Gee 98News

ਅਹਿਮ ਖ਼ਬਰ : ਮੌਜੂਦਾ ਟੋਲ ਟੈਕਸ ਪ੍ਰਣਾਲੀ ਖਤਮ ਹੋ ਜਾਵੇਗੀ.. ਨਵੇਂ ਨਿਯਮ ਲਾਗੂ ਹੋਣਗੇ

ਚੰਡੀਗੜ੍ਹ,26 ਜੁਲਾਈ, Gee98 news service
-ਦੇਸ਼ ਵਿੱਚ ਮੌਜੂਦਾ ਟੋਲ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਦਿੰਦੇ ਹੋਏ ਕਿਹਾ ਕਿ ਹੁਣ “ਸੈਟੇਲਾਈਟ ਟੋਲ ਕਲੈਕਸ਼ਨ ਸਿਸਟਮ” ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਵਿੱਚ ਜਲਦੀ ਹੀ ਸੈਟੇਲਾਈਟ ਆਧਾਰਿਤ ਟੋਲ ਵਸੂਲੀ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਇਸ ਪ੍ਰਣਾਲੀ ਨੂੰ ਲਾਗੂ ਕਰਨ ਦਾ ਉਦੇਸ਼ ਟੋਲ ਕਲੈਕਸ਼ਨ ਨੂੰ ਵਧਾਉਣਾ ਅਤੇ ਟੋਲ ਪਲਾਜ਼ਿਆਂ ‘ਤੇ ਭੀੜ ਨੂੰ ਘਟਾਉਣਾ ਹੈ। ਰਾਜ ਸਭਾ ‘ਚ ਲਿਖਤੀ ਜਵਾਬ ਦਿੰਦੇ ਹੋਏ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ GNSS) ਲਾਗੂ ਕਰਨ ਜਾ ਰਿਹਾ ਹੈ। ਫਿਲਹਾਲ ਅਜਿਹਾ ਸਿਰਫ ਚੁਣੇ ਹੋਏ ਟੋਲ ਪਲਾਜ਼ਿਆਂ ‘ਤੇ ਹੀ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨਿਤਿਨ ਗਡਕਰੀ ਨੇ ਕਿਹਾ ਸੀ, “ਹੁਣ ਅਸੀਂ ਟੋਲ ਪਲਾਜਿਆਂ ਨੂੰ ਖਤਮ ਕਰ ਰਹੇ ਹਾਂ ਤੇ ਸੈਟੇਲਾਈਟ ਆਧਾਰਿਤ ਟੋਲ ਕਲੈਕਸ਼ਨ ਸਿਸਟਮ ਹੋਵੇਗਾ। ਤੁਹਾਡੇ ਬੈਂਕ ਖਾਤੇ ਵਿੱਚੋਂ ਪੈਸੇ ਕੱਟੇ ਜਾਣਗੇ ਅਤੇ ਤੁਹਾਡੀ ਦੂਰੀ ਦੇ ਹਿਸਾਬ ਨਾਲ ਫੀਸ ਵਸੂਲੀ ਜਾਵੇਗੀ”। ਇਸ ਤੋਂ ਪਹਿਲਾਂ ਦਸੰਬਰ ਵਿੱਚ ਨਿਤਿਨ ਗਡਕਰੀ ਨੇ ਐਲਾਨ ਕੀਤਾ ਸੀ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਮਾਰਚ 2024 ਤੱਕ ਇਸ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ ਦਾ ਟੀਚਾ ਰੱਖਿਆ ਹੈ। ਵਿਸ਼ਵ ਬੈਂਕ ਨੂੰ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਤੇ ਟੋਲ ਪਲਾਜ਼ਿਆਂ ‘ਤੇ ਉਡੀਕ ਸਮੇਂ ਨੂੰ ਘਟਾਉਣ ਦੇ ਯਤਨਾਂ ਬਾਰੇ ਸੂਚਿਤ ਕੀਤਾ ਗਿਆ ਹੈ।

error: Content is protected !!