Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

Nirmal Pandori by Nirmal Pandori
07/24/2024
in ਸਿਹਤ, ਪੰਜਾਬ
Reading Time: 1 min read
A A
0
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 24 ਜੁਲਾਈ , Gee98 news service

-ਪੰਜਾਬ ਦੇ ਸਿਹਤ ਵਿਭਾਗ ਦੇ ਇੱਕ ਕਰਮਚਾਰੀ ਵੱਲੋਂ ਅਮਰੀਕਾ ਵਿੱਚ ਗਰੀਨ ਕਾਰਡ ਹੋਲਡਰ ਹੋਣ ਦੇ ਬਾਵਜੂਦ ਵੀ ਸਰਕਾਰੀ ਖਜ਼ਾਨੇ ਚੋਂ ਤਨਖਾਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਪਰਦਾਫਾਸ਼ ਸਿਵਲ ਸਰਜਨ ਲੁਧਿਆਣਾ ਡਾਕਟਰ ਜਸਬੀਰ ਸਿੰਘ ਔਲਖ ਨੇ ਕੀਤਾ। ਪੂਰੇ ਮਾਮਲੇ ਦੇ ਵੇਰਵੇ ਅਨੁਸਾਰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਨ ਕਲਾਂ ਵਿਖੇ ਬਤੌਰ ਮਲਟੀਪਰਪਜ਼ ਹੈਲਥ ਕੇਅਰ ਵਰਕਰ ਕੰਮ ਕਰ ਰਹੇ ਗੁਰਪ੍ਰੀਤ ਸਿੰਘ ਨੇ 2011 ਵਿੱਚ ਪੰਜ ਸਾਲ ਦੀ ਬਿਨਾਂ ਤਨਖਾਹ ਤੋਂ ਛੁੱਟੀ ਲਈ ਅਰਜ਼ੀ ਦਿੱਤੀ ਅਤੇ ਉਸਨੇ 2016 ਵਿੱਚ ਮੁੜ ਡਿਊਟੀ ‘ਤੇ ਜੁਆਇਨ ਕਰਨਾ ਸੀ ਪ੍ਰੰਤੂ ਉਸਨੇ ਨਹੀਂ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨੇ ਜੁਲਾਈ 2020 ਵਿੱਚ ਅਮਰੀਕਾ ਤੋਂ ਆਪਸ ਆ ਕੇ ਨੌਕਰੀ ਜੁਆਇਨ ਕੀਤੀ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਪਿੰਡ ਭੱਟੀਆਂ ਢਾਹਾਂ ਦੇ ਸਬ ਸੈਂਟਰ ਵਿੱਚ ਕੋਈ ਅਸਾਮੀ ਨਾ ਹੋਣ ਦੇ ਬਾਵਜੂਦ ਵੀ ਉਸਨੇ ਬਤੌਰ MPHW ਜੁਆਇਨ ਕੀਤਾ।‌ ਪਤਾ ਲੱਗਣ ‘ਤੇ ਇਸ ਸਾਰੇ ਮਾਮਲੇ ਦੀ ਪੜ੍ਹਤਾਲ ਵਿੱਚ ਪੁੱਛਗਿੱਛ ਦੌਰਾਨ ਸੈਕਟਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅੰਮ੍ਰਿਤਪਾਲ ਸਿੰਘ ਨੇ ਖੁਲਾਸਾ ਕੀਤਾ ਕਿ ਗੁਰਪ੍ਰੀਤ ਸਿੰਘ ਵੱਲੋਂ ਭੇਜੀ ਗਈ ਹਾਜ਼ਰੀ ’ਤੇ ਕਿਸੇ ਅਧਿਕਾਰੀ ਦੇ ਦਸਤਖਤ ਨਹੀਂ ਸਨ। ਰਿਕਾਰਡ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਉਸ ਨੇ ਇਸ ਸਮੇਂ ਦੌਰਾਨ ਕਿਸੇ ਵੀ ਬਲਾਕ ਪੱਧਰੀ ਮੀਟਿੰਗ ਵਿੱਚ ਸ਼ਿਰਕਤ ਨਹੀਂ ਕੀਤੀ ਸੀ। ਇਹ ਸਬ ਸੈਂਟਰ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਕੂੰਮ ਕਲਾਂ ਦੇ ਅਧੀਨ ਸੀ, ਜਿੱਥੇ ਗੁਰਪ੍ਰੀਤ ਦੋ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਦੇ ਅਧੀਨ ਕੰਮ ਕਰਦਾ ਸੀ। ਧਿਆਨਦੇਣ ਯੋਗ ਤੱਥ ਹੈ ਕਿ ਇਨ੍ਹਾਂ ਵਿੱਚੋਂ ਇੱਕ ਨੇ ਸਬ ਸੈਂਟਰ ਦਾ ਦੌਰਾ ਹੀ ਨਹੀਂ ਕੀਤਾ, ਜਦਕਿ ਦੂਜੇ ਨੇ ਗੁਰਪ੍ਰੀਤ ਨੂੰ ਦੌਰੇ ਦੌਰਾਨ ਲਾਪਤਾ ਪਾਇਆ ਪਰ ਸਿਰਫ਼ ਡਾਕ ਰਾਹੀਂ ਜਵਾਬ ਮੰਗਿਆ ਜੋ ਸਾਰੇ ਮਾਮਲੇ ਨਾਲ ਜੁੜਿਆ ਇੱਕ ਦਿਲਚਸਪ ਤੱਥ ਹੈ। ਇਸ ਤੋਂ ਵੀ ਅੱਗੇ ਹੈਰਾਨੀ ਦੀ ਗੱਲ ਹੈ ਕਿ ਦਸੰਬਰ 2021 ਵਿੱਚ ਗੁਰਪ੍ਰੀਤ ਨੂੰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਗਈ ਸੀ ਅਤੇ ਤਰੱਕੀ ਦੇ ਨਾਲ ਹੀ ਉਸਦਾ ਤਬਾਦਲਾ ਸਾਹਨੇਵਾਲ ਬਲਾਕ ਦੇ ਪੀ.ਐਚ.ਸੀ ਜਮਾਲਪੁਰ ਵਿਖੇ ਕਰ ਦਿੱਤਾ ਗਿਆ ਜਦਕਿ ਉੱਥੇ ਗੁਰਪ੍ਰੀਤ ਲਈ ਕੋਈ ਅਹੁਦਾ ਉਪਲਬਧ ਨਹੀਂ ਸੀ, ਅਤੇ ਉਸ ਸਮੇਂ ਦੇ ਸਾਹਨੇਵਾਲ ਐਸਐਮਓ ਨੇ ਉਸਨੂੰ ਪੀਐਚਸੀ ਮੁੱਲਾਂਪੁਰ ਵਿੱਚ ਤਬਦੀਲ ਕਰ ਦਿੱਤਾ, ਜੋ ਕਿ ਸੁਧਾਰ ਐਸਐਮਓ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਸੀ। ਜਾਂਚ ਵਿੱਚ ਪਾਇਆ ਗਿਆ ਕਿ ਸਾਹਨੇਵਾਲ ਦੇ ਐਸਐਮਓ ਨੇ ਆਪਣੀ ਜੁਆਇਨਿੰਗ ਲੈ ਲਈ ਅਤੇ ਸੁਧਾਰ ਐਸਐਮਓ ਜਾਂ ਸਿਵਲ ਸਰਜਨ ਦਫ਼ਤਰ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਸੁਧਾਰ ਐਸ.ਐਮ.ਓ. ਨੇ ਆਪਣੇ ਤਨਖਾਹ ਦੇ ਬਿੱਲਾਂ ‘ਤੇ ਦਸਤਖਤ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ‌ ਸਪੱਸ਼ਟ ਹੈ ਕਿ ਇਸ ਮਾਮਲੇ ਵਿੱਚ ਦੋ ਐਸਐਮਓਜ ਦੀ ਲਾਪਰਵਾਹੀ ਵੀ ਸਾਹਮਣੇ ਆ ਰਹੀ ਹੈ। ਦਸੰਬਰ 2023 ਵਿੱਚ ਇਹ ਸਾਰਾ ਮਾਮਲਾ ਜਦ ਡਾਕਟਰ ਜਸਬੀਰ ਸਿੰਘ ਔਲਖ ਸਿਵਲ ਸਰਜਨ ਲੁਧਿਆਣਾ ਕੋਲ ਪੁੱਜਿਆ ਤਾਂ ਉਹਨਾਂ ਨੇ ‌ਇਸ ਦੀ ਜਾਂਚ ਲਈ ਬੋਰਡ ਆਫ ਇਨਕੁਇਰੀ ਦਾ ਗਠਨ ਕੀਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ 2020 ‘ਚ ਅਮਰੀਕਾ ਤੋਂ ਭਾਰਤ ਵਾਪਸ ਆ ਕੇ ਵੀ ਸਿਹਤ ਵਿਭਾਗ ਵਿੱਚ ਵਾਪਸ ਨਹੀਂ ਆਇਆ, ਉਸ ਦੀ ਹਾਜ਼ਰੀ ਨਾਲ ਸੰਬੰਧਿਤ ਰਿਕਾਰਡ ਵਿੱਚ ਵੀ ਧੋਖਾਧੜੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪਿੰਡ ਭੱਟੀਆਂ ਢਾਹਾਂ ਪੀਐਚਸੀ ਦੇ ਮਲੇਰੀਆ ਰਜਿਸਟਰਾਂ ਵਿੱਚ, ਕਥਿਤ ਤੌਰ ‘ਤੇ ਗੁਰਪ੍ਰੀਤ ਦੀ ਲਿਖਤ, ਹੋਰ ਦਸਤਾਵੇਜ਼ਾਂ ਵਿੱਚ ਉਸਦੀ ਲਿਖਤ ਨਾਲ ਮੇਲ ਨਹੀਂ ਖਾਂਦੀ। ਡਾਕਟਰ ਔਲਖ ਨੇ ਕਿਹਾ ਕਿ ਇਸ ਦੀ ਜਾਂਚ ਫੋਰੈਸਿਕ ਮਾਹਰਾਂ ਦੁਆਰਾ ਹੋਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਧੋਖਾਧੜੀ ਵਿੱਚ ਗੁਰਪ੍ਰੀਤ ਸਿੰਘ ਦੇ ਨਾਲ ਹੋਰ ਕੌਣ ਕੌਣ ਸ਼ਾਮਿਲ ਹਨ। ਔਲਖ ਨੇ ਖੁਲਾਸਾ ਕੀਤਾ ਕਿ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਪੀਐਚਸੀ ਚਨਾਰਥਲ ਕਲਾਂ ਤੋਂ ਭਾਰਤੀ ਕੌਂਸਲੇਟ ਜਨਰਲ ਸੈਨ ਫਰਾਂਸਿਸਕੋ ਦੀ ਚਿੱਠੀ ਮਿਲੀ, ਜਿਸ ਵਿੱਚ ਗੁਰਪ੍ਰੀਤ ਅਮਰੀਕਾ ਵਿੱਚ ਗ੍ਰੀਨ ਕਾਰਡ ਹੋਲਡਰ ਹੋਣ ਦੀ ਗੱਲ ਕਹੀ ਗਈ ਸੀ। ਡਾਕਟਰ ਔਲਖ ਨੇ ਦੱਸਿਆ ਕਿ “ਅਸੀਂ ਪਾਸਪੋਰਟ ਦਫ਼ਤਰ ਨੂੰ ਉਸਦੀ ਵਿਦੇਸ਼ ਯਾਤਰਾ ਦੇ ਵੇਰਵਿਆਂ ਬਾਰੇ ਲਿਖਿਆ ਸੀ, ਪਰ ਕੋਈ ਜਾਣਕਾਰੀ ਨਹੀਂ ਮਿਲ ਸਕੀ”। ਡਾਕਟਰ ਜਸਬੀਰ ਸਿੰਘ ਔਲਖ ਸਿਵਲ ਸਰਜਨ ਲੁਧਿਆਣਾ ਨੇ ਇਹ ਕੇਸ ਅਗਲੇਰੀ ਕਾਰਵਾਈ ਲਈ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੂੰ ਭੇਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਵਿੱਚ ਸੀਐਚਸੀ ਕੂੰਮ ਕਲਾਂ ਅਤੇ ਸਾਹਨੇਵਾਲ ਦੇ ਤਤਕਾਲੀ ਐਸਐਮਓਜ਼ ਨੂੰ ਵੀ ਘੋਰ ਲਾਪਰਵਾਹੀ ਲਈ ਠਹਿਰਾਇਆ ਗਿਆ ਸੀ। ਸਬ ਸੈਂਟਰ ਭੱਟੀਆਂ ਢਾਹਾਂ ਦੇ ਦੋ ਵਰਕਰਾਂ ਨੂੰ ਵੀ ਗੁਰਪ੍ਰੀਤ ਨੂੰ ਜਾਅਲੀ ਐਲੀਬੀ ਦੇਣ ਲਈ ਬੋਰਡ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਡਾ. ਔਲਖ ਨੇ ਇਸ ਦੌਰਾਨ ਐਸ.ਐਮ.ਓਜ਼ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਨਿਯਮਤ ਤੌਰ ‘ਤੇ ਸਰੀਰਕ ਜਾਂਚ ਕਰਵਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਈ ਕਈ ਸਾਲਾਂ ਤੋਂ ਅਦਾਲਤਾਂ ‘ਚ ਤਾਇਨਾਤ ਨਾਇਬ ਕੋਰਟਾਂ ਸੰਬੰਧੀ ਨਵੇਂ ਹੁਕਮ ਜਾਰੀ

Next Post

ਸੁਖਬੀਰ ਬਾਦਲ ਵੱਲੋਂ ਦਿੱਤੇ ਬੰਦ ਲਿਫ਼ਾਫ਼ੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਸੁਖਬੀਰ ਬਾਦਲ ਵੱਲੋਂ ਦਿੱਤੇ ਬੰਦ ਲਿਫ਼ਾਫ਼ੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ…ਪੜ੍ਹੋ ਖ਼ਬਰ

ਸੁਖਬੀਰ ਬਾਦਲ ਵੱਲੋਂ ਦਿੱਤੇ ਬੰਦ ਲਿਫ਼ਾਫ਼ੇ 'ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੀ ਕਿਹਾ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend