Gee 98News

ਹੰਡਿਆਇਆ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਬਰਨਾਲਾ ਵਲੋਂ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਸੈਮੀਨਾਰ ਵਿਚ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਢੀਂਡਸਾ ਨੇ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦੇ ਹੋਏ ਇਨ੍ਹਾਂ ਦੇ ਪਾਲਣ ਕਰਨ ਬਾਰੇ ਜਾਗਰੂਕ ਕੀਤਾ । ਉਨ੍ਹਾਂ ਨੇ ਇਸ ਮੌਕੇ ਸ਼ਾਮਲ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਵੀ ਪ੍ਰੇਰਿਤ ਕੀਤਾ । ਏ ਐਸ ਆਈ ਗੁਰਚਰਨ ਸਿੰਘ ਨੇ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੀ ਸਲਾਹ ਦਿੰਦਿਆਂ ਨਵੇਂ ਬਣੇ ਕਾਨੂੰਨ ਤਹਿਤ ਇਸ ਅਧੀਨ ਹੋਣ ਵਾਲੇ ਜ਼ੁਰਮਾਨੇ ਸਮੇਤ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ । ਪ੍ਰੋਗਰਾਮ ਅਫ਼ਸਰ ਬਲਜੀਤ ਸਿੰਘ ਅਕਲੀਆ ਨੇ ਟ੍ਰੈਫਿਕ ਅਧਿਕਾਰੀ ਅਤੇ ਮੁਲਾਜ਼ਮਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਸਕੂਲ ਦੀ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲਾਂ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ । ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਹਰ ਟ੍ਰੈਫਿਕ ਨਿਯਮ ਦੀ ਪਾਲਣਾ ਕਰਦੇ ਨਵੇਂ ਕਾਨੂੰਨ ਤਹਿਤ 18 ਸਾਲ ਤੱਕ ਕੋਈ ਵਹੀਕਲ ਨਾ ਚਲਾਉਣ ਬਾਰੇ ਵੀ ਵਚਨਬੱਧ ਰਹਿਣਗੇ । ਇਸ ਮੌਕੇ ਸਕੂਲ ਮੁਖੀ ਮੈਡਮ ਸਵਾਤੀ, ਮੈਡਮ ਪੂਨਮ ਸ਼ਰਮਾ, ਪ੍ਰਿਤਪਾਲ ਸਿੰਘ, ਮੁਲਾਜ਼ਮ ਬਲਵੀਰ ਸਿੰਘ ਕੱਟੂ, ਅਮਨਦੀਪ ਕੌਰ ਆਦਿ ਹਾਜ਼ਰ ਸਨ ।
ਫੋਟੋ ਕੈਪਸ਼ਨ-ਸਰਕਾਰੀ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਮੌਕੇ ਇੰਸਪੈਕਟਰ ਢੀਂਡਸਾ ਅਤੇ ਮੁਲਾਜਮਾਂ ਦਾ ਸਨਮਾਨ ਕਰਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀ
ਅਤੇ ਸੈਮੀਨਾਰ ਵਿੱਚ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਟਰੈਫਿਕ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਢੀਂਡਸਾ

error: Content is protected !!