Skip to main content

Gee 98News

ਪੰਜਾਬ ‘ਚ ਨਵੇਂ ਰਾਜਪਾਲ ਦੀ ਨਿਯੁਕਤੀ ਹੋਈ…ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ,28 Gee98 news service
-ਪੰਜਾਬ ਨਾਲ ਸੰਬੰਧਿਤ ਵਾਪਰੇ ਇੱਕ ਵੱਡੇ ਪ੍ਰਸ਼ਾਸਨਿਕ ਘਟਨਾਕ੍ਰਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਰਾਸ਼ਟਰਪਤੀ ਨੇ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਹੁਣ ਪੰਜਾਬ ਦੇ ਨਵੇਂ ਰਾਜਪਾਲ ਭਾਜਪਾ ਦੇ ਦਿਗਜ ਆਗੂ ਗੁਲਾਬ ਚੰਦ ਕਟਾਰੀਆ ਨੂੰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ‘ਚ ਆਪ ਸਰਕਾਰ ਦੇ ਗਠਨ ਤੋਂ ਬਾਅਦ ਹੀ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਕਾਰ ਟਕਰਾਅ ਚੱਲਦਾ ਆਇਆ ਹੈ। ਕੁਝ ਸਮਾਂ ਸਥਿਤੀ ਆਮ ਵਰਗੀ ਹੋ ਗਈ ਸੀ ਪ੍ਰੰਤੂ ਹੁਣ ਕੁਝ ਦਿਨਾਂ ਤੋਂ ਫੇਰ ਦੁਬਾਰਾ ਰਾਜਪਾਲ ਅਤੇ ਮੁੱਖ ਮੰਤਰੀ ਆਹਮੋ ਸਾਹਮਣੇ ਸਨ। ਇਸੇ ਦੌਰਾਨ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਦਾ ਅਸਤੀਫਾ ਮਨਜ਼ੂਰ ਕੀਤਾ। ਇਸ ਤੋਂ ਇਲਾਵਾ ਕੁਝ ਹੋਰ ਸੂਬਿਆਂ ਦੇ ਰਾਜਪਾਲਾਂ ਦੀ ਨਿਯੁਕਤੀ ਵਿੱਚ ਸ਼੍ਰੀ ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਜਿਸ਼ਨੂੰ ਦੇਵ ਵਰਮਾ ਨੂੰ ਤੇਲੰਗਾਨਾ, ਸ਼੍ਰੀ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਮ ਦਾ ਰਾਜਪਾਲ, ਸ੍ਰੀ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ ਦਾ ਰਾਜਪਾਲ ,ਸ਼੍ਰੀ ਰਮੇਨ ਡੇਕਾ ਨੂੰ ਛੱਤੀਸਗੜ੍ਹ, ਅਤੇ ਸ਼੍ਰੀ ਸੀ ਐਚ ਵਿਜੇਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਤੇਲੰਗਾਨਾ ਦੇ ਵਾਧੂ ਚਾਰਜ ਵਾਲੇ ਝਾਰਖੰਡ ਦੇ ਰਾਜਪਾਲ ਸ਼੍ਰੀ ਸੀਪੀ ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਅਸਾਮ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ। ਸਿੱਕਮ ਦੇ ਰਾਜਪਾਲ ਸ਼੍ਰੀ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਨੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

error: Content is protected !!