Gee 98News

ਬਜਟ 2024 : ਮੋਬਾਈਲ ਫੋਨ ਤੇ ਚਾਰਜਰ ਕਿਵੇਂ ਸਸਤਾ ਹੋਇਆ…ਪੜੋ ਖ਼ਬਰ

ਚੰਡੀਗੜ੍ਹ,23 ਜੁਲਾਈ, Gee98 news service

-ਹੁਣ ਭਾਰਤ ਵਿੱਚ ਗਾਹਕਾਂ ਨੂੰ ਨਵਾਂ ਮੋਬਾਈਲ ਫੋਨ ਅਤੇ ਚਾਰਜਰ ਖਰੀਦਣਾ ਸਸਤਾ ਹੋ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਅੱਜ ਪੇਸ਼ ਕੀਤੇ ਬਜਟ ਵਿੱਚ ਇਸ ਦਾ ਐਲਾਨ ਕੀਤਾ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਪਹਿਲੇ ਬਜਟ ‘ਚ ਕਈ ਵੱਡੇ ਐਲਾਨ ਕਰਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਕਿ ਹੁਣ ਗਾਹਕਾਂ ਲਈ ਨਵਾਂ ਸਮਾਰਟਫੋਨ ਅਤੇ ਚਾਰਜਰ ਖਰੀਦਣਾ ਸਸਤਾ ਹੋਵੇਗਾ। ਅਜਿਹਾ ਇਸ ਲਈ ਕਿਉਂਕਿ ਸਰਕਾਰ ਨੇ ਮੋਬਾਈਲ ਫੋਨ ਅਤੇ ਮੋਬਾਈਲ ਚਾਰਜਰ ਡਿਵਾਈਸ ਦੋਵਾਂ ‘ਤੇ ਕਸਟਮ ਡਿਊਟੀ ਘਟਾ ਕੇ 15 ਫੀਸਦੀ ਕਰ ਦਿੱਤੀ ਹੈ। ਬਜਟ 2024 ‘ਚ ਐਲਾਨ ਤੋਂ ਪਹਿਲਾਂ ਮੋਬਾਈਲ ਫੋਨ ਅਤੇ ਚਾਰਜਰਾਂ ‘ਤੇ ਕਸਟਮ ਡਿਊਟੀ 20 ਫੀਸਦੀ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ‘ਚ 15 ਫੀਸਦੀ ਦੇ ਐਲਾਨ ਨੇ ਆਮ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਨਵਾਂ ਫੋਨ ਅਤੇ ਚਾਰਜਰ ਖਰੀਦਣਾ 5 ਫੀਸਦੀ ਸਸਤਾ ਹੋਵੇਗਾ। ਕਸਟਮ ਡਿਊਟੀ ‘ਚ ਕਟੌਤੀ ਤੋਂ ਬਾਅਦ ਮੋਬਾਈਲ ਫੋਨਾਂ ਅਤੇ ਚਾਰਜਰਾਂ ਦੀਆਂ ਕੀਮਤਾਂ ‘ਚ ਭਾਰੀ ਕਟੌਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਨਿਰਮਲਾ ਸੀਤਾਰਮਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਪਿਛਲੇ 6 ਸਾਲਾਂ ਵਿੱਚ ਉਤਪਾਦਨ ਵਧਿਆ ਹੈ ਅਤੇ ਭਾਰਤ ਵਿੱਚ ਮੋਬਾਈਲ ਫੋਨਾਂ ਦਾ ਉਤਪਾਦਨ ਤਿੰਨ ਗੁਣਾ ਵਧਿਆ ਹੈ।ਸਿਰਫ਼ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ‘ਤੇ ਹੀ ਨਹੀਂ ਬਲਕਿ ਮੋਬਾਈਲ PCBA ‘ਤੇ ਵੀ BCD (ਬੇਸਿਕ ਕਸਟਮ ਡਿਊਟੀ) ਘਟਾ ਕੇ 15 ਫ਼ੀਸਦੀ ਕਰ ਦਿੱਤਾ ਗਿਆ ਹੈ।ਜਨਵਰੀ 2024 ਵਿੱਚ, ਕੇਂਦਰ ਸਰਕਾਰ ਨੇ ਮੋਬਾਈਲ ਫੋਨ ਨਿਰਮਾਣ ਨਾਲ ਜੁੜੇ ਪੁਰਜ਼ਿਆਂ ‘ਤੇ ਦਰਾਮਦ ਡਿਊਟੀ ਨੂੰ 15 ਪ੍ਰਤੀਸ਼ਤ ਤੋਂ ਘਟਾ ਕੇ 10 ਪ੍ਰਤੀਸ਼ਤ ਕਰ ਦਿੱਤਾ ਸੀ,ਕੰਪੋਨੇਂਟਸ ਜਾਂ ਡਿਵਾਇਸ ਨੂੰ ਜੇ ਮੋਬਾਈਲ ਦੂਜੇ ਦੇਸ਼ਾਂ ਤੋਂ ਮੰਗਵਾਉਣ ਤੇ ਮੋਬਾਇਲ ਫੋਨ ਨਿਰਮਾਤਾ ਕੰਪਨੀਆਂ ਨੂੰ ਬੇਸਿਕ ਡਿਊਟੀ ਤੇ ਰਾਹਤ ਨਾਲ ਸਿੱਧਾ ਫਾਇਦਾ ਤੁਹਾਨੂੰ ਲੋਕਾਂ ਨੂੰ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਕੰਪਨੀਆਂ ਨੂੰ ਜ਼ਿਆਦਾ ਟੈਕਸ ਦੇਣਾ ਪੈਂਦਾ ਸੀ, ਜਿਸ ਦਾ ਸਿੱਧਾ ਅਸਰ ਗਾਹਕਾਂ ਦੀਆਂ ਜੇਬਾਂ ‘ਤੇ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਨਵੇਂ ਫੋਨ ਲਈ ਜ਼ਿਆਦਾ ਟੈਕਸ ਦੇਣਾ ਪੈਂਦਾ ਸੀ। ਹੁਣ ਸਰਕਾਰ ਨੇ ਕਸਟਮ ਡਿਊਟੀ ਘਟਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿਸ ਕਾਰਨ ਕੰਪਨੀਆਂ ਨੂੰ ਘੱਟ ਪੈਸੇ ਦੇਣੇ ਪੈਣਗੇ, ਜਿਸ ਨਾਲ ਮੋਬਾਈਲ ਫੋਨਾਂ ਦੀਆਂ ਕੀਮਤਾਂ ‘ਚ ਕਮੀ ਆਵੇਗੀ ਅਤੇ ਜੇਬ ‘ਤੇ ਵੀ ਘੱਟ ਬੋਝ ਪਵੇਗਾ

Gee98 Ads
error: Content is protected !!