Skip to main content

Gee 98News

ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਹਾਂ, ਉਨ੍ਹਾਂ ਨੇ ਅਕਾਲੀ ਦਲ ਨੂੰ “ਬਾਦਲ ਪ੍ਰਾਈਵੇਟ ਲਿਮਟਿਡ” ਬਣਾ ਦਿੱਤਾ ਹੈ- ਢੀਂਡਸਾ

ਚੰਡੀਗੜ੍ਹ,31 ਜੁਲਾਈ, Gee98 news service
-ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਢੀਂਡਸਾ ਪਰਿਵਾਰ ਦੇ ਫਰਜੰਦ ਪਰਮਿੰਦਰ ਸਿੰਘ ਢੀਂਡਸਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦੇਈਏ ਕਿ ਕੱਲ ਸ਼੍ਰੋਮਣੀ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਅਕਾਲੀ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਸੀ। ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ “ਅਸੀਂ ਸੁਖਬੀਰ ਸਿੰਘ ਬਾਦਲ ਦੇ ਗੁਲਾਮ ਨਹੀਂ ਹਾਂ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ “ਬਾਦਲ ਪ੍ਰਾਈਵੇਟ ਲਿਮਟਿਡ” ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਪਾਰਟੀ ਦੀ ਮਜਬੂਤੀ ਲਈ “ਸੁਧਾਰ ਲਹਿਰ” ਚਲਾ ਰਹੇ ਹਾਂ ਅਤੇ ਸਾਨੂੰ ਕਿਸੇ ਤੋਂ ਵੀ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। ਪੰਜਾਬ ਦੇ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਕਈ ਵਾਰ ਨਕਾਰ ਦਿੱਤਾ ਹੈ ਪਰ ਸੁਖਬੀਰ ਸਿੰਘ ਬਾਦਲ ਆਪਹੁਦਰੇ ਫ਼ੈਸਲੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਪਿੱਠ ਵਿੱਚ ਲਗਾਤਾਰ ਛੁਰਾ ਮਾਰ ਰਹੇ ਹਨ।। ਸ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਰੁੱਧ ਅਨੁਸ਼ਾਸਨਹੀਣਤਾ ਦੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦਾ ਸ਼ਰੇਆਮ ਵਿਰੋਧ ਕਰਕੇ ਦੂਜੀ ਪਾਰਟੀ ਨੂੰ ਸਮਰਥਨ ਦਿੱਤਾ। ਉਹਨਾਂ ਕਿਹਾ ਕਿ ਪਿਛਲੇ ਦਿਨੀ ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਦੇ ਮੁਖੀ ਰਹਿ ਚੁੱਕੇ ਪ੍ਰਦੀਪ ਕਲੇਰ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਲਗਾਏ ਦੋਸ਼ਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।

error: Content is protected !!