Gee 98News

ਹੁਣ ਗੁਰੂ ਘਰਾਂ ਵਿੱਚ ਨਹੀਂ ਲੱਗਣਗੇ ਕੇਸਰੀ ਰੰਗ ਦੇ ਨਿਸ਼ਾਨ ਸਾਹਿਬ.. ਅਕਾਲ ਤਖ਼ਤ ਤੋਂ ਹੁਕਮ ਜਾਰੀ

ਚੰਡੀਗੜ੍ਹ, 29 ਜੁਲਾਈ, Gee98 news service

-ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਨਿਸ਼ਾਨ ਸਾਹਿਬ ਦੀ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। SGPC ਦੀ ਧਰਮ ਪ੍ਰਚਾਰ ਕਮੇਟੀ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਜ ਸਿੰਘ ਸਾਹਿਬਾਨਾਂ ਦੇ ਹੁਕਮਾਂ ‘ਤੇ ਸਰਕੂਲਰ ਵੀ ਜਾਰੀ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ‘ਚ 15 ਜੁਲਾਈ ਨੂੰ ਹੋਈ ਇਕੱਤਰਤਾ ‘ਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਸੀ ਕਿ ਗੁਰਦੁਆਰਾ ਸਾਹਿਬਾਨ ‘ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਵੇ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਭੇਜ ਕੇ ਸੰਗਤ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ ਸੀ।

error: Content is protected !!