੇਡਾ ਪੜ੍ਹਨ ਜਾਣ ਵਾਲੇ ਪੰਜਾਬੀ ਵਿਦਿਆਰਥੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਪੱਕੇ ਤੌਰ ‘ਤੇ ਨਿਵਾਸ (PR) ਕਰ ਸਕਣਗੇ। ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਿੱਧੇ ਸ਼ਬਦਾਂ ਚ ਕਹਿ ਦਿੱਤਾ ਹੈ ਕਿ ਕਨੇਡਾ ਆਓ ਪੜੋ ਅਤੇ ਕਨੇਡਾ ਕੀਤੀ ਪੜ੍ਹਾਈ ਨੂੰ ਆਪਣੇ ਘਰ ਜਾ ਕੇ ਆਪਣੇ ਦੇਸ਼ ਲਈ ਵਰਤੋ। ‌ਕੈਨੇਡਾ ਦੇ ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿਤੀ ਹੈ ਕਿ ਉਹ ਪੱਕੇ ਤੌਰ ਤੇ ਕਨੇਡਾ ਨਹੀਂ ਰਹਿ ਸਕਦੇ ਇੰਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ।
ਬਲੂਮਬਰਗ’ ਦੀ ਰਿਪੋਰਟ ਮੁਤਾਬਕ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਜਾਰੀ ਵੀਜ਼ਿਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਦਾ ਮੁੱਖ ਮਕਸਦ ਮੁਲਕ ਦੀ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਣੇ ਰੁਜ਼ਗਾਰ ਖੇਤਰ ਵਿਚ ਤਵਾਜ਼ਨ ਬਣਾ ਕੇ ਰੱਖਣਾ ਹੈ। ਮਾਰਕ ਮਿਲਰ ਨੇ ਅੱਗੇ ਕਿਹਾ ਕਿ ਕੈਨੇਡੀਅਨ ਯੂਨੀਵਰਸਿਟੀਜ਼ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀ ਆਪਣੇ ਦਿਮਾਗ ਵਿਚੋਂ ਇਹ ਗੱਲ ਕੱਢ ਦੇਣ ਕਿ ਉਨ੍ਹਾਂ ਨੂੰ ਕੈਨੇਡਾ ਦੀ ਪੀ.ਆਰ. ਮਿਲ ਜਾਵੇਗੀ। ਇੰਮੀਗ੍ਰੇਸ਼ਨ ਮੰਤਰੀ ਦਾ ਕਹਿਣਾ ਸੀ ਕਿ ਕੌਮਾਂਤਰੀ ਵਿਦਿਆਰਥੀ ਕੈਨੇਡੀਅਨ ਪੀ.ਆਰ. ਦਾ ਸੁਪਨਾ ਲੈ ਕੇ ਕਿਸੇ ਵੀ ਕੋਰਸ ਵਿਚ ਦਾਖਲਾ ਲੈ ਲੈਂਦੇ ਹਨ ਪਰ ਹੁਣ ਸਾਰੀਆਂ ਚੋਰ ਮੋਰੀਆਂ ਬੰਦ ਕਰ ਦਿਤੀਆਂ ਜਾਣਗੀਆਂ। ਇੰਮੀਗ੍ਰੇਸ਼ਨ ਨੀਤੀਆਂ ਵਿਚ ਤਬਦੀਲੀ ਲਾਜ਼ਮੀ ਹੈ ਪਰ ਇਸ ਵਾਸਤੇ ਸਰਕਾਰ ਅਤੇ ਕਾਰੋਬਾਰੀਆਂ ਦਰਮਿਆਨ ਵਿਚਾਰ ਵਟਾਂਦਰਾ ਵੀ ਹੋਣਾ ਚਾਹੀਦਾ ਹੈ। ਮਾਰਕ ਮਿਲਰ ਨੇ ਦੱਸਿਆ ਕਿ ਕੈਨੇਡਾ ਵਿਚ ਆਰਜ਼ੀ ਤੌਰ ‘ਤੇ ਮੌਜੂਦ ਲੋਕਾਂ ਦੀ ਗਿਣਤੀ ਕੁਲ ਆਬਾਦੀ ਦਾ 5 ਫੀ ਸਦੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਜੋ ਇਸ ਵੇਲੇ ਤਕਰੀਬਨ 7 ਫੀ ਸਦੀ ਹੋ ਚੁੱਕੀ ਹੈ। ‘ਬਲੂਮਬਰਗ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਹੁਣ ਕੌਮਾਂਤਰੀ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਵੱਡੇ ਪੱਧਰ ‘ਤੇ ਸਟੱਡੀ ਵੀਜ਼ੇ ਜਾਰੀ ਨਹੀਂ ਕਰੇਗਾ। ਮਾਰਕ ਮਿਲਰ ਨੇ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ ਦਾ ਪੱਖ ਪੂਰਿਆ ਜੋ ਆਪਣੇ ਕੋਰਸ ਮੁਤਾਬਕ ਹੀ ਕਿਤਾ ਚੁਣਦੇ ਹਨ ਅਤੇ ਇਕ ਹੁਨਰਮੰਦ ਕਾਮੇ ਵਜੋਂ ਮੁਲਕ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਯੋਗਦਾਨ ਪਰ ਰਹੇ ਹਨ। ਇੰਮੀਗ੍ਰੇਸ਼ਨ ਮੰਤਰੀ ਦਾ ਤਾਜ਼ਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਵਿਚ 70 ਹਜ਼ਾਰ ਕੌਮਾਂਤਰੀ ਵਿਦਿਆਰਥੀਆਂ ਦੇ ਵਰਕ ਪਰਮਿਟ ਖਤਮ ਹੋ ਚੁੱਕੇ ਹਨ ਅਤੇ ਉਹ ਅਸਾਇਲਮ ਵਰਗੇ ਰਾਹ ਅਖਤਿਆਰ ਕਰਨ ਲਈ ਮਜਬੂਰ ਹਨ। ਪ੍ਰਿੰਸ ਐਡਵਰਡ ਆਇਲੈਂਡ ਵਿਚ ਪੰਜਾਬੀ ਵਿਦਿਆਰਥੀਆਂ ਵੱਲੋਂ ਰੋਸ ਵਿਖਾਵੇ ਕੀਤੇ ਗਏ ਜਦਕਿ ਬਰੈਂਪਟਨ ਵਿਖੇ ਵੀ ਕਈ ਮੁਜ਼ਾਹਰੇ ਹੋ ਚੁੱਕੇ ਹਨ। ਦੂਜੇ ਪਾਸੇ ਐਕਸਪ੍ਰੈਸ ਐਂਟਰੀ ਡਰਾਅ ਵਿਚ ਸ਼ਾਮਲ ਹੋਣ ਲਈ ਸੀ.ਆਰ.ਐਸ. ਬਹੁਤ ਉਚਾ ਚੱਲ ਰਿਹਾ ਹੈ ਅਤੇ ਫਰੈਂਚ ਭਾਸ਼ਾ ਦੇ ਜਾਣਕਾਰਾਂ ਨੂੰ ਹੀ ਮਾਮੂਲੀ ਰਾਹਤ ਮਿਲ ਰਹੀ ਹੈ। ਇੰਮੀਗ੍ਰੇਸ਼ਨ ਮਾਹਰਾਂ ਦਾ ਕਹਿਣਾ ਹੈ ਕਿ ਭਾਵੇਂ 2023 ਵਿਚ 4 ਲੱਖ 37 ਹਜ਼ਾਰ ਸਟੱਡੀ ਵੀਜ਼ੇ ਜਾਰੀ ਕੀਤੇ ਗਏ ਪਰ ਕੈਨੇਡਾ ਵਿਚ ਕੌਮਾਂਤਰੀ ਵਿਦਿਆਰਥੀਆਂ ਦਾ ਅੰਕੜਾ 10 ਲੱਖ ਤੋਂ ਟੱਪ ਗਿਆ। ਇਸ ਅੰਕੜੇ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕੈਨੇਡਾ ਦਾਖਲ ਹੋਣ ਮਗਰੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਨਵੇਂ ਕੋਰਸਾਂ ਵਿਚ ਦਾਖਲਾ ਲੈਣ ਅਤੇ ਸਟੱਡੀ ਵੀਜ਼ਾ ਦੀ ਮਿਆਦ ਵਧਾਉਣ ਦੇ ਯਤਨ ਜਾਰੀ ਰਖਦੇ ਹਨ ਤਾਂਕਿ ਵਰਕ ਪਰਮਿਟ ਮਿਲਣ ਮਗਰੋਂ ਪੀ.ਆਰ. ਹਾਸਲ ਕਰਨ ਵਿਚ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਦਸਣਾ ਬਣਦਾ ਹੈ ਕਿ ਸਿਰਫ ਕੈਨੇਡਾ ਸਰਕਾਰ ਹੀ ਵਿਦਿਆਰਥੀਆਂ ਦਾ ਰਾਹ ਔਖਾ ਨਹੀਂ ਕਰ ਰਹੀ ਸੂਬਾ ਸਰਕਾਰਾਂ ਵੀ ਕੌਮਾਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਮੌਕਾ ਨਹੀਂ ਖੁੰਝ ਰਹੀਆਂ। ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਹੀ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ 30 ਫੀ ਸਦੀ ਤੱਕ ਸੀਮਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਸੂਚਨਾ ਕਮਿਸ਼ਨ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ ਦਾ ਹਾਈਕੋਰਟ ਨੇ ਰਿਹਾ ਸਖ਼ਤ ਨੋਟਿਸ…ਮੰਗ ਲਈ ਸਟੇਟਸ ਰਿਪੋਰਟ

Next Post

ਇਹ ਇਉਂ ਠੀਕ ਆਉਣਗੇ…ਨੀਲਾ ਕਾਰਡ ਬਣਾ ਕੇ ਮੁਫਤ ਕਣਕ ਲੈਣ ਵਾਲੇ “ਸਰਮਾਏਦਾਰ” ਦੇ ਖ਼ਿਲਾਫ਼ ਮੁਕੱਦਮਾ ਦਰਜ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਮੁੱਖ ਮੰਤਰੀ ਮਾਨ ਦਾ ਐਕਸ਼ਨ : ਸਿੱਧੂ ਮੂਸੇਵਾਲੇ ਦੇ ਮਾਪਿਆਂ ਤੋਂ ਨਵੇਂ ਜਨਮੇ ਬੱਚੇ ਦੇ ਦਸਤਾਵੇਜ਼ ਮੰਗਣ ਵਾਲੇ ਅਫ਼ਸਰ ‘ਤੇ ਵੱਡੀ ਕਾਰਵਾਈ

ਇਹ ਇਉਂ ਠੀਕ ਆਉਣਗੇ…ਨੀਲਾ ਕਾਰਡ ਬਣਾ ਕੇ ਮੁਫਤ ਕਣਕ ਲੈਣ ਵਾਲੇ "ਸਰਮਾਏਦਾਰ" ਦੇ ਖ਼ਿਲਾਫ਼ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend