Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੀ ਭਾਜਪਾ ਇਕਾਈ ‘ਚ ‘ਸਭ ਅੱਛਾ ਨਹੀਂ’ ਹੈ…ਵੱਡੇ ਆਗੂ ਵੀ ਦੇ ਰਹੇ ਨੇ ਫੁੱਟ ਨੂੰ ਹੁਲਾਰਾ…!

Nirmal Pandori by Nirmal Pandori
07/31/2024
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੀ ਭਾਜਪਾ ਇਕਾਈ ‘ਚ ‘ਸਭ ਅੱਛਾ ਨਹੀਂ’ ਹੈ…ਵੱਡੇ ਆਗੂ ਵੀ ਦੇ ਰਹੇ ਨੇ ਫੁੱਟ ਨੂੰ ਹੁਲਾਰਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,31 ਜੁਲਾਈ, (ਨਿਰਮਲ ਸਿੰਘ ਪੰਡੋਰੀ)-

-ਸਿਆਸੀ ਮੁਹਾਜ਼ ‘ਤੇ ਆਪਣੇ ਆਪ ਨੂੰ ਸਭ ਤੋਂ ਅਨੁਸ਼ਾਸਿਤ ਪਾਰਟੀ ਮੰਨਣ ਵਾਲੀ ਭਾਜਪਾ ਦੀ ਬਰਨਾਲਾ ਇਕਾਈ ਵਿੱਚ “ਸਭ ਅੱਛਾ ਨਹੀਂ” ਹੈ। ਬਰਨਾਲਾ ਜ਼ਿਲ੍ਹੇ ਵਿੱਚ ਭਾਜਪਾ ਦੇ ਆਗੂਆਂ/ਵਰਕਰਾਂ ਦੀ ਏਕਤਾ ਦੀਆਂ ਚੂਲਾਂ ਪਿਛਲੇ ਕੁਝ ਸਮੇਂ ਤੋਂ ਢਿੱਲੀਆਂ ਹੋ ਰਹੀਆਂ ਹਨ ਅਤੇ ਇੱਥੋਂ ਦੇ ਆਗੂਆਂ ਵੱਲੋਂ ਇੱਕ ਦੂਜੇ ਦੇ ਵਿਰੋਧੀ ਸੁਰਾਂ ਕੱਢੀਆਂ ਜਾ ਰਹੀਆਂ ਹਨ। ਵੇਖਣ ਵਿੱਚ ਆ ਰਿਹਾ ਹੈ ਕਿ ਭਾਜਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਇੱਕ ਦੂਜੇ ਵੱਲ ਟੇਢੀ ਅੱਖ ਹੈ। ‌ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇੱਕ ਦੂਜੇ ਨੂੰ ਸਿਰ ਜੋੜ ਕੇ ਚੱਲਣ ਦੀ ਨੀਤੀ ਪ੍ਰਤੀ ਉਤਸ਼ਾਹਿਤ ਕਰਨ ਦੀ ਬਜਾਏ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਵੱਖੋ ਵੱਖਰੇ ਮੁਹਾਜਾਂ ‘ਤੇ ਖੜੇ ਸਥਾਨਕ ਆਗੂਆਂ ਦੀ ਪਿੱਠ ਥਾਪੜੀ ਜਾ ਰਹੀ ਹੈ। ਅਜੇ ਕੁਝ ਦਿਨ ਪਹਿਲਾਂ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਲੋਕ ਸਭਾ ਚੋਣਾਂ ਸਬੰਧੀ ਧੰਨਵਾਦ ਕਰਨ ਲਈ ਇੱਕ ਗਰੁੱਪ ਦੀ ਅਗਵਾਈ ਹੇਠ ਇਕੱਠ ਵਿੱਚ ਪੁੱਜ ਕੇ ਵੋਟਰਾਂ ਦਾ ਧੰਨਵਾਦ ਕੀਤਾ ਜਿੱਥੇ ਦੂਜੇ ਗਰੁੱਪ ਦੇ ਸੀਨੀਅਰ ਆਗੂ ਗੈਰ ਹਾਜ਼ਰ ਰਹੇ। ਦੂਜੇ ਪਾਸੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ਦੌਰਾਨ ਵੀ ਬਹੁਤੇ ਸਥਾਨਕ ਆਗੂ ਗੈਰ ਹਾਜ਼ਰ ਵਿਖੇ ਗਏ। ‌ ਬਰਨਾਲਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪਾਰਟੀ ਦੇ ਸਥਾਨਕ ਆਗੂਆਂ ਦੀ ਫੁੱਟ ਪ੍ਰਤੀ ਜਦ ਹਰਜੀਤ ਗਰੇਵਾਲ ਨੂੰ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਗਰੇਵਾਲ ਨੇ ਕਿਹਾ ਕਿ ਪਾਰਟੀ ਉਮੀਦਵਾਰ ਦਾ ਵਿਰੋਧ ਕਰਨ ਵਾਲਿਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ ਪ੍ਰੰਤੂ ਗਰੇਵਾਲ ਦੇ ਇਹ ਦਾਅਵੇ ਹਕੀਕਤ ਵਿੱਚ ਬਦਲਣੇ ਯਕੀਨੀ ਨਹੀਂ ਹਨ ਕਿਉਂਕਿ ਦੂਜੇ ਪਾਸੇ ਵੀ ਹਰਜੀਤ ਗਰੇਵਾਲ ਦੇ ਬਰਾਬਰ ਦੇ ਆਗੂਆਂ ਦਾ ਹੱਥ ਹੈ। ਬਰਨਾਲਾ ‘ਚ ਭਾਜਪਾ ਆਗੂਆਂ ਦੀ ਫੁੱਟ ਦੇ ਹਾਲਾਤ ਇਥੋਂ ਤੱਕ ਵੱਧ ਚੁੱਕੇ ਹਨ ਕਿ ਇੱਕ ਗਰੁੱਪ ਦੀ ਤਾਂ “ਵੱਡੇ ਆਗੂ ਦੀ ਵੱਡੇ ਝੰਡੇ ਵਾਲੀ ਵੱਡੀ ਕੋਠੀ” ਵਿੱਚ ਐਂਟਰੀ ਤੱਕ ਵੀ ਨਹੀਂ ਹੈ। ਜ਼ਿਲ੍ਹੇ ‘ਚ ਭਾਜਪਾ ਦੇ ਇਹ ਹਾਲਾਤ ਜ਼ਿਮਨੀ ਚੋਣ ਲੜਨ ਵਾਲੇ ਕਿਸੇ ਆਗੂ ਲਈ ਬਹੁਤੇ ਸੁਖਾਵੇਂ ਨਹੀਂ ਕਹੇ ਜਾ ਸਕਦੇ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਥਾਨਕ ਆਗੂਆਂ ਦੇ ਮੂੰਹ ਸਿੱਧੇ ਕਰਨ ਦੀ ਬਜਾਏ ਫੁੱਟ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹੇ ‘ਚ ਭਾਜਪਾ ਆਗੂਆਂ ਦੀ ਏਕਤਾ ਤੇ ਮੌਜੂਦਾ ਹਾਲਾਤਾਂ ਸਬੰਧੀ ਜਦ ਸਥਾਨਕ ਕੁਝ ਆਗੂਆਂ ਨਾਲ ਗੱਲ ਕੀਤੀ ਤਾਂ ਸਾਰਿਆਂ ਨੇ ਇਹੋ ਕਿਹਾ ਕਿ “ਅਜਿਹੀ ਕੋਈ ਗੱਲਬਾਤ ਨਹੀਂ, ਅਸੀਂ ਇੱਕੋ ਹੀ ਹਾਂ”, ਪ੍ਰੰਤੂ ਸੱਚਾਈ ਇਹੀ ਹੈ ਕਿ ਬਰਨਾਲਾ ‘ਚ ‘ਕਮਲ ਦੇ ਫੁੱਲ ਨੂੰ ਖਿੜਣ ਤੋਂ ਰੋਕਣ ਲਈ ਆਪਣਿਆਂ ਵੱਲੋਂ ਹੀ ਮਾੜੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਕੋਈ ਕਹਿਣ ਨੂੰ ਭਾਵੇਂ ਕੁਝ ਵੀ ਕਹੀ ਜਾਵੇ ਪਰੰਤੂ ਜੇਕਰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਬਰਨਾਲਾ ਦੇ ਹਾਲਾਤਾਂ ਵੱਲ ਧਿਆਨ ਨਾ ਦਿੱਤਾ ਤਾਂ ਭਾਜਪਾ ਲਈ ਬਰਨਾਲਾ ਸੀਟ ਤੋਂ ਵਿਧਾਨ ਸਭਾ ਦੀ ਦੂਰੀ ਬਣੀ ਰਹਿ ਸਕਦੀ ਹੈ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਸੀਂ ਸੁਖਬੀਰ ਬਾਦਲ ਦੇ ਗੁਲਾਮ ਨਹੀਂ ਹਾਂ, ਉਨ੍ਹਾਂ ਨੇ ਅਕਾਲੀ ਦਲ ਨੂੰ “ਬਾਦਲ ਪ੍ਰਾਈਵੇਟ ਲਿਮਟਿਡ” ਬਣਾ ਦਿੱਤਾ ਹੈ- ਢੀਂਡਸਾ

Next Post

ਤਲਾਕ ਤੋਂ ਬਾਅਦ ਵੀ ਪਤੀ ਖ਼ਿਲਾਫ਼ ਕਈ ਸ਼ਿਕਾਇਤਾਂ ਦਰਜ ਕਰਵਾਉਣ ਵਾਲੀ ਪਤਨੀ ਨੂੰ ਹਾਈਕੋਰਟ ਨੇ ਲਗਾਇਆ 50 ਹਜ਼ਾਰ ਦਾ ਜੁਰਮਾਨਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਤਲਾਕ ਤੋਂ ਬਾਅਦ ਵੀ ਪਤੀ ਖ਼ਿਲਾਫ਼ ਕਈ ਸ਼ਿਕਾਇਤਾਂ ਦਰਜ ਕਰਵਾਉਣ ਵਾਲੀ ਪਤਨੀ ਨੂੰ ਹਾਈਕੋਰਟ ਨੇ ਲਗਾਇਆ 50 ਹਜ਼ਾਰ ਦਾ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend