Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਸਨ ਦਾ ਜਾਦੂ ਚਲਾ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੀ ਮਿਸਿਜ਼ ਚੰਡੀਗੜ੍ਹ ਬੇਟੇ ਸਮੇਤ ਗ੍ਰਿਫਤਾਰ

Nirmal Pandori by Nirmal Pandori
07/28/2024
in ਪੰਜਾਬ
Reading Time: 1 min read
A A
0
ਹੁਸਨ ਦਾ ਜਾਦੂ ਚਲਾ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੀ ਮਿਸਿਜ਼ ਚੰਡੀਗੜ੍ਹ ਬੇਟੇ ਸਮੇਤ ਗ੍ਰਿਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਜੁਲਾਈ, Gee98 news service
-ਪੰਜਾਬ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਸੁੰਦਰੀ (ਮਿਸਿਜ਼ ਚੰਡੀਗੜ੍ਹ ਰਹੀ) ਨੂੰ ਬੇਟੇ ਸਮੇਤ ਗ੍ਰਿਫਤਾਰ ਕੀਤਾ ਹੈ। ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੀ ਮਿਸਿਜ਼ ਚੰਡੀਗੜ੍ਹ ਅਪਰਣਾ ਸਗੋਤਰਾ ਦਾ ਪਤੀ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੇ ਉਸਦੇ ਕੋਲੋਂ 500 ਗ੍ਰਾਮ ਸੋਨੇ ਦੇ ਬਿਸਕੁਟ, 7 ਲੱਖ ਦੀ ਨਗਦੀ ਅਤੇ ਇੱਕ ਕੀਮਤੀ ਕਾਰ ਵੀ ਬਰਾਮਦ ਕੀਤੀ ਹੈ। ਮੋਹਾਲੀ ਦੇ ਫੇਸ 11 ਦੀ ਪੁਲਿਸ ਦੇ ਦੱਸਣ ਅਨੁਸਾਰ ਮਿਸਿਜ਼ ਚੰਡੀਗੜ੍ਹ ਦੇ ਖ਼ਿਲਾਫ਼ ਧੋਖਾਧੜੀ ਦੇ 25 ਕੇਸ ਦਰਜ ਹਨ ਅਤੇ ਉਸਨੇ ਲੋਕਾਂ ਨਾਲ 3 ਕਰੋੜ ਦੀ ਠੱਗੀ ਮਾਰੀ ਹੈ। ‌ ਐਸਐਚਓ ਗਗਨਦੀਪ ਸਿੰਘ ਨੇ ਦੱਸਿਆ ਕਿ ਅਜੇ ਜਾਂਚ ਕੀਤੀ ਜਾ ਰਹੀ ਹੈ ਠੱਗੀ ਦੇ ਕੇਸਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਅਪਰਣਾ ਸਗੋਤਰਾ ਪੇਸ਼ੇ ਵਜੋਂ ਵਕੀਲ ਹੈ ਤੇ ਉਸਨੇ 40 ਸਾਲ ਤੋਂ ਵੱਧ ਉਮਰ ਵਰਗ ਵਿੱਚ 2019 ਵਿੱਚ ਮਿਸਿਜ਼ ਚੰਡੀਗੜ੍ਹ ਦਾ ਖਿਤਾਬ ਜਿੱਤਿਆ ਸੀ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਹਿੰਗੀਆਂ ਗੱਡੀਆਂ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਦੀ ਸੀ ਤਾਂ ਜੋ ਲੋਕਾਂ ਨੂੰ ਲੱਗੇ ਕਿ ਕਰੋੜਾਂ ਦੀ ਗੱਡੀਆਂ ਵੀ ਮਾਲਕ ਉਹਨਾਂ ਨਾਲ ਲੱਖਾਂ ਦੀ ਠੱਗੀ ਨਹੀਂ ਮਾਰ ਸਕਦੀ। ਇਸ ਤਰ੍ਹਾਂ ਸਾਬਕਾ ਮਿਸਿਜ਼ ਚੰਡੀਗੜ੍ਹ ਠੱਗੀ ਦੇ ਧੰਦੇ ਵਿੱਚ ਆਪਣੇ ਹੁਸਨ ਦਾ ਜਾਦੂ ਵੀ ਚਲਾਉਂਦੀ ਸੀ। ਧੋਖਾਧੜੀ ਦੇ ਇਸ ਗੋਰਖ ਧੰਦੇ ਵਿੱਚ ਮਿਸਿਜ਼ ਚੰਡੀਗੜ੍ਹ ਨੇ ਆਪਣੇ ਪਤੀ ਨਾਲ ਮਿਲ ਕੇ ਇਮੀਗਰੇਸ਼ਨ ਦਾ ਦਫ਼ਤਰ ਖੋਲਿਆ ਹੋਇਆ ਸੀ ਜਿੱਥੇ ਲੋਕਾਂ ਨੂੰ ਬਾਹਰ ਭੇਜਣ ਲਈ ਲੱਖਾਂ ਰੁਪਏ ਲੈਂਦੇ ਸਨ ਪ੍ਰੰਤੂ ਉਹਨਾਂ ਨਾ ਕਿਸੇ ਨੂੰ ਬਾਹਰ ਭੇਜਿਆ ਤੇ ਨਾ ਹੀ ਕਿਸੇ ਦੇ ਪੈਸੇ ਮੋੜੇ। ਇਸ ਤੋਂ ਬਾਅਦ ਠੱਗੀ ਦਾ ਸ਼ਿਕਾਰ ਹੋਏ ਲੋਕ ਜਦ ਪੈਸੇ ਲੈਣ ਲਈ ਫੋਨ ਕਰਦੇ ਤਾਂ ਉਹ ਫੋਨ ਨਾ ਚੁੱਕਦੇ, ਉਲਟਾ ਮਿਸਿਜ਼ ਚੰਡੀਗੜ੍ਹ ਅਪਰਣਾ ਸਗੋਤਰਾ ਲੋਕਾਂ ਨੂੰ ਆਪਣੇ ਵਕੀਲ ਹੋਣ ਦਾ ਰੋਹਬ ਮਾਰਦੀ ਅਤੇ ਉਨਾਂ ‘ਤੇ ਕੇਸ ਦਰਜ ਕਰਵਾਉਣ ਦੀ ਧਮਕੀ ਦਿੰਦੀ। ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਠੱਗੀ ਦੀ ਰਕਮ ਜ਼ਿਆਦਾ ਹੈ ਜਿਸ ਕਰਕੇ ਇਹਨਾਂ ਦੇ ਬੈਂਕ ਖਾਤਿਆਂ ਤੇ ਪ੍ਰੋਪਰਟੀ ਦੀ ਡਿਟੇਲ ਪਤਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੁਲਿਸ ਅਦਾਲਤ ਰਾਹੀਂ ਇਹਨਾਂ ਦੀ ਸੰਪੱਤੀ ਕੁਰਕ ਕਰਵਾਏਗੀ ਤਾਂ ਜੋ ਠੱਗੀ ਦੇ ਸ਼ਿਕਾਰ ਲੋਕਾਂ ਨੂੰ ਇਨਸਾਫ ਮਿਲ ਸਕੇ। ‌ ਮੋਹਾਲੀ ਦੇ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਅਪਰਣਾ ‘ਤੇ ਜ਼ਿਆਦਾ ਕੇਸ ਸੁਹਾਣਾ ਥਾਣੇ ਵਿੱਚ ਦਰਜ ਹਨ ਅਤੇ ਸਾਰੇ ਕੇਸ ਇਮੀਗ੍ਰੇਸ਼ਨ ਧੋਖਾਧੜੀ ਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭੀੜ ਨੇ ਕੀਤਾ ਪੁਲਿਸ ਚੌਂਕੀ ‘ਤੇ ਹਮਲਾ…ਇੰਚਾਰਜ ਦਾ ਸਿਰ ਪਾੜ ਦਿੱਤਾ…ਤੇ ਕਾਂਸਟੇਬਲ ਦੀ ਵਰਦੀ ਪਾੜ ਦਿੱਤੀ,ਨਾਲੇ ਕੀਤੀ ਭੰਨ ਤੋੜ

Next Post

ਨਕਲੀ ਲਹੌਰੀ ਜੀਰਾ ਸਾਫਟ ਡਰਿੰਕ ਤਿਆਰ ਕਰਨ ਵਾਲੀ ਫੈਕਟਰੀ ‘ਤੇ ਛਾਪਾ…1500 ਪੇਟੀਆਂ ਬਰਾਮਦ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਨਕਲੀ ਲਹੌਰੀ ਜੀਰਾ ਸਾਫਟ ਡਰਿੰਕ ਤਿਆਰ ਕਰਨ ਵਾਲੀ ਫੈਕਟਰੀ ‘ਤੇ ਛਾਪਾ…1500 ਪੇਟੀਆਂ ਬਰਾਮਦ

ਨਕਲੀ ਲਹੌਰੀ ਜੀਰਾ ਸਾਫਟ ਡਰਿੰਕ ਤਿਆਰ ਕਰਨ ਵਾਲੀ ਫੈਕਟਰੀ 'ਤੇ ਛਾਪਾ…1500 ਪੇਟੀਆਂ ਬਰਾਮਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend