Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੇਵਾਮੁਕਤ ਐਸਡੀਐਮ ਚੁੱਕ ਲਿਆ ਵਿਜੀਲੈਂਸ ਨੇ…ਪੰਜ ਕਰੋੜ ਤੋਂ ਵੱਧ ਦੀ ਕੀਤੀ ਹੇਰਾਫੇਰੀ

Nirmal Pandori by Nirmal Pandori
08/01/2024
in ਪੰਜਾਬ
Reading Time: 1 min read
A A
0
ਬਰਨਾਲਾ ‘ਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 1 ਅਗਸਤ, Gee98 news service
-ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਦੌਰਾਨ ਪੰਜ ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਕਰਨ ਵਾਲਾ ਐਸਡੀਐਮ (ਰਿਟਾ) ਵਿਜੀਲੈਂਸ ਬਿਊਰੋ ਨੇ ਕਾਬੂ ਕੀਤਾ ਹੈ। ‌ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), ਇੰਪਰੂਵਮੈਂਟ ਟਰੱਸਟ ਜਲੰਧਰ ਵਜੋਂ ਤਾਇਨਾਤ ਸੀ। ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਜ਼ਮੀਨ ਦੇ ਅਸਲ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ ਸਮੇਂ ਅਸਲ ਲਾਭਪਾਤਰੀਆਂ ਦੀ ਥਾਂ ‘ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਇਸ ਸਬੰਧੀ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਮੁਕੱਦਮਾ ਨੰਬਰ 244 ਮਿਤੀ 29-10-2013 ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਵਿਜੀਲੈਂਸ ਵੱਲੋਂ ਉਕਤ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ 4,32,15,438 ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਇਸ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਕਬਾਲ ਸਿੰਘ ਸੰਧੂ ਨੇ ਬਤੌਰ ਐਲ.ਏ.ਸੀ ਵਜੋਂ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਉਸਦੇ ਜਾਣਕਾਰ ਮਨਜੀਤ ਸ਼ਰਮਾ ਵਾਸੀ ਅਮਨ ਨਗਰ, ਜਲੰਧਰ ਦੀ ਮਿਲੀਭੁਗਤ ਨਾਲ ਮਾਲਕਾਂ ਨੂੰ ਮੁਆਵਜ਼ੇ ਦਾ ਵੰਡ ਸਬੰਧੀ ਜਾਅਲੀ ਦਸਤਾਵੇਜ਼ ਨੱਥੀ ਕਰਕੇ ਫਾਈਲਾਂ ਤਿਆਰ ਕਰਵਾਈਆਂ ਸਨ। ਇਸ ਤੋਂ ਬਾਅਦ ਉਸ ਨੇ 3-4 ਦਿਨਾਂ ਵਿਚ ਇਨ੍ਹਾਂ ਫਾਈਲਾਂ ਦਾ ਨਿਬੇੜਾ ਕਰ ਦਿੱਤਾ ਅਤੇ 5,49,18,523 ਰੁਪਏ ਦੇ ਚੈੱਕ ਫਰਜ਼ੀ ਵਿਅਕਤੀਆਂ ਦੇ ਨਾਂ ‘ਤੇ ਜਾਰੀ ਕੀਤੇ ਗਏ, ਜਦਕਿ ਇਹ ਵਿਅਕਤੀ ਅਸਲ ਵਿਚ ਮੁਆਵਜ਼ਾ ਲੈਣ ਦੇ ਹੱਕਦਾਰ ਨਹੀਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਇਕਬਾਲ ਸਿੰਘ ਸੰਧੂ ਉਕਤ ਕਥਿਤ ਮੁਲਜ਼ਮ ਮਨਜੀਤ ਸ਼ਰਮਾ ਦਾ ਕਾਫ਼ੀ ਕਰੀਬੀ ਹੈ, ਜਿਸਨੇ ਮਨਜੀਤ ਸਿੰਘ ਨੂੰ ਨਵਾਂ ਪਾਸਪੋਰਟ ਬਣਵਾਉਣ ਵਾਸਤੇ ਸਾਲ 2012 ਵਿਚ ਅਰਧ-ਸਰਕਾਰੀ ਪੱਤਰ (ਡੀ.ਈ. ਲੈਟਰ) ਵੀ ਦਿੱਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਪੁੱਛਗਿੱਛ ਲਈ ਉਕਤ ਮੁਲਜ਼ਮ ਇਕਬਾਲ ਸਿੰਘ ਸੰਧੂ (ਪੀ.ਸੀ.ਐਸ.) ਦਾ ਰਿਮਾਂਡ ਲੈਣ ਲਈ ਉਸਨੂੰ ਭਲਕੇ ਜਲੰਧਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਹੰਡਿਆਇਆ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਸੈਮੀਨਾਰ ਕਰਵਾਇਆ

Next Post

Pre wedding ਸ਼ੂਟ ਕਰਵਾਉਣ ਵਾਲਿਆਂ ਤੋਂ ਹੁਣ ਸਰਕਾਰ ਵੀ ਲਵੇਗੀ ਪੈਸੇ…ਜਲ ਸਰੋਤ ਵਿਭਾਗ ਨੇ ਕੀਤੇ ਹੁਕਮ ਜਾਰੀ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
Pre wedding ਸ਼ੂਟ ਕਰਵਾਉਣ ਵਾਲਿਆਂ ਤੋਂ ਹੁਣ ਸਰਕਾਰ ਵੀ ਲਵੇਗੀ ਪੈਸੇ…ਜਲ ਸਰੋਤ ਵਿਭਾਗ ਨੇ ਕੀਤੇ ਹੁਕਮ ਜਾਰੀ

Pre wedding ਸ਼ੂਟ ਕਰਵਾਉਣ ਵਾਲਿਆਂ ਤੋਂ ਹੁਣ ਸਰਕਾਰ ਵੀ ਲਵੇਗੀ ਪੈਸੇ…ਜਲ ਸਰੋਤ ਵਿਭਾਗ ਨੇ ਕੀਤੇ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend