Gee 98News

AAP MLA ਗੱਜਣਮਾਜਰਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ…ਪਟੀਸ਼ਨ ਲਈ ਵਾਪਸ

ਚੰਡੀਗੜ੍ਹ,31 ਜੁਲਾਈ, Gee98 news service
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦੱਸ ਦਈਏ ਕਿ ਵਿਧਾਇਕ ਗੱਜਣਮਾਜਰਾ ਨੇ ਈਡੀ ਦੇ ਖ਼ਿਲਾਫ਼ ਉਹਨਾਂ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਸਬੰਧੀ ਇੱਕ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਸੀ।
ਹੁਣ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਬੈਂਕ ਧੋਖਾਧੜੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ਆਪਣੀ ਪਟੀਸ਼ਨ ਸੁਪਰੀਮ ਕੋਰਟ ‘ਚੋਂ ਵਾਪਸ ਲੈ ਲਈ ਹੈ। ਸੁਪਰੀਮ ਕੋਰਟ ਦੇ ਮਾਨਯੋਗ ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਵਿਧਾਇਕ ਗੱਜਣਮਾਜਰਾ ਦੇ ਵਕੀਲ ਦੀ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਸਵੀਕਾਰ ਕਰਦਿਆਂ ਉਸ ਨੂੰ ਜ਼ਮਾਨਤ ਵਾਸਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਦੀ ਛੋਟ ਦੇ ਦਿੱਤੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਵਿਧਾਇਕ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦਿਆਂ ਰੱਦ ਕਰ ਦਿੱਤੀ ਸੀ ਕਿ ਇਸ ਵਿੱਚ ਕੁੱਝ ਵੀ ਗ਼ੈਰ-ਕਾਨੂੰਨੀ ਨਹੀਂ ਹੈ। ਸੀਬੀਆਈ ਨੇ 40 ਕਰੋੜ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਪਿਛਲੇ ਸਾਲ ਮਈ ਵਿੱਚ ਵਿਧਾਇਕ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਜੇਲ੍ਹ ਵਿੱਚ ਹਨ।

error: Content is protected !!